Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜਦ ਮੋਦੀ ਆਵੇਗਾ ਪੰਜਾਬ… ਕਿਸਾਨ ਜਥੇਬੰਦੀਆਂ ਕਰਨਗੀਆਂ ਵਿਰੋਧ

Nirmal Pandori by Nirmal Pandori
12/31/2021
in ਪੰਜਾਬ
Reading Time: 1 min read
A A
0
toll plaza

toll plaza

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 31 ਦਸੰਬਰ (ਨਿਰਮਲ ਸਿੰਘ ਪੰਡੋਰੀ)-ਪੰਜਾਬ ਦੀਆਂ ਕੁੱਝ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਸਥਾਨਕ ਤਰਕਸ਼ੀਲ ਭਵਨ ’ਚ ਇੱਕ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਦੇ ਸਬੰਧ ਟਾਲ- ਮਟੋਲ ਦੀ ਨੀਤੀ ਅਪਣਾਉਣ ’ਤੇ ਰੋਸ ਵਜੋਂ 5 ਜਨਵਰੀ ਨੂੰ ਸ੍ਰੀ ਮੋਦੀ ਦੇ ਫਿਰੋਜਪੁਰ ਪੁੱਜਣ ‘ਤੇ ਜ਼ਿਲਾ ਹੈੱਡ ਕੁਆਟਰਾਂ ’ਤੇ ਮੋਦੀ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਭਾਕਿਯੂ ਸਿੱਧੂਪੁਰ ਦੇ ਕਾਕਾ ਸਿੰਘ ਕੋਟੜਾ, ਭਾਕਿਯੂ ਕ੍ਰਾਂਤੀਕਾਰੀ ਦੇ ਸੁਰਜੀਤ ਸਿੰਘ ਫੂਲ, ਜੈ ਕਿਸਾਨ ਅੰਦੋਲਨ ਦੇ ਗੁਰਬਖ਼ਸ ਸਿੰਘ ਕੱਟੂ, ਕਿਸਾਨ ਸੰਘਰਸ਼ ਕਮੇਟੀ ਦੇ ਸੁੱਚਾ ਸਿੰਘ ਲੱਧਾ, ਬਲਦੇਵ ਸਿੰਘ ਸਿਰਸਾ ਤੇ ਹਰਪਾਲ ਸਿੰਘ ਸੰਘਾ ਆਦਿ ਆਗੂਆਂ ਨੇ ਕਿਹਾ ਕਿ ਲਖੀਮਪੁਰ ਕਾਂਡ, ਐਮਐਸਪੀ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜਾ ਅਤੇ ਨੌਕਰੀ ਅਤੇ ਕਿਸਾਨਾਂ/ਮਜ਼ਦੂਰਾਂ ਉੱਪਰ ਦਰਜ ਕੀਤੇ ਮੁੱਕਦਮੇ ਰੱਦ ਕਰਨ ਸਬੰਧੀ ਕੇਂਦਰ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਕੋਈ ਅਗਲੇਰੀ ਕਾਰਵਾਈ ਸ਼ੁਰੂ ਨਹੀਂ ਕੀਤੀ। ਜਿਸ ਕਰਕੇ ਪੰਜਾਬ ਦੀ ਧਰਤੀ ’ਤੇ ਪ੍ਰਧਾਨ ਮੰਤਰੀ ਦੀ ਆਮਦ ਦਾ ਵਿਰੋਧ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਉਕਤ ਮੰਗਾਂ ਖੇਤੀ ਕਾਨੂੰਨ ਰੱਦ ਕਰਵਾਉਣ ਵਾਂਗ ਹੀ ਅਹਿਮੀਅਤ ਰੱਖਦੀਆਂ ਹਨ। ਇਸ ਲਈ ਇਨਾਂ ਮੰਗਾਂ ਦੀ ਪੂਰਤੀ ਤੱਕ ਭਾਜਪਾ ਆਗੂਆਂ ਦਾ ਵਿਰੋਧ ਹੁੰਦਾ ਰਹੇਗਾ। ਉਨਾਂ ਕਿਹਾ ਕਿ ਜੇਕਰ ਭਾਜਪਾ ਦੀ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀਆਂ ਉਕਤ ਮੰਗਾਂ ਸਬੰਧੀ ਗੰਭੀਰਤਾ ਨਾ ਦਿਖਾਈ ਤਾਂ 15 ਜਨਵਰੀ ਨੂੰ ਮੋਰਚੇ ਦੀ ਮੀਟਿੰਗ ’ਚ ਅਗਲਾ ਫੈਸਲਾ ਲਿਆ ਜਾਵੇਗਾ। ਉਨਾਂ ਦੱਸਿਆ ਕਿ ਵਿਰੋਧ ਦੇ ਫੈਸਲੇ ਅਨੁਸਾਰ 2 ਜਨਵਰੀ ਨੂੰ ਪਿੰਡ ਪੱਧਰ ’ਤੇ ਪੁਤਲੇ ਫੂਕ ਮੁਜ਼ਾਹਰੇ ਕਰਕੇ ਲੋਕਾਂ ਨੂੰ 5 ਜਨਵਰੀ ਦੇ ਵਿਰੋਧ ਪ੍ਰਦਰਸ਼ਨ ਲਈ ਲਾਮਬੰਦ ਕੀਤਾ ਜਾਵੇਗਾ ਅਤੇ 5 ਜਨਵਰੀ ਨੂੰ ਤਹਿਸ਼ੀਲ ਤੇ ਜ਼ਿਲਾ ਹੈੱਡਕੁਆਟਰਾਂ ’ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਅੱਜ ਦੀ ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ ਕ੍ਰਾਂਤੀਕਾਰੀ ਯੂਨੀਅਨ ਪੰਜਾਬ, ਭਾਕਿਯੂ ਸਿੱਧੂਪੁਰ, ਭਾਕਿਯੂ ਕ੍ਰਾਂਤੀਕਾਰੀ ਯੂਨੀਅਨ, ਲੋਕ ਭਲਾਈ ਵੈਲਫੇਅਰ ਸੁਸਾਇਟੀ, ਕਿਸਾਨ ਸੰਘਰਸ਼ ਕਮੇਟੀ ਕੋਟਬੁੁੱਢਾ, ਜੈ ਕਿਸਾਨ ਅੰਦੋਲਨ, ਭਾਕਿਯੂ ਏਕਤਾ ਉਗਰਾਹਾਂ, ਦਸੂਹਾ ਗੰਨਾ ਸੰਘਰਸ਼ ਕਮੇਟੀ ਪੰਜਾਬ, ਕਿਸਾਂਨ ਮਜ਼ਦੂਰ ਕਮੇਟੀ ਤੇ ਅਜ਼ਾਦ ਕਿਸਾਨ ਕਮੇਟੀ ਆਦਿ ਮੌਜੂਦ ਸਨ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
Load More
Previous Post

3 ਅਤੇ 6 ਦੇ ਅੰਕੜਿਆਂ ਵਿੱਚ ਫਸ ਗਏ ਬਰਨਾਲਾ ਦੇ ਕਾਂਗਰਸੀ ਆਗੂ

Next Post

ਜਗਜੀਤਪੁਰਾ ਟੋਲ ਪਲਾਜ਼ਾ ‘ਤੇ 30 ਪਿੰਡਾਂ ਨੂੰ ਨਹੀਂ ਲੱਗੇਗਾ ਟੋਲ ਟੈਕਸ

Nirmal Pandori

Nirmal Pandori

Related Posts

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਜਗਜੀਤਪੁਰਾ ਟੋਲ ਪਲਾਜ਼ਾ ‘ਤੇ 30 ਪਿੰਡਾਂ ਨੂੰ ਨਹੀਂ ਲੱਗੇਗਾ ਟੋਲ ਟੈਕਸ

ਜਗਜੀਤਪੁਰਾ ਟੋਲ ਪਲਾਜ਼ਾ 'ਤੇ 30 ਪਿੰਡਾਂ ਨੂੰ ਨਹੀਂ ਲੱਗੇਗਾ ਟੋਲ ਟੈਕਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend