Gee 98News

ਕੋਵਿਡ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਪਾਬੰਦੀਆਂ ’ਚ ਵਾਧਾ

ਬਰਨਾਲਾ, 16 ਜਨਵਰੀ (ਅਵਤਾਰ ਸਿੰਘ ਜੱਸੜ) : ਕੋਵਿਡ ਦੇ ਵਧ ਰਹੇ ਖ਼ਤਰੇ ਦੇ ਮੱਦੇਨਜਰ ਵਧੀਕ ਜ਼ਿਲਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਅਮਿਤ ਬੈਂਬੀ ਨੇ ਹੁਕਮ ਜਾਰੀ ਕਰਦੇ ਹੋਏ ਜ਼ਿਲ੍ਹੇ ਅੰਦਰ ਪਹਿਲਾਂ ਤੋਂ ਲਾਗੂ ਪਾਬੰਦੀਆਂ 25 ਜਨਵਰੀ ਤੱਕ ਵਧਾ ਦਿੱਤੀਆਂ ਹਨ। ਇਸ ਤੋਂ ਬਿਨਾਂ ਅੰਦਰ (ਇੰਡੋਰ) 50 ਅਤੇ ਬਾਹਰ (ਆਊਟਡੋਰ) 100 ਤੋਂ ਵੱਧ ਲੋਕਾਂ ਦੇ ਇੱਕਠ ਕਰਨ ’ਤੇ ਵੀ ਰੋਕ ਲਗਾਈ ਗਈ ਹੈ। ਇਹ ਇੱਕਠ ਵੀ ਕੋਵਿਡ ਸਬੰਧੀ ਲਾਗੂ ਪ੍ਰੋਟੋਕਾਲ ਦੀ ਪਾਲਣਾ ਨਾਲ ਹੀ ਕੀਤਾ ਜਾ ਸਕੇਗਾ। ਜ਼ਿਕਰਯੋਗ ਹੈ ਕਿ ਪਹਿਲਾਂ ਤੋਂ ਲਾਗੂ ਪਾਬੰਦੀਆਂ ਜਿਨਾਂ ਨੂੰ ਅੱਗੇ ਵਿਸਥਾਰ ਦਿੱਤਾ ਗਿਆ ਹੈ, ਅਨੁਸਾਰ ਜਨਤਕ ਥਾਵਾਂ ਅਤੇ ਕੰਮ ਦੀਆਂ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸੇ ਤਰਾਂ ਜਨਤਕ ਥਾਵਾਂ ’ਤੇ ਸਮਾਜਿਕ ਦੂਰੀ ਰੱਖਣ ਲਈ ਨਿਰਦੇਸ਼ਿਤ ਕੀਤਾ ਗਿਆ ਹੈ। ਇਹ ਹੁਕਮ 25 ਜਨਵਰੀ ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

error: Content is protected !!