Gee 98News

40 ਪਰਿਵਾਰਾਂ ਨੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ ਫੜਿਆ ਕਾਂਗਰਸ ਦਾ ਪੱਲਾ

ਬਰਨਾਲਾ, 10 ਜਨਵਰੀ (ਨਿਰਮਲ ਸਿੰਘ ਪੰਡੋਰੀ) : ਬਰਨਾਲਾ ਸ਼ਹਿਰ ਵਿੱਚ ਕਾਂਗਰਸ ਨੂੰ ਉਸ ਸਮੇਂ ਤਕੜਾ ਹੁਲਾਰਾ ਮਿਲਿਆ ਜਦੋਂ 40 ਪਰਿਵਾਰਾਂ ਨੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ, ਜਿਹਨਾਂ ਨੂੰ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਜਸਵਿੰਦਰ ਸਿੰਘ ਅਤੇ ਮੋਹਣ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਹੋਏ 40 ਸਾਲ ਹੋ ਗਏ ਸਨ, ਪ੍ਰੰਤੂ ਪਾਰਟੀ ਨੇ ਉਹਨਾਂ ਦੇ ਪਰਿਵਾਰਾਂ ਦਾ ਲੋੜ ਪੈਣ ’ਤੇ ਸਾਥ ਨਹੀਂ ਦਿੱਤਾ। ਉਨਾਂ ਕਿਹਾ ਕਿ ਬਰਨਾਲਾ ਹਲਕੇ ਵਿੱਚ ਕੇਵਲ ਸਿੰਘ ਢਿੱਲੋਂ ਵਲੋਂ ਕਰਵਾਏ ਗਏ ਵਿਕਾਸ ਕੰਮਾਂ ਤੋਂ ਉਹ ਪ੍ਰਭਾਵਿਤ ਹੋਏ ਹਨ। ਜਿਸ ਕਰਕੇ ਉਹਨਾਂ ਨਾਲ ਜੁੜੇ 40 ਪਰਿਵਾਰਾਂ ਨੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਕਬੂਲੀ ਹੈ। ਜਦਕਿ ਉਹਨਾਂ ਨਾਲ ਜੁੜੇ ਹੋਰ ਸੈਂਕੜੇ ਪਰਿਵਾਰ ਵੀ ਕੇਵਲ ਸਿੰਘ ਢਿੱਲੋਂ ਦੇ ਨਾਲ ਜੁੜਣਗੇ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹਨਾਂ ਵਲੋਂ ਬਿਨਾਂ ਕਿਸੇ ਭੇਦਭਾਵ ਤੋਂ ਸ਼ਹਿਰ ਦਾ ਵਿਕਾਸ ਕਰਵਾਇਆ ਗਿਆ ਹੈ। ਜਿਸ ਕਰਕੇ ਹਲਕੇ ਦੇ ਲੋਕ ਦਿਨੋਂ ਦਿਨ ਉਹਨਾਂ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਸਾਥੀ ਤੇ ਪਰਿਵਾਰ ਨੂੰ ਮਾਣ ਸਤਿਕਾਰ ਦਿੱਤਾ ਜਾਵੇਗਾ। ਇਹਨਾਂ ਪਰਿਵਾਰਾਂ ਦੀ ਜੋ ਵੀ ਸਮੱਸਿਆ ਜਾਂ ਮੰਗ ਹੈ, ਉਹ ਪਹਿਲ ਦੇ ਆਧਾਰ ਤੇ ਪੂਰੀ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਨਾਲ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਕਰਇੰਦਰ ਸਿੰਘ ਢਿੱਲੋਂ, ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ, ਐਮਸੀ ਅਜੇ ਕੁਮਾਰ, ਜੀਵਨ ਬਾਂਸਲ ਚੇਅਰਮੈਨ ਮਾਰਕੀਟ ਕਮੇਟੀ ਧਨੌਲਾ, ਰਜਨੀਸ਼ ਬਾਂਸਲ ਮੀਤ ਪ੍ਰਧਾਂਨ ਨਗਰ ਕੌਂਸਲ ਧਨੌਲਾ ਵੀ ਹਾਜ਼ਰ ਸਨ।

error: Content is protected !!