Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭੁੱਲਰ ਬਨਾਮ ਕੇਜਰੀਵਾਲ : ਆਪਣੀਆਂ ਕੱਛ ’ਚ, ਲੋਕਾਂ ਦੀਆਂ ਹੱਥ ’ਚ

Nirmal Pandori by Nirmal Pandori
01/16/2022
in ਪੰਜਾਬ
Reading Time: 1 min read
A A
0
ਭੁੱਲਰ ਬਨਾਮ ਕੇਜਰੀਵਾਲ : ਆਪਣੀਆਂ ਕੱਛ ’ਚ, ਲੋਕਾਂ ਦੀਆਂ ਹੱਥ ’ਚ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 16 ਜਨਵਰੀ (ਨਿਰਮਲ ਸਿੰਘ ਪੰਡੋਰੀ) : ਪਿਛਲੇ 25 ਵਰਿਆਂ ਤੋਂ ਵੱਧ ਸਮੇਂ ਤੋਂ ਜੇਲ ’ਚ ਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ’ਚ ਆਮ ਆਦਮੀ ਪਾਰਟੀ ਸਵਾਲਾਂ ਦੇ ਘੇਰੇ ’ਚ ਘਿਰਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੁਝ ਪੰਥਕ ਜਥੇਬੰਦੀਆਂ ਨੇ ਲੰਮੇ ਸਮੇਂ ਤੋਂ ਜੇਲਾਂ ਵਿੱਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਇਕ ਤਕੜਾ ਰੋਸ ਮਾਰਚ ਕੱਢਿਆ ਸੀ ਜਿਸ ਤੋਂ ਬਾਅਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖ ਨੌਜਵਾਨਾਂ ਦੀ ਰਿਹਾਈ ਦਾ ਮਾਮਲਾ ਇੱਕ ਵਾਰ ਫੇਰ ਭਖਿਆ ਹੋਇਆ ਹੈ। ਇਸ ਦੌਰਾਨ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਕੁਝ ਹੈਰਾਨੀਜਨਕ ਤੱਥ ਸਾਹਮਣੇ ਆਏ ਹਨ, ਜੋ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਨਾਲ ਸਬੰਧਤ ਹਨ। ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500ਵੇਂ ਗੁਰਪੁਰਬ ਮੌਕੇ ਕੇਂਦਰ ਸਰਕਾਰ ਨੇ ਲੰਮੇ ਸਮੇਂ ਤੋਂ ਜੇਲਾਂ ਵਿੱਚ ਬੰਦ ਕੁਝ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਕੀਤਾ ਸੀ। ਇਸ ਸਬੰਧੀ ਸਰਕਾਰ ਵੱਲੋਂ ਅਕਤੂਬਰ 2020 ’ਚ ਆਪਣੀ ਸਜ਼ਾ ਪੂਰੀ ਕਰ ਚੁੱਕੇ ਪਰ ਜੇਲਾਂ ਵਿੱਚ ਬੰਦ 8 ਸਿੱਖ ਨੌਜਵਾਨਾਂ ਨੂੰ ਰਿਹਾਅ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪ੍ਰੰਤੂ ਦਿੱਲੀ ਸਰਕਾਰ ਨੇ 11 ਦਸੰਬਰ 2020 ਨੂੰ ਇੱਕ ਉੱਚ ਪੱਧਰੀ ਮੀਟਿੰਗ ’ਚ ਪ੍ਰੋ. ਭੁੱਲਰ ਦੀ ਰਿਹਾਈ ਸਬੰਧੀ ਨੋਟੀਫਿਕੇਸ਼ਨ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਕਿ ਪ੍ਰੋ. ਭੁੱਲਰ ਉੱਪਰ ਲੱਗੀਆਂ ਧਾਰਾਵਾਂ ਉਸ ਨੂੰ ਰਿਹਾਅ ਕਰਨ ਦੀ ਇਜਾਜ਼ਤ ਨਹੀਂ ਦਿੰਦੀਆਂ। ਦਿੱਲੀ ਸਰਕਾਰ ਵੱਲੋਂ ਇਸ ਮੀਟਿੰਗ ਦੀ ਅਗਵਾਈ ਮੰਤਰੀ ਸਤਿੰਦਰ ਜੈਨ ਨੇ ਕੀਤੀ ਜਿਸ ਵਿਚ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ। ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਇਸ ਮੀਟਿੰਗ ਸਬੰਧੀ ਤੱਥ ਜਨਤਕ ਕਰ ਦਿੱਤੇ ਹਨ। ਪੰਥਕ ਆਗੂਆਂ ਦਾ ਦੋਸ਼ ਹੈ ਕਿ ਕੇਜਰੀਵਾਲ ਸਰਕਾਰ ਨੇ ਪ੍ਰੋ. ਭੁੱਲਰ ਦੀ ਰਿਹਾਈ ਇਸ ਕਰਕੇ ਰੋਕ ਰੱਖੀ ਹੈ ਤਾਂ ਕਿ ਚੋਣਾਂ ਦੇ ਮੱਦੇਨਜ਼ਰ ਹਿੰਦੂ ਵੋਟ ਬੈਂਕ ਆਮ ਆਦਮੀ ਪਾਰਟੀ ਦੇ ਉਲਟ ਨਾ ਹੋ ਜਾਵੇ। ਪੰਜਾਬ ਚੋਣਾਂ ’ਚ ਨਿੱਤਰੀਆਂ ਵੱਖ-ਵੱਖ ਸਿਆਸੀ ਪਾਰਟੀਆਂ ਨੇ ਦਿੱਲੀ ਸਰਕਾਰ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਰੋਕਣ ਸਬੰਧੀ ਜਨਤਕ ਹੋਏ ਤੱਥਾਂ ਨੂੰ ਚੋਣ ਪ੍ਰਚਾਰ ਵਜੋਂ ਵਰਤਣਾ ਸ਼ੁਰੂ ਕਰ ਦਿੱਤਾ ਹੈ। ਪੰਥਕ ਜਥੇਬੰਦੀਆਂ ਵੱਲੋਂ ਸ੍ਰੀ ਕੇਜਰੀਵਾਲ ਉਪਰ ਦੋਸ਼ ਲਗਾਏ ਜਾ ਰਹੇ ਹਨ ਕਿ ਇੱਕ ਪਾਸੇ ਉਹ ਪੰਜਾਬ ਚੋਣਾਂ ’ਚ ਸਿੱਖ ਚਿਹਰੇ ਨੂੰ ਮੱਖ ਮੰਤਰੀ ਦੇਣ ਦਾ ਪ੍ਰਚਾਰ ਕਰ ਰਹੇ ਹਨ ਪ੍ਰੰਤੂ ਦੂਜੇ ਪਾਸੇ 25 ਵਰਿਆਂ ਤੋਂ ਵੱਧ ਸਮੇਂ ਤੋਂ ਜੇਲ ’ਚ ਬੰਦ ਸਿੱਖ ਨੌਜਵਾਨ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਰੋਕੀ ਬੈਠੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਵਜੀਫ਼ਾ ਘੁਟਾਲੇ ਦਾ ਸੱਪ ਫ਼ੇਰ ਨਿਕਲਿਆ ਪਟਾਰੀ ਤੋਂ ਬਾਹਰ

Next Post

‘ਆਪ’ ਨੇ ਚੋਣ ਕਮਿਸ਼ਨ ਨੂੰ ਲਿਆ ਨਿਸ਼ਾਨੇ ’ਤੇ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ
ਪੰਜਾਬ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
‘ਆਪ’ ਨੇ ਚੋਣ ਕਮਿਸ਼ਨ ਨੂੰ ਲਿਆ ਨਿਸ਼ਾਨੇ ’ਤੇ

‘ਆਪ’ ਨੇ ਚੋਣ ਕਮਿਸ਼ਨ ਨੂੰ ਲਿਆ ਨਿਸ਼ਾਨੇ ’ਤੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend