Gee 98News

ਕਿਹੜੇ ਵੋਟਰ ਘਰੇ ਬੈਠੇ ਹੀ ਵੋਟ ਪਾ ਸਕਣਗੇ..ਪੜੋ ਖ਼ਬਰ

ਬਰਨਾਲਾ, 20 ਜਨਵਰੀ (ਨਿਰਮਲ ਸਿੰਘ ਪੰਡੋਰੀ) : 20 ਫਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ’ਚ ਇਸ ਵਾਰ ਚੋਣ ਕਮਿਸ਼ਨ ਨੇ ਜ਼ਿਆਦਾ ਬਜ਼ੁਰਗ, ਦਿਵਿਆਂਗ ਅਤੇ ਕਰੋਨਾ ਤੋਂ ਪ੍ਰਭਾਵਿਤ ਵੋਟਰਾਂ ਨੂੰ ਘਰ ਬੈਠੇ ਹੀ ਵੋਟ ਪਾਉਣ ਦੀ ਸਹੂਲਤ ਦਿੱਤੀ ਹੈ। ਇਹ ਵੋਟਰ ਪੋਸਟਲ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਇਸ ਸੁਵਿਧਾ ਦਾ ਲਾਭ ਲੈਣ ਲਈ ਉਪਰੋਕਤ ਸ਼੍ਰੇਣੀਆਂ ਦੇ ਵੋਟਰਾਂ ਲਈ ਫਾਰਮ 12 ਡੀ ਭਰਨਾ ਜ਼ਰੂਰੀ ਹੋਵੇਗਾ, ਇਹ ਫਾਰਮ ਰਿਟਰਨਿੰਗ ਅਫ਼ਸਰ ਵੱਲੋਂ ਮੁਹੱਈਆ ਕਰਵਾਈ ਗਈ ਸੂਚੀ ਅਨੁਸਾਰ ਬੂਥ ਲੈਵਲ ਅਫਸਰਾਂ (ਬੀ.ਐਲ.ਓ) ਵੱਲੋਂ ਉਪਰੋਕਤ ਸ਼੍ਰੇਣੀ ਦੇ ਵੋਟਰਾਂ ਦੇ ਘਰੋ-ਘਰੀ ਜਾ ਕੇ ਵੰਡਿਆ ਜਾਵੇਗਾ ਅਤੇ ਉਨਾਂ ਤੋਂ ਇਸ ਦੀ ਪਹੁੰਚ ਰਸੀਦ ਪ੍ਰਾਪਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸਨ ਦੇ ਨੋਟੀਫ਼ਿਕੇਸਨ ਮੁਤਾਬਕ ਜੇਕਰ ਚੋਣਾਂ ਵਾਲੇ ਦਿਨ ਹੋਰ ਜ਼ਰੂਰੀ ਸੇਵਾਵਾਂ ਵਾਲੇ ਵੋਟਰ ਜਿਵੇਂ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਭਾਰਤੀ ਖੁਰਾਕ ਨਿਗਮ, ਆਲ ਇੰਡੀਆ ਰੇਡੀਓ, ਦੂਰਦਰਸਨ, ਪੋਸਟ ਅਤੇ ਟੈਲੀਗ੍ਰਾਫ, ਰੇਲਵੇ, ਬੀ ਐਸ ਐਨ ਐਲ, ਬਿਜਲੀ, ਸਿਹਤ, ਫਾਇਰ ਸਰਵਿਸਿਜ ਅਤੇ ਸਹਿਰੀ ਹਾਵਾਬਾਜੀ ਵਿਭਾਗ ਨਾਲ ਸਬੰਧਤ ਕੋਈ ਕਰਮਚਾਰੀ/ਅਧਿਕਾਰੀ ਡਿਊਟੀ ’ਤੇ ਤਾਇਨਾਤ ਰਹਿੰਦਾ ਹੈ ਤਾਂ ਉਹ ਵੀ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ। ਉਨਾਂ ਦੱਸਿਆ ਕਿ ਪੋਸਟਲ ਬੈਲਟ ਦੀ ਸਹੂਲਤ ਦੀ ਮੰਗ ਕਰਨ ਵਾਲੀਆਂ ਅਰਜੀਆਂ ਚੋਣਾਂ ਦੇ ਐਲਾਨ ਦੀ ਮਿਤੀ ਤੋਂ ਸਬੰਧਤ ਚੋਣ ਦੀ ਨੋਟੀਫਿਕੇਸਨ ਦੀ ਮਿਤੀ ਦਰਮਿਆਨ ਪੰਜ ਦਿਨਾਂ ਦੇ ਅੰਦਰ ਰਿਟਰਨਿੰਗ ਅਫਸਰ ਕੋਲ ਪਹੁੰਚ ਜਾਣੀਆਂ ਚਾਹੀਦੀਆਂ ਹਨ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਲ ਬੈਲਟ ਦੀ ਸਹੂਲਤ ਲੈਣ ਵਾਲਾ ਕੋਈ ਵੀ ਵੋਟਰ ਪੋਲਿੰਗ ਸਟੇਸਨ ’ਤੇ ਜਾ ਕੇ ਆਮ ਵਾਂਗ ਵੋਟ ਨਹੀਂ ਪਾ ਸਕੇਗਾ।

error: Content is protected !!