ਚੰਡੀਗੜ- ਕੇਂਦਰ ਸਰਕਾਰ ਵੱਲੋਂ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਸੰਬੰਧੀ ਜਾਰੀ ਕੀਤੀਆਂ ਸਖ਼ਤ ਹਦਾਇਤਾਂ ਲੋਕਾਂ ਵਿੱਚ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ। ਵਿਸ਼ਵ ਸਿਹਤ ਸੰਗਠਨ ਦੇ ਹਵਾਲੇ ਨਾਲ ਕੇਂਦਰ ਸਰਕਾਰ ਨੇ ਮੁਲਕ ਦੇ ਲੋਕਾਂ ਨੂੰ ਓਮੀਕਰੋਨ ਸੰਬੰਧੀ ਲਾਪਰਵਾਹੀ ਨਾਲ ਵਰਤਣ ਦੀ ਸਲਾਹ ਦਿੰਦੇ ਹੋਏ ਕੁਝ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਜਿਸ ਤੋਂ ਬਾਅਦ ਲੋਕਾਂ ਵਿੱਚ ਇੱਕ ਵਾਰ ਫਿਰ ਲਾਕਡਾਊਨ ਦੇ ਹਾਲਾਤਾਂ ਬਾਰੇ ਚਿੰਤਾ ਫ਼ੈਲ ਰਹੀ ਹੈ। ਇਲਾਹਾਬਾਦ ਹਾਈਕੋਰਟ ਦੀ ਕੇਂਦਰ ਸਰਕਾਰ ਨੂੰ ਦਿੱਤੀ ਇੱਕ ਸਲਾਹ ਨੇ ਵੀ ਓਮੀਕਰੋਨ ਸੰਬੰਧੀ ਧਿਆਨ ਖਿੱਚਿਆ ਹੈ। ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਸਲਾਹ ਦਿੱਤੀ ਹੈ ਕਿ ਯੂਪੀ ਵਿਧਾਨ ਸਭਾ ਦੀਆਂ ਚੋਣਾਂ ਓਮੀਕਰੋਨ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਅੱਗੇ ਪਾ ਦਿੱਤੀਆਂ ਜਾਣ, ਜੇਕਰ ਯੂਪੀ ਵਿਧਾਨ ਸਭਾ ਚੋਣਾਂ ਸੰਬੰਧੀ ਚੋਣ ਕਮਿਸ਼ਨਰ ਹਾਈਕੋਰਟ ਦੀ ਸਲਾਹ ਉੱਪਰ ਗ਼ੌਰ ਕਰਦਾ ਹੈ ਤਾਂ ਪੰਜਾਬ, ਉੱਤਰਾਖੰਡ ਸਮੇਤ ਹੋਰ ਰਾਜ਼ਾ ਵਿੱਚ ਹੋਣ ਵਾਲੀਆਂ ਚੋਣਾਂ ਸੰਬੰਧੀ ਚੋਣ ਕਮਿਸ਼ਨਰ ਦੀ ਪਾਲਿਸੀ ਯੂਪੀ ਵਾਲੀ ਹੀ ਹੋਵੇਗੀ। ਭਾਵ ਪੰਜਾਬ ਵਿਧਾਨ ਸਭਾ ਚੋਣਾਂ ਵੀ ਕੁਝ ਸਮੇਂ ਲਈ ਟਲ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਮੈਡੀਕਲ ਮਾਹਿਰਾਂ ਵੱਲੋਂ ਓਮੀਕਰੋਨ ਨੂੰ ਡੈਲਟਾ ਨਾਲੋ ਵੱਧ ਖ਼ਤਰਨਾਕ ਦੱਸਿਆ ਜਾ ਰਿਹਾ ਹੈ।










