Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਵਜੋਤ ਸਿੱਧੂ ਨੇ ਸੁਖਬੀਰ ਅਤੇ ਕੇਜਰੀਵਾਲ ਤੋਂ ਵੀ ਵੱਡੀ ਛਲਾਂਗ ਮਾਰੀ

Nirmal Pandori by Nirmal Pandori
01/03/2022
in ਪੰਜਾਬ
Reading Time: 1 min read
A A
0
ਨਵਜੋਤ ਸਿੱਧੂ ਨੇ ਸੁਖਬੀਰ ਅਤੇ ਕੇਜਰੀਵਾਲ ਤੋਂ ਵੀ ਵੱਡੀ ਛਲਾਂਗ ਮਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪੰਜਾਬ ਦੀਆਂ ਮਹਿਲਾਵਾਂ ਲਈ ਕੀਤੇ ਵੱਡੇ-ਵੱਡੇ ਵਾਅਦੇ
ਬਰਨਾਲਾ, 03 ਜਨਵਰੀ (ਨਿਰਮਲ ਸਿੰਘ ਪੰਡੋਰੀ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਰਨਾਲਾ ਫੇਰੀ ਦੌਰਾਨ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ’ਤੇ ਪ੍ਰੈਸ ਕਾਨਫਰੰਸ ਦੌਰਾਨ ਆਪਣੇ ਪੰਜਾਬ ਮਾਡਲ ਦੀਆਂ ਝਲਕੀਆਂ ਬਾਰੇ ਗੱਲ ਕਰਦੇ ਹੋਏ ਸੂਬੇ ’ਚ ਕਾਂਗਰਸ ਸਰਕਾਰ ਬਣਨ ਦਾ ਦਾਅਵਾ ਕੀਤਾ। ਸਿੱਧੂ ਨੇ ਕਿਹਾ ਕਿ ਪੰਜਾਬ ਮਾਡਲ ਦੀ ਸਭ ਤੋਂ ਅਹਿਮ ਵਿਸ਼ੇਸ਼ਤਾ ਮਹਿਲਾ ਸਸ਼ਕਤੀਕਰਨ ਹੋਵੇਗਾ ਜਿਸ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਵੱਡੀਆਂ ਸਹੂਲਤਾਂ ਅਤੇ ਅਸੀਮ ਸ਼ਕਤੀਆਂ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਔਰਤ ਵਰਗ ਦੀ ਭਲਾਈ ਲਈ ਬਾਬੇ ਨਾਨਕ ਦੇ ਸਿਧਾਂਤ ਅਨੁਸਾਰ ਕੰਮ ਕੀਤਾ ਜਾਵੇਗਾ। ਨਵਜੋਤ ਸਿੰਘ ਸਿੱਧੂ ਨੇ ਸੂਬੇ ’ਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਹਰ ਘਰੇਲੂ ਗ੍ਰਹਿਣੀ ਦੇ ਖ਼ਾਤੇ ’ਚ 2 ਹਜ਼ਾਰ ਰੁਪਏ ਨਗਦ ਪ੍ਰਤੀ ਮਹੀਨਾ ਅਤੇ 1 ਸਾਲ ਦੇ 8 ਗੈਸ ਸਿਲੰਡਰ ਮੁਫ਼ਤ ਦੇਣ ਅਤੇ ਔਰਤਾਂ ਦੇ ਨਾਮ ’ਤੇ ਜਾਇਦਾਦ ਦੀ ਮੁਫਤ ਰਜਿਸਟ੍ਰੇਸ਼ਨ ਕਰਨ ਦਾ ਵਾਅਦਾ ਕੀਤਾ। ਪ੍ਰੈਸ ਕਾਨਫਰੰਸ ਦੌਰਾਨ ਸਿੱਧੂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਚੋਣ ਸਟੰਟ ਦੱਸਦੇ ਹੋਏ ਕਿਹਾ ਕਿ ਕਿਸਾਨਾਂ ਨੇ ਭਾਜਪਾ ਦੇ ਗਲ ਅਗੂੰਠਾ ਦੇ ਕੇ ਕਿਸਾਨ ਬਿੱਲ ਰੱਦ ਕਰਵਾਏ ਹਨ। ਆਪ ਸਪਰੀਮੋ ਅਰਵਿੰਦ ਕੇਜਰੀਵਾਲ ਅਤੇ ਕੈਪਟਨ ਅਮਰਿੰਦਰ ਸਿੰਘ ਉੱਪਰ ਵੀ ਸਿਆਸੀ ਹਮਲੇ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕੇਜਰੀਵਾਲ ਨੂੰ ਜ਼ੁਮਲੇਬਾਜ਼ ਅਤੇ ਕੈਪਟਨ ਨੂੰ ਚੱਲਿਆ ਹੋਇਆ ਕਾਰਤੂਸ ਦੱਸਦੇ ਹੋਏ ਸੂਬੇ ਦੇ ਲੋਕਾਂ ਨੂੰ ਸੁਚੇਤ ਰਹਿੰਣ ਦੀ ਅਪੀਲ ਕੀਤੀ। ਪ੍ਰੈਸ ਕਾਨਫਰੰਸ ਦੌਰਾਨ ਬਰਨਾਲਾ ਹਲਕੇ ’ਚ ਧੜੇਬੰਦੀ ਦੇ ਜਵਾਬ ਦਾ ਸਵਾਲ ਦਿੰਦੇ ਹੋਏ ਸਿੱਧੂ ਨੇ ਆਪਣੇ ਨਾਲ ਬੈਠੇ ਕੇਵਲ ਸਿੰਘ ਢਿੱਲੋਂ ਦੇ ਮੋਢੇ ਨਾਲ ਮੋਢਾ ਘਸਾ ਕੇ ਕਿਹਾ ਕਿ ‘‘ਪਾਵਰ ਉਸ ਦੀ ਹੈ ਜਿਸ ਨਾਲ ਪਾਰਟੀ ਦਾ ਪ੍ਰਧਾਨ ਬੈਠਾ ਹੈ, ਮੈਂ 6 ਜਨਵਰੀ ਨੂੰ ਢਿੱਲੋਂ ਦੇ ਹੱਕ ’ਚ ਰੈਲੀ ਕਰਨ ਫ਼ੇਰ ਆਵਾਂਗਾ’’। ਨਵਜੋਤ ਸਿੰਘ ਸਿੱਧੂ ਦੀ ਢਿੱਲੋਂ ਦੀ ਰਿਹਾਇਸ਼ ’ਤੇ ਵਿਸ਼ੇਸ਼ ਆਮਦ ਉੱਪਰ ਢਿੱਲੋਂ ਸਮਰਥਕਾਂ ਦੀਆਂ ਬਾਛਾਂ ਖਿੜੀਆਂ ਹੋਈਆਂ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਹੱਸਦੀ ਨੇ ਫੁੱਲ ਮੰਗਿਆ, ਸਾਰਾ ਬਾਗ਼ ਹਵਾਲੇ ਤੇਰੇ

Next Post

ਸਾਰਾ ਪਰਿਵਾਰ ਹੀ ਭਾਖੜਾ ਨਹਿਰ ਵਿੱਚ ਡੁੱਬ ਗਿਆ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ
ਪੰਜਾਬ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਸਾਰਾ ਪਰਿਵਾਰ ਹੀ ਭਾਖੜਾ ਨਹਿਰ ਵਿੱਚ ਡੁੱਬ ਗਿਆ

ਸਾਰਾ ਪਰਿਵਾਰ ਹੀ ਭਾਖੜਾ ਨਹਿਰ ਵਿੱਚ ਡੁੱਬ ਗਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend