Skip to main content

Gee 98News

ਗਾਂਧੀ ਆਰੀਆ ਸਕੂਲ ’ਚ ਸਾਹਿਬਜਾਦਿਆਂ ਨੂੰ ਸਮਰਪਿਤ ਸਭਾ ਦਾ ਆਯੋਜਨ

ਬਰਨਾਲਾ, 22 ਦਸੰਬਰ (ਨਿਰਮਲ ਸਿੰਘ ਪੰਡੋਰੀ) : ਗਾਂਧੀ ਆਰੀਆ ਹਾਈ ਸਕੂਲ ਬਰਨਾਲਾ ਵਿਖੇ ਛੋਟੇ ਸ਼ਾਹਿਬਜਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਕੂਲ ਮੁਖੀ ਰਾਜਮਹਿੰਦਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ, ਸ੍ਰੀ ਗੁਰੂ ਗੋਬਿੰਦ ਸਿੰਘ, ਮਾਤਾ ਗੁਜਰੀ ਜੀ ਅਤੇ ਸਾਹਿਬਜਾਦਿਆਂ ਦੀ ਸ਼ਹਾਦਤ ਜ਼ੁਲਮ ਅਤੇ ਅੱਤਿਆਚਾਰ ਦੇ ਖ਼ਿਲਾਫ਼ ਇੱਕ ਮਿਸਾਲ ਹੈ, ਜੋ ਰਹਿੰਦੀ ਦੁਨੀਆਂ ਤੱਕ ਯਾਦ ਰੱਖੀ ਜਾਵੇਗੀ। ਉਨਾਂ ਕਿਹਾ ਕਿ ਛੋਟੇ ਸਾਹਿਬਜਾਦਿਆਂ ਦੀ ਕੁਰਬਾਨੀ ਤੋਂ ਬੱਚਿਆਂ ਨੂੰ ਪ੍ਰੇਰਨਾ ਲੈਣ ਦੀ ਲੋੜ ਹੈ ਕਿ ਕਿਸ ਤਰਾਂ ਛੋਟੀ ਉਮਰ ਵੀ ਹਿੰਮਤ ਹੌਸਲੇ ਰੱਖਣ ਵਾਲੇ ਦੁਨੀਆਂ ਨੂੰ ਰਸਤਾ ਦਿਖਾ ਸਕਦੇ ਹਨ। ਉਨਾਂ ਕਿਹਾ ਕਿ ਸਾਨੂੰ ਗੁਰੂਆਂ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂਆਂ ਦੇ ਇਤਿਹਾਸ ਨੂੰ ਪੜਨ ਅਤੇ ਸੱਚ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਕੀਤਾ। ਇਸ ਮੌਕੇ ਸਟਾਫ਼ ਮੈਂਬਰ ਮੀਨਾਕਸ਼ੀ ਜੋਸ਼ੀ , ਵੀਨਾ ਚੱਢਾ, ਨਵੀਨਾ ਰਾਣੀ,ਰੀਨਾ ਰਾਣੀ, ਰਵਨੀਤ ਕੌਰ,ਰੂਬੀ ਰਾਣੀ, ਜੋਤੀ ਰਾਣੀ, ਸਾਰਧਾ ਗੋਇਲ ਅਤੇ ਸ੍ਰੀਰਾਮ ਸ਼ਾਸਤਰੀ ਵੀ ਮੌਜੂਦ ਸਨ।

error: Content is protected !!