Skip to main content

Gee 98News

ਵੱਜ ਗਿਆ ਚੋਣਾਂ ਦਾ ਬਿਗਲ….ਬਿਊਟੀਫੁੱਲ ਸਿਟੀ ‘ਚ 23 ਦਸੰਬਰ ਨੂੰ ਪੈਣਗੀਆਂ ਵੋਟਾਂ

ਚੰਡੀਗੜ੍ਹ, 21 ਨਵੰਬਰ, Gee98 News service

ਬਿਊਟੀਫੁੱਲ ਸਿਟੀ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। ਚੰਡੀਗੜ੍ਹ ਨਗਰ ਨਿਗਮ ਦੇ 35 ਵਾਰਡਾਂ ਲਈ 23 ਦਸੰਬਰ ਨੂੰ ਵੋਟਾਂ ਪੈਣਗੀਆਂ ਤੇ 26 ਦਸੰਬਰ ਨੂੰ ਗਿਣਤੀ ਕਰਕੇ ਨਤੀਜੇ ਐਲਾਨ ਕੀਤੇ ਜਾਣਗੇ। ਚੰਡੀਗੜ੍ਹ ਦੇ ਇਲੈਕਸ਼ਨ ਕਮਿਸ਼ਨਰ ਵਿਜੇ ਦੇਵ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 4,60,209 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦੇ ਐਲਾਨ ਦੇ ਨਾਲ ਹੀ ਚੰਡੀਗੜ੍ਹ ‘ਚ ਚੋਣ ਜਾਬਤਾ ਲਾਗੂ ਹੋ ਗਿਆ ਹੈ। ਨਗਰ ਨਿਗਮ ਦੇ ਕੁੱਲ 35 ਵਾਰਡ ਹਨ ਜਿਨਾਂ ਲਈ ਹਰ ਪੰਜ ਸਾਲਾਂ ਬਾਅਦ ਚੋਣ ਹੁੰਦੀ ਹੈ ਪਰੰਤੂ ਮੇਅਰ ਦੀ ਚੋਣ ਹਰ ਸਾਲ ਹੁੰਦੀ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਸਡਿਊਲ ਅਨੁਸਾਰ 26 ਨਵੰਬਰ ਤੋਂ 3 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਹੋਣਗੇ, 4 ਦਸੰਬਰ ਨੂੰ ਪੜ੍ਹਤਾਲ ਹੋਵੇਗੀ, 7 ਦਸੰਬਰ ਨੂੰ ਵਾਪਸੀ ਹੋਵੇਗੀ, ਵੋਟਾਂ 23 ਦਸੰਬਰ ਨੂੰ ਪੈਣਗੀਆਂ ਤੇ ਗਿਣਤੀ 26 ਦਸੰਬਰ ਨੂੰ ਹੋਵੇਗੀ। ਨਗਰ ਨਿਗਮ ਚੰਡੀਗੜ੍ਹ ਮੇਅਰ ਦੀ ਚੋਣ ਕਰਕੇ ਹਮੇਸ਼ਾ ਚਰਚਾ ਵਿੱਚ ਰਿਹਾ ਹੈ। ਇਸ ਤੋਂ ਪਹਿਲਾਂ 2021 ‘ਚ ਨਗਰ ਨਿਗਮ ਦੀਆਂ ਚੋਣਾਂ ‘ਚ 14 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਵੱਡੀ ਪਾਰਟੀ ਵਜੋਂ ਉਭਲ ਕੇ ਸਾਹਮਣੇ ਆਈ ਸੀ ਪਰੰਤੂ ਪੰਜ ਸਾਲਾਂ ਦੌਰਾਨ ਦਲ ਬਦਲੀ ਅਤੇ ਹੋਰ ਅਜਿਹੇ ਰਾਜਨੀਤਿਕ ਉਤਰਾ ਚੜਾਅ ਵਾਪਰੇ ਇਸ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਦੇ 18 ਕੌਂਸਲਰ ਹਨ।

error: Content is protected !!