Gee 98News

‘ਆਪ’ ਨੇ ਚੋਣ ਕਮਿਸ਼ਨ ਨੂੰ ਲਿਆ ਨਿਸ਼ਾਨੇ ’ਤੇ

ਚੰਡੀਗੜ,16 ਜਨਵਰੀ (ਜੀ98 ਨਿਊਜ਼) : ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਸਿਆਸੀ ਪਾਰਟੀ ਰਜਿਸਟਰਡ ਕਰਨ ਲਈ ਨਿਯਮਾਂ ’ਚ ਸੋਧ ਕਰਨ ਸੰਬੰਧੀ ਕਾਹਲ ਦੇ ਦੋਸ਼ ਲਗਾਏ ਹਨ। ਪਾਰਟੀ ਦੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਮੀਡੀਆ ਦੇ ਰੂ-ਬ-ਰੂ ਕਿਹਾ ਕਿ ਚੋਣ ਕਮਿਸ਼ਨ ਨੇ ਇੱਕ ਸਿਆਸੀ ਪਾਰਟੀ ਰਜਿਸਟਰਡ ਕਰਨ ਲਈ ਇਤਰਾਜ਼ ਦਾ ਸਮਾਂ 30 ਦਿਨਾਂ ਤੋਂ ਘਟਾ ਕੇ 7 ਦਿਨ ਕੀਤਾ। ਉਨਾਂ ਕਿਹਾ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਕੋਈ ਨਵੀਂ ਪਾਰਟੀ ਰਜਿਸਟਰਡ ਨਹੀਂ ਹੁੰਦੀ ਪ੍ਰੰਤੂ ਆਮ ਆਦਮੀ ਪਾਰਟੀ ਨੂੰ ਨੁਕਸਾਨ ਪਹੰੁਚਾਉਣ ਲਈ ਅਜਿਹਾ ਕੀਤਾ ਜਾ ਰਿਹਾ ਹੈ। ਰਾਘਵ ਚੱਢਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕੋਈ ਸਿਆਸੀ ਪਾਰਟੀ ਰਜਿਸਟਰਡ ਕਰਨ ਲਈ ਤੇਜ਼ੀ ਨਾਲ ਨਿਯਮਾਂ ’ਚ ਸੋਧ ਕੀਤੀ ਗਈ ਹੋਵੇ ਅਤੇ ਚੋਣਾਂ ਦੇ ਐਲਾਨ ਤੋਂ ਬਾਅਦ ਨਵੀਂ ਸਿਆਸੀ ਪਾਰਟੀ ਰਜਿਸਟਰਡ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੋਵੇ। ਉਨਾਂ ਦੋਸ਼ ਲਾਏ ਕਿ ਭਾਜਪਾ, ਕਾਂਗਰਸ ਵੱਲੋਂ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਦੂਰ ਰੱਖਣ ਲਈ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ।

error: Content is protected !!