Skip to main content

Gee 98News

ਸਿੱਧੂ ਮੂਸੇਵਾਲਾ ਦੇ ਪਿਤਾ-ਮਾਤਾ ਖ਼ਿਲਾਫ਼ ਇੱਕ ਵਕੀਲ ਨੇ ਦਰਜ ਕਰਵਾਈ ਸ਼ਿਕਾਇਤ

ਚੰਡੀਗੜ੍ਹ, 18 ਅਕਤੂਬਰ ( Gee98 news service )-

ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ ਪੰਜਾਬ ਦੇ ਇਕ ਪ੍ਰਸਿੱਧ ਵਕੀਲ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੇ ਖਿਲਾਫ ਇੱਕ ਸ਼ਿਕਾਇਤ ਦਰਜ ਕਰਵਾਈ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਬਲਕੌਰ ਸਿੰਘ ਅਤੇ ਚਰਨ ਕੌਰ ਖ਼ਿਲਾਫ਼ ਉਹਨਾਂ ਦੇ ਹੀ ਨਾਬਾਲਗ ਬੱਚੇ ਦੀ ਭਲਾਈ ਨੂੰ ਲੈ ਕੇ ਸ਼ਿਕਾਇਤ ਦਿੱਤੀ ਗਈ ਹੈ। ‘ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ’ ਦੇ ਜਨਰਲ ਸਕੱਤਰ ਅਤੇ ਵਕੀਲ ਨਵਕਿਰਨ ਸਿੰਘ ਵੱਲੋਂ ਇਹ ਸ਼ਿਕਾਇਤ ਮਾਨਸਾ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਭੇਜੀ ਗਈ ਹੈ।
ਛੋਟੇ ਸਿੱਧੂ ਨੂੰ ਹਿੰਸਕ ਸੱਭਿਆਚਾਰ ਤੋਂ ਦੂਰ ਰੱਖਣ ਦੀ ਮੰਗ
ਸ਼ਿਕਾਇਤ ਵਿੱਚ ਸਿੱਧੂ ਮੂਸੇਵਾਲਾ ਦੇ ਭਰਾ ਸੁਖਦੀਪ ਸਿੰਘ ਸਿੱਧੂ, ਜਿਨ੍ਹਾਂ ਨੂੰ ਛੋਟਾ ਸਿੱਧੂ ਵੀ ਕਿਹਾ ਜਾਂਦਾ ਹੈ, ਨੂੰ ਹਿੰਸਾ ਅਤੇ ਗੰਨ ਕਲਚਰ ਨਾਲ ਜੁੜੀਆਂ ਪੇਸ਼ਕਾਰੀਆਂ ਤੋਂ ਦੂਰ ਰੱਖਣ ਦੀ ਮੰਗ ਕੀਤੀ ਗਈ ਹੈ। ਵਕੀਲ ਨਵਕਿਰਨ ਸਿੰਘ ਨੇ ਕੈਨੇਡਾ ਵਿੱਚ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੌਰਾਨ ਛੋਟੇ ਸਿੱਧੂ ਦੀ ਮੌਜੂਦਗੀ ਅਤੇ ਹੱਥਾਂ ਦੇ ਇਸ਼ਾਰਿਆਂ ਨੂੰ ਲੈ ਕੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਛੋਟੇ ਬੱਚੇ ਨੂੰ ਅਜਿਹੇ ਸੱਭਿਆਚਾਰ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ।

error: Content is protected !!