Gee 98News

ਮਜ਼ਦੂਰਾਂ ਨੇ ਵੀ ਘੇਰਿਆ ਡੀਸੀ ਦਫ਼ਤਰ, ਦਿਨ ਰਾਤ ਦਾ ਧਰਨਾ ਸ਼ੁਰੂ

ਬਰਨਾਲਾ, 04 ਜਨਵਰੀ (ਨਿਰਮਲ ਸਿੰਘ ਪੰਡੋਰੀ) : ਜ਼ਿਲੇ ਦੇ ਪਿੰਡ ਧੌਲਾ ਦੇ ਮਜ਼ਦੂਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਗੱਲਬਾਤ ਕਰਦੇ ਹੋਏ ਮਜ਼ਦੂਰ ਆਗੂ ਗੁਰਪ੍ਰੀਤ ਸਿੰਘ ਰੂੜੇਕੇ , ਸਰਪੰਚ ਕਮਲਜੀਤ ਕੌਰ, ਬੂਟਾ ਸਿੰਘ, ਹਰਚਰਨ ਸਿੰਘ ਰੂੜੇਕੇ, ਬਲਦੇਵ ਸਿੰਘ, ਬਿੱਕਰ ਸਿੰਘ ਆਦਿ ਨੇ ਦੱਸਿਆ ਕਿ 1975 ਵਿੱਚ ਮਜ਼ਦੂਰਾਂ ਨੂੰ 5-5 ਮਰਲੇ ਦੇ ਪਲਾਟ ਕੱਟੇ ਗਏ ਸਨ ਪ੍ਰੰਤੂ ਅੱਜ ਤੱਕ ਕਬਜ਼ੇ ਨਹੀਂ ਦਿੱਤੇ ਗਏ। ਮਜ਼ਦੂਰਾਂ ਵੱਲੋਂ ਵਾਰ-ਵਾਰ ਨੇਤਾਵਾਂ ਅਤੇ ਅਫਸਰਾਂ ਨੂੰ ਲਿਖਤੀ ਦਰਖਾਸਤਾਂ ਦਿੱਤੀਆਂ ਗਈਆਂ ਪਰ ਕੋਈ ਸੁਣਵਾਈ ਨਹੀਂ ਹੋਈ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੂੰ ਦਸੰਬਰ ਮਹੀਨੇ ਵਿੱਚ ਦਰਖ਼ਾਸਤ ਦਿੱਤੀ ਸੀ ਪਰ ਕੁਝ ਨਹੀਂ ਬਣਿਆ ਜਿਸ ਦੇ ਰੋਸ ਵਜੋਂ ਡੀਸੀ ਦਫ਼ਤਰ ਅੱਗੇ ਪੰਜ ਰੋਜ਼ਾ ਦਿਨ ਰਾਤ ਦਾ ਧਰਨਾ ਸ਼ੁਰੂ ਕੀਤਾ ਗਿਆ ਹੈ। ਮਜ਼ਦੂਰਾਂ ਨੇ ਜ਼ਿਲਾ ਪ੍ਰਸਾਸ਼ਨ ਨੂੰ ਚਿਤਾਵਨੀ ਦਿੱਤੀ ਕਿ 7 ਜਨਵਰੀ ਤੱਕ ਜੇਕਰ ਮਜ਼ਦੂਰਾਂ ਨੂੰ ਉਕਤ ਪਲਾਟਾਂ ਦੇ ਕਬਜ਼ੇ ਨਾ ਦਿਵਾਏ ਗਏ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

error: Content is protected !!