Gee 98News

ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਕੀਤੀ ਗਈ ਮੀਟਿੰਗ

ਬਰਨਾਲਾ, 5 ਜਨਵਰੀ (ਨਿਰਮਲ ਸਿੰਘ ਪੰਡੋਰੀ) :ਸ਼੍ਰੀ ਕੁਮਾਰ ਸੌਰਭ ਰਾਜ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਬਰਨਾਲਾ ਦੇ ਦਿਸ਼ਾ-ਨਿਰੇਦਸ਼ਾ ਅਨੁਸਾਰ ਚੋਣ ਤਹਿਸੀਲਦਾਰ ਸ੍ਰੀਮਤੀ ਹਰਜਿੰਦਰ ਕੌਰ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਸਮੂਹ ਨੈਸ਼ਨਲ/ਸਟੇਟ ਲੈਵਲ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਨੁਮਾਇੰਦਿਆਂ ਨਾਲ ਯੋਗਤਾ ਮਿਤੀ 01ਜਨਵਰੀ 2022 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਮਿਤੀ 05ਜਨਵਰੀ ਨੂੰ ਕਰਨ ਦੇ ਸਬੰਧ ਵਿੱਚ ਇੱਕ ਮੀਟਿੰਗ ਕੀਤੀ ਗਈ। ਉਨਾਂ ਵੱਲੋਂ ਦੱਸਿਆ ਗਿਆ ਕਿ ਯੋਗਤਾ ਮਿਤੀ 01 ਜਨਵਰੀ ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਜ਼ਿਲੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 102-ਭਦੌੜ(ਅ.ਜ.), 103-ਬਰਨਾਲਾ ਅਤੇ 104-ਮਹਿਲਕਲਾਂ (ਅ.ਜ) ਵਿੱਚ ਆਮ ਜਨਤਾ ਪਾਸੋਂ ਮਿਤੀ 01 ਨਵੰਬਰ 2021 ਤੋਂ 30 ਨਵੰਬਰ 2021 ਤੱਕ ਦਾਅਵੇ/ਇਤਰਾਜ਼ ਪ੍ਰਾਪਤ ਕੀਤੇ ਗਏ ਸਨ। ਪ੍ਰਾਪਤ ਇਨਾਂ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕਰਨ ਉਪਰੰਤ ਜ਼ਿਲੇ ਵਿੱਚ ਕੁੱਲ 4,96,580 ਵੋਟਰ ਮੌਜੂਦਾ ਵੋਟਰ ਸੂਚੀ ਵਿੱਚ ਦਰਜ ਹਨ। ਜ਼ਿਲੇ ਵਿੱਚ ਕੁੱਲ 2451 ਸਰਵਿਸ ਵੋਟਰ ਰਜਿਸਟਰਡ ਕੀਤੇ ਗਏ ਹਨ। ਉਨਾਂ ਦੱਸਿਆ ਕਿ ਇਸ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੂਹ ਰਜਿਸਟਰਡ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਸੀ.ਡੀ. ਅਤੇ ਵੋਟਰ ਸੂਚੀ ਦਾ ਇੱਕ ਸੈੱਟ ਪ੍ਰਤੀ ਵਿਧਾਨ ਸਭਾ ਹਲਕਾ ਵੀ ਸਪਲਾਈ ਕੀਤਾ ਗਿਆ। ਤਹਿਸੀਲਦਾਰ ਚੋਣਾਂ ਵੱਲੋਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ 18-19 ਸਾਲ ਦੇ ਵੋਟਰਾਂ ਨੂੰ ਰਜਿਸਟਰਡ ਕਰਵਾਉਣ ਲਈ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਬਰਨਾਲਾ ਜ਼ਿਲੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਨੁਮਾਇੰਦਿਆਂ ਵਿੱਚ ਸ਼੍ਰੀ ਜਰਨੈਲ ਸਿੰਘ ਭੋਤਨਾ ਸ਼੍ਰੋਮਣੀ ਅਕਾਲੀ ਦਲ, ਸ਼੍ਰੀ ਸੰਜੀਵ ਸ਼ਰਮਾਂ ਆਮ ਆਦਮੀ ਪਾਰਟੀ, ਸ਼੍ਰੀ ਜਤਿੰਦਰ ਜਿੰਮੀ ਸ਼੍ਰੋਮਣੀ ਅਕਾਲੀ ਦਲ, ਸ਼੍ਰੀ ਮੱਖਣ ਸ਼ਰਮਾ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ, ਸ਼੍ਰੀ ਨਿਤਨ ਬਾਂਸਲ ਬੀ.ਜੇ.ਪੀ. (ਸਕੱਤਰ), ਸ੍ਰੀ ਹਵਾ ਸਿੰਘ ਹਨੇਰੀ ਸਾਬਕਾ ਐਮ.ਐਲ.ਏ. ਬਹੁਜਨ ਸਮਾਜ ਪਾਰਟੀ ਤੋਂ ਇਲਾਵਾ ਮਨਜੀਤ ਸਿੰਘ, ਚੋਣ ਕਾਨੂੰਗੋ ਆਦਿ ਹਾਜ਼ਰ ਸਨ।

error: Content is protected !!