Gee 98News

ਸ਼ਾਦੀ ਸ਼ੁਦਾ ਪ੍ਰੇਮੀ ਜੋੜਿਆਂ ਲਈ ਹਾਈਕੋਰਟ ਦੇ ਨਵੇਂ ਨਿਰਦੇਸ਼

ਬਰਨਾਲਾ, 20 ਜਨਵਰੀ (ਨਿਰਮਲ ਸਿੰਘ ਪੰਡੋਰੀ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਵਾਲਿਆਂ ਨੂੰ ਸੁਰੱਖਿਆ ਦੇਣ ਸੰਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸੁਰੱਖਿਆ ਦੀ ਮੰਗ ਕਰਨ ਵਾਲੇ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਵਾਲੇ ਜੋੜਿਆਂ ਨੂੰ ਸੁਰੱਖਿਆ ਲਈ ਪਟੀਸ਼ਨ ਦਾਇਰ ਕਰਨ ਦੇ ਨਾਲ ਹੀ ਆਪਣੇ ਨਾਬਾਲਿਗ ਬੱਚਿਆਂ ਦੀ ਜਾਣਕਾਰੀ, ਉਨਾਂ ਦੀ ਚੱਲ -ਅਚੱਲ ਜਾਇਦਾਦ ਅਤੇ ਆਪਣੇ ਆਮਦਨ ਸੰਬੰਧੀ ਵੀ ਪੂਰੀ ਜਾਣਕਾਰੀ ਦੇਣੀ ਪਵੇਗੀ। ਹਾਈਕੋਰਟ ਵੱਲੋਂ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਸੁਰੱਖਿਆ ਦੀ ਮੰਗ ਕਰਨ ਵਾਲਿਆਂ ਨੂੰ ਉਕਤ ਅਹਿਮ ਜਾਣਕਾਰੀ ਦੇਣੀ ਪਵੇਗੀ ਤਾਂ ਹੀ ਉਨਾਂ ਦੀ ਪਟੀਸ਼ਨ ’ਤੇ ਸੁਣਵਾਈ ਹੋਵੇਗੀ। ਜਸਟਿਸ ਅਰਵਿੰਦ ਸਿੰਘ ਸਾਂਗਵਾਨ ਨੇ ਕਿਹਾ ਕਿ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿਣ ਵਾਲੇ ਜੋੜੇ ਜੇਕਰ ਸੁਰੱਖਿਆ ਦੀ ਮੰਗ ਕਰਦੇ ਹਨ ਤਾਂ ਉਨਾਂ ਨੂੰ ਆਪਣੇ ਪਹਿਲੇ ਵਿਆਹ ਤੋਂ ਪੈਦਾ ਹੋਏ ਨਾਬਾਲਿਗ ਬੱਚਿਆਂ ਦੇ ਪਾਲਣ ਪੋਸ਼ਣ , ਸਿੱਖਿਆ ਸੰਬੰਧੀ ਪੂਰੀ ਜਾਣਕਾਰੀ ਦੇਣੀ ਪਵੇਗੀ।

error: Content is protected !!