Gee 98News

ਕੀਤੂ ਪਰਿਵਾਰ ਨੇ ਹਮੇਸ਼ਾ ਲੋੜਵੰਦ ਲੋਕਾਂ ਦੀ ਬਾਂਹ ਫੜੀ-ਜਸਪ੍ਰੀਤ ਕੌਰ

ਬਰਨਾਲਾ, 19 ਜਨਵਰੀ (ਨਿਰਮਲ ਸਿੰਘ ਪੰਡੋਰੀ) : ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਉਮੀਦਵਾਰ ਕੁਲਵੰਤ ਸਿੰਘ ਕੀਤੂ ਦੀ ਧਰਮਪਤਨੀ ਬੀਬੀ ਜਸਪ੍ਰੀਤ ਕੌਰ ਨੇ ਬਰਨਾਲਾ ਹਲਕੇ ਦੇ ਪਿੰਡ ਫਰਵਾਹੀ ਵਿਖੇ ਨੁੱਕੜ ਮੀਟਿੰਗਾਂ ਕਰਕੇ ਕੀਤੂ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਉਨਾਂ ਕਿਹਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਹੀ ਬਣੇਗੀ ਕਿਉਂਕਿ ਲੋਕ ਕਾਂਗਰਸ ਪਾਰਟੀ ਦੇ ਝੂਠੇ ਵਾਅਦਿਆਂ ਅਤੇ ਆਮ ਆਦਮੀ ਪਾਰਟੀ ਦੇ ਜੁਮਲਿਆਂ ਤੋਂ ਚੰਗੀ ਤਰਾਂ ਜਾਣੂ ਹਨ। ਉਨਾਂ ਕਿਹਾ ਕਿ ਕੀਤੂ ਪਰਿਵਾਰ ਬਰਨਾਲਾ ਹਲਕੇ ਦੇ ਲੋਕਾਂ ਵਿੱਚ ਦਿਨ-ਰਾਤ ਵਿਚਰ ਰਿਹਾ ਹੈ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵੀ ਕੀਤੂ ਪਰਿਵਾਰ ਨੇ ਹਮੇਸ਼ਾ ਲੋੜਵੰਦ ਲੋਕਾਂ ਦੀ ਬਾਂਹ ਫੜੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਮਹਿਲਾ ਆਗੂ ਅਤੇ ਬਸਪਾ ਦੇ ਆਗੂ ਵੀ ਹਾਜ਼ਰ ਸਨ।

error: Content is protected !!