Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤੁਸੀਂ ਢਿੱਲੋਂ ਦਾ ਲਾ ਦਿਓ ਬੇੜਾ ਪਾਰ, ਅਸੀਂ ਦੇਵਾਂਗੇ ਝੰਡੀ ਵਾਲੀ ਕਾਰ

Nirmal Pandori by Nirmal Pandori
01/06/2022
in ਪੰਜਾਬ
Reading Time: 1 min read
A A
0
ਤੁਸੀਂ ਢਿੱਲੋਂ ਦਾ ਲਾ ਦਿਓ ਬੇੜਾ ਪਾਰ, ਅਸੀਂ ਦੇਵਾਂਗੇ ਝੰਡੀ ਵਾਲੀ ਕਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 06 ਜਨਵਰੀ (ਨਿਰਮਲ ਸਿੰਘ ਪੰਡੋਰੀ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸਥਾਨਕ ਅਨਾਜ ਮੰਡੀ ਵਿੱਚ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਹੱਕ ’ਚ ਇੱਕ ਭਰਵੀਂ ਰੈਲੀ ਨੂੰ ਸੰਬੋਧਨ ਕਰਦੇ ਹੋਏ ਬਰਨਾਲਾ ਹਲਕੇ ਦੇ ਲੋਕਾਂ ਨੂੰ ਢਿੱਲੋਂ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ’ਚ ਜਿਤਾਉਣ ਦੀ ਅਪੀਲ ਕਰਦਿਆਂ ਝੰਡੀ ਵਾਲ ਕਾਰ ਦੇਣ ਦਾ ਵਾਅਦਾ ਵੀ ਕੀਤਾ। ਉਂਝ ਭਾਵੇਂ ਕਾਂਗਰਸ ਹਾਈਕਮਾਂਡ ਵੱਲੋਂ ਵਿਧਾਨ ਸਭਾ ਚੋਣਾਂ ਲਈ ਅਜੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਪ੍ਰੰਤੂ ਸੂਬਾ ਪ੍ਰਧਾਨ ਸਿੱਧੂ ਨੇ ਬਰਨਾਲਾ ਹਲਕੇ ਤੋਂ ਢਿੱਲੋਂ ਨੂੰ ਟਿਕਟ ਦਾ ਸਪੱਸ਼ਟ ਸੰਕੇਤ ਦੇ ਦਿੱਤਾ । ਆਪਣੇ ਸੰਬੋਧਨ ਦੌਰਾਨ ਬਾਦਲ ਪਰਿਵਾਰ, ਕੈਪਟਨ ਅਮਰਿੰਦਰ ਸਿੰਘ, ਅਰਵਿੰਦ ਕੇਜਰੀਵਾਲ, ਬਿਕਰਮ ਸਿੰਘ ਮਜੀਠੀਆ ਅਤੇ ਭਾਜਪਾ ਉੱਪਰ ਤਿੱਖੇ ਹਮਲੇ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਅਗਾਮੀ ਚੋਣਾਂ ’ਚ ਸਾਫ਼ ਸੁਥਰੀ ਛਵੀ ਵਾਲਾ ਇਮਾਨਦਾਰ ਮੁੱਖ ਮੰਤਰੀ ਚੁਣਨ ਦਾ ਸੱਦਾ ਦਿੱਤਾ। ਸਿੱਧੂ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕਾਂਗਰਸ ਪਾਰਟੀ ਹੀ ਯੋਗ ਪਾਰਟੀ ਹੈ ਕਿਉਂਕਿ ਕਾਂਗਰਸ ਹਮੇਸ਼ਾ ਪੱਖਪਾਤ ਤੋਂ ਉੱਪਰ ਉੱਠ ਕੇ ਨਿਰਪੱਖਤਾ ਨਾਲ ਕੰਮ ਕਰਦੀ ਹੈ। ਆਪਣੇ ਭਾਸ਼ਣ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਵਾਰ-ਵਾਰ ਚੁਟਕਲੇ ਸੁਣਾ ਕੇ ਕਾਂਗਰਸੀ ਵਰਕਰਾਂ ਦਾ ਖ਼ੂਬ ਮਨੋਰੰਜਨ ਵੀ ਕੀਤਾ। ਪੰਜਾਬ ’ਚ ਕਾਂਗਰਸ ਨੂੰ ਇੱਕ ਪਾਸੇ ਅਤੇ ਬਾਕੀ ਸਿਆਸੀ ਪਾਰਟੀਆਂ ਨੂੰ ਦੂਜੇ ਪਾਸੇ ਰੱਖਦੇ ਹੋਏ ਸਿੱਧੂ ਨੇ ਵਿਅੰਗਾਤਮਿਕ ਲਹਿਜ਼ੇ ’ਚ ਕਿਹਾ ਕਿ ਅਗਲੀਆਂ ਚੋਣਾਂ ’ਚ ਟਾਂਡਿਆਂ ਵਾਲੀ ਰਹੇਗੀ ਜਾਂ ਫਿਰ ਭਾਂਡਿਆਂ ਵਾਲੀ ਰਹੇਗੀ । ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਕੰਮਾ ਮੁੱਖ ਮੰਤਰੀ ਦੱਸਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਤੇ ਅਰੂਸਾ ਆਲਮ ਦੇ ਸੰੰਬੰਧਾਂ ਦਾ ਜ਼ਿਕਰ ਵੀ ਆਪਣੇ ਹੀ ਅੰਦਾਜ਼ ਵਿੱਚ ਕੀਤਾ। ਸਿੱਧੂ ਨੇ ਕਿਹਾ ਕਿ ਜਦ ਪ੍ਰਕਾਸ਼ ਸਿੰਘ ਬਾਦਲ ਪਾਕਿਸਤਾਨ ਗਿਆ ਸੀ ਤਾਂ ਇੱਕ ਭੇਡੂ ਲੈ ਕੇ ਆਇਆ ਸੀ, ਜਦ ਕੈਪਟਨ ਅਮਰਿੰਦਰ ਸਿੰਘ ਪਾਕਿਸਤਾਨ ਗਿਆ ਤਾਂ ਘੋੜੇ ’ਤੇ ਬਿਠਾ ਕੇ ਇੱਕ ਮਹਿਲਾ ਮਿੱਤਰ ਲੈ ਕੇ ਆਇਆ ਸੀ, ਪਰ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਗਿਆ ਤਾਂ ਬਾਬੇ ਨਾਨਕ ਦੀ ਜਨਮ ਭੂਮੀ ਦੇ ਦਰਸ਼ਨ ਦੀਦਾਰ ਕਰਨ ਦੀ ਖੁੱਲੀ ਮਨਜ਼ੂਰੀ ਲੈ ਕੇ ਆਇਆ। ਸਿੱਧੂ ਨੇ ਦਾਅਵਾ ਕੀਤਾ ਕਿ ਉਨਾਂ ਦਾ ਪੰਜਾਬ ਮਾਡਲ ਸੂਬੇ ਨੂੰ ਕਰਜ਼ੇ ਦੀ ਦਲਦਲ ਵਿੱਚੋਂ ਕੱਢ ਕੇ ਨੰਬਰ ਇੱਕ ਸੂਬਾ ਬਣਾਵੇਗਾ। ਨਵਜੋਤ ਸਿੰਘ ਸਿੱਧੂ ਨੇ ਆਪਣੇ ਭਾਸ਼ਣ ਦੌਰਾਨ ਢਿੱਲੋਂ ਪਰਿਵਾਰ ਦੀਆਂ ਤਾਰੀਫ਼ਾਂ ਦੇ ਪੁਲ ਬੰਨਦੇ ਹੋਏ ਕਿਹਾ ਕਿ ‘‘ਮੈਡਮ ਢਿੱਲੋਂ ਮੇਰੀ ਮਾਂ ਵਰਗੀ ਵੱਡੀ ਭਰਜਾਈ ਹੈ, ਜਿਨਾਂ ਦੇ ਮੈਂ ਪੈਰੀ ਹੱਥ ਲਗਾਉਂਦਾ ਹਾਂ’’। ਇਸ ਰੈਲੀ ਵਿੱਚ ਵਰਕਰਾਂ ਦੇ ਠਾਠਾਂ ਮਾਰਦੇੇ ਇਕੱਠ ਕਾਰਨ ਕੇਵਲ ਸਿੰਘ ਢਿੱਲੋਂ ਦੇ ਚਿਹਰੇ ’ਤੇ ਨੂਰ ਝਲਕ ਰਿਹਾ ਸੀ। ਆਪਣੇ ਸੰਬੋਧਨ ਦੌਰਾਨ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਨਾਂ ਦੀ ਪਹਿਲ ਹਮੇਸ਼ਾ ਬਰਨਾਲਾ ਨੂੰ ਵਿਕਾਸ ਦੇ ਮਾਮਲੇ ’ਚ ਸੂਬੇ ਦਾ ਨੰਬਰ ਇੱਕ ਜ਼ਿਲਾ ਬਣਾਉਣ ਦੀ ਰਹੀ ਹੈ। ਸਿੱਧੂ ਨਾਲ ਆਪਣੇ ਸੁਖਾਵੇਂ ਸੰਬੰਧਾਂ ਦਾ ਜ਼ਿਕਰ ਕਰਦੇ ਹੋਏ ਢਿੱਲੋਂ ਨੇ ਸਿੱਧੂ ਵੱਲੋਂ ਬਰਨਾਲਾ ਲਈ 100 ਕਰੋੜ ਦੀ ਗਰਾਂਟ ਦੇਣ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ। ਢਿੱਲੋਂ ਦੀ ਅਗਵਾਈ ’ਚ ਨਵਜੋਤ ਸਿੰਘ ਸਿੱਧੂ ਦਾ ਿਕਟ ਬੈਟ ਨਾਲ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਬਾਕਸ ਆਈਟਮ
ਨਵਜੋਤ ਸਿੰਘ ਸਿੱਧੂ ਨੇ ਬੀਤੇ ਕੱਲ ਫਿਰੋਜਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਸੰਬੰਧੀ ਟਿੱਪਣੀ ਕਰਦੇ ਹੋਏ ਕਿਹਾ ਕਿ ਇਕੱਠ ਨਾ ਹੋਣ ਕਰਕੇ ਭਾਜਪਾ ਨੇ ਰੈਲੀ ਰੱਦ ਕੀਤੀ ਪ੍ਰੰਤੂ ਬੜੀ ਢੀਠਤਾਈ ਨਾਲ ਕਿਹਾ ਜਾ ਰਿਹਾ ਹੈ ਕਿ ਰੈਲੀ ਸੁਰੱਖਿਆ ਕਾਰਨਾਂ ਕਰਕੇ ਰੱਦ ਕੀਤੀ। ਸਿੱਧੂ ਨੇ ਭਾਜਪਾ ਉੱਪਰ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੇ ਦੋਸ਼ ਵੀ ਲਗਾਏ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਕੀਤੀ ਗਈ ਮੀਟਿੰਗ

Next Post

ਇੱਕ ਕਹਿੰਦਾ ਘੱਟ ਨਾ ਤੋਲੀਂ, ਦੂਜਾ ਕਹਿੰਦਾ ਥੜੇ ’ਤੇ ਨਾ ਚੜੀਂ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਇੱਕ ਕਹਿੰਦਾ ਘੱਟ ਨਾ ਤੋਲੀਂ, ਦੂਜਾ ਕਹਿੰਦਾ ਥੜੇ ’ਤੇ ਨਾ ਚੜੀਂ

ਇੱਕ ਕਹਿੰਦਾ ਘੱਟ ਨਾ ਤੋਲੀਂ, ਦੂਜਾ ਕਹਿੰਦਾ ਥੜੇ ’ਤੇ ਨਾ ਚੜੀਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend