Skip to main content

Gee 98News

ਸਿੱਖ ਨੌਜਵਾਨ ’ਤੇ ਦੇਸ਼ਧ੍ਰੋਹ ਦੇ ਮੁਕੱਦਮੇ ਸੰਬੰਧੀ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਬਰਨਾਲਾ 30 ਦਸੰਬਰ (ਨਿਰਮਲ ਸਿੰਘ ਪੰਡੋਰੀ) : ਥਾਣਾ ਬਨੂੜ ਦੀ ਪੁਲਿਸ ਵੱਲੋਂ ਸਿੱਖ ਨੌਜਵਾਨ ਜਗਮੀਤ ਸਿੰਘ ਅਤੇ ਉਸ ਦੀ ਮਾਤਾ ਦੇ ਖ਼ਿਲਾਫ਼ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰਨ ਦੀ ਨਿੰਦਾ ਕਰਦੇ ਹੋਏ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਰਾਹੀ ਮੁੱਖ ਮੰਤਰੀ ਪੰਜਾਬ ਨੂੰ ਉਕਤ ਮਾਮਲੇ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦੇ ਸ਼ੋਮਣੀ ਅਕਾਲੀ ਦਲ (ਅ) ਦੇ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ , ਲੋਕ ਆਗੂ ਜਥੇਦਾਰ ਮਹਿੰਦਰਪਾਲ ਸਿੰਘ ਦਾਨਗੜ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਦਾ ਮਾਹੌਲ ਖ਼ਰਾਬ ਹੋਣ ਦੇ ਬਹਾਨੇ ਦੀ ਆੜ ’ਚ ਸਿੱਖ ਕੌਮ ਵਿਰੋਧੀ ਏਜੰਸੀਆਂ ਦੇ ਇਸ਼ਾਰੇ ’ਤੇ ਸਰਕਾਰ ਵੱਲੋਂ ਗੁਰਸਿੱਖ ਸਿਧਾਤਾਂ ਦੇ ਧਾਰਨੀ ਨੌਜਵਾਨਾਂ ਨੂੰ ਅੱਤਵਾਦੀ/ਵੱਖਵਾਦੀ ਕਰਾਰ ਦੇ ਕੇ ਪੁਲਿਸ ਮੁਕੱਦਮਿਆਂ ਵਿੱਚ ਫ਼ਸਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਲੰਮੇ ਸਮੇਂ ਤੋਂ ਜੇਲਾਂ ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਨ ਦੀਆਂ ਗੱਲਾਂ ਹੋ ਰਹੀਆਂ ਹਨ ਅਤੇ ਦੂਜੇ ਪਾਸੇ ਹੋਰ ਸਿੱਖ ਨੌਜਵਾਨਾਂ ਨੂੰ ਗਿ੍ਰਫਤਾਰ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਆਗੂਆਂ ਨੇ ਇਸ ਮਾਮਲੇ ’ਚ ਕੌਮੀ ਪੱਧਰ ਦੇ ਮੀਡੀਆ ਦੇ ਕੁਝ ਹਿੱਸੇ ਦੀ ਭੂਮਿਕਾ ਦੀ ਵੀ ਨਿੰਦਾ ਕੀਤੀ। ਇਸ ਮੌਕੇ ਪ੍ਰਧਾਨ ਸੁਖਰਾਜ ਸਿੰਘ, ਨਰੰਜਣ ਸਿੰਘ ਢਿੱਲੋਂ, ਗੁਰਮੁੱਖ ਸਿੰਘ ਖਾਲਸਾ, ਹਰਿੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ ਆਦਿ ਵੀ ਹਾਜ਼ਰ ਸਨ।

error: Content is protected !!