Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੀਕੇਯੂ ਡਕੌਂਦਾ ਨੇ ਜੁਝਾਰ ਰੈਲੀ ’ਚ ਸਰਕਾਰਾਂ ਨੂੰ ਮਾਰੀ ਲਲਕਾਰ

Nirmal Pandori by Nirmal Pandori
01/21/2022
in ਪੰਜਾਬ
Reading Time: 1 min read
A A
0
ਬੀਕੇਯੂ ਡਕੌਂਦਾ ਨੇ ਜੁਝਾਰ ਰੈਲੀ ’ਚ ਸਰਕਾਰਾਂ ਨੂੰ ਮਾਰੀ ਲਲਕਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਐਮਐਸਪੀ ਸਮੇਤ ਬਾਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਦੀ ਦਿੱਤੀ ਚਿਤਾਵਨੀ
ਬਰਨਾਲਾ, 22 ਜਨਵਰੀ (ਨਿਰਮਲ ਸਿੰਘ ਪੰਡੋਰੀ) : ਬੀਕੇਯੂ ਏਕਤਾ ਡਕੌਦਾ ਵੱਲੋਂ ਸਥਾਨਕ ਦਾਣਾ ਮੰਡੀ ਵਿੱਚ ਜੁਝਾਰ ਰੈਲੀ ਕੀਤੀ ਗਈ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਖਾਸ ਕਰਕੇ ਮਹਿਲਾਵਾਂ ਨੇ ਜੋਸ਼ੀਲੇ ਨਾਅਰੇ ਲਾ ਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬਾ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਾਅਦਾ ਖਿਲਾਫ਼ੀ ਕਰਨ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਜਰਨਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਮਹਿਲਾ ਆਗੂ ਐਡਵੋਕਟ ਬਲਬੀਰ ਕੌਰ ਮਾਨਸਾ ਸਮੇਤ ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਐੱਮਐੱਸਪੀ ਲਈ ਗਰੰਟੀ ਕਾਨੂੰਨ, ਖ਼ਰਾਬ ਫ਼ਸਲਾਂ ਦਾ ਪੂਰਾ ਮੁਆਵਜਾ, ਲਖੀਮਪੁਰ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸ਼ਜਾਵਾਂ, ਅੰਦੋਲਨ ਦੌਰਾਨ ਦਰਜ ਹੋਏ ਪੁਲਿਸ ਕੇਸ ਰੱਦ ਕਰਨਾ, ਸ਼ਹੀਦ ਹੋਏ ਕਿਸਾਨਾਂ ਦੀ ਪਰਿਵਾਰਾਂ ਲਈ ਨੌਕਰੀ ਤੇ ਮੁਆਵਜੇ ਦੀਆਂ ਮੰਗਾਂ ਪ੍ਰਤੀ ਕੇਂਦਰ ਅਤੇ ਸੂਬਾ ਸਰਕਾਰਾਂ ਵਾਅਦਾ ਖਿਲਾਫ਼ੀ ਕਰ ਰਹੀਆਂ ਹਨ, ਜਿਸਦੇ ਖਿਲਾਫ਼ ਸਾਂਝੇ ਤਿੱਖੇ ਸੰਘਰਸ਼ ਦਾ ਐਲਾਨ ਕੀਤੀ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਸਿਰਫ਼ ਖੇਤੀ ਕਾਨੂੰਨ ਰੱਦ ਕਰਵਾਉਣੇ ਹੀ ਕਾਫ਼ੀ ਨਹੀਂ ਸਗੋਂ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣ ਤੱਕ ਸੰਘਰਸ਼ ਜਾਰੀ ਰੱਖਾਂਗੇ। ਬੁਲਾਰਿਆਂ ਨੇ ਆਮ ਲੋਕਾਂ ਨੂੰ ਸੱਦਾ ਦਿੱਤਾ ਕਿ ਚੋਣਾਂ ਦੇ ਘੜਮੱਸ ਵਿੱਚ ਅੰਦੋਲਨ ਦੀਆਂ ਪ੍ਰਾਪਤੀਆਂ ਅਤੇ ਕਿਸਾਨਾਂ, ਮਜ਼ਦੂਰਾਂ ਦੀਆਂ ਬਾਕੀਆਂ ਰਹਿੰਦੀਆਂ ਮੰਗਾਂ ਨੇ ਵਿਸਾਰ ਨਾ ਦਿੱਤਾ ਜਾਵੇ ਕਿਉਂਕਿ ਇਸ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਸ਼ਹੀਦੀਆਂ ਪ੍ਰਾਪਤੀਆਂ ਕੀਤੀਆਂ ਹਨ। ਬੀਕੇਯੂ ਡਕੌਦਾ ਦੇ ਮੁੱਖ ਬੁਲਾਰਿਆਂ ਨੇ ਕਿਹਾ ਕਿ ਜਥੇਬੰਦੀ ਵਿਧਾਨ ਸਭਾ ਚੋਣਾਂ ਵਿੱਚ ਸਿੱਧੇ ਤੌਰ ’ਤੇ ਭਾਗ ਨਹੀਂ ਲਵੇਗੀ ਕਿਉਂਕਿ ਲੋਕਾਂ ਦੇ ਹੱਕਾਂ ਤੇ ਹਿੱਤਾਂ ਨਾਲ ਜੁੜੇ ਮਸਲਿਆਂ ਨੂੰ ਸੰਘਰਸ਼ ਨਾਲ ਹੀ ਹੱਲ ਕੀਤਾ ਜਾ ਸਕਦਾ ਹੈ। ਬੁਲਾਰਿਆਂ ਨੇ ਕਿਹਾ ਕਿ ਵੋਟ ਰਾਜਨੀਤੀ ਨੇ ਹਮੇਸ਼ਾ ਲੋਕਾਂ ਦੀ ਆਰਥਿਕ ਲੁੱਟ ਕੀਤੀ ਹੈ, ਲੋਕਾਂ ਵਿੱਚ ਵੰਡੀਆਂ ਪਾਈਆਂ ਹਨ ਅਤੇ ਸਿਆਸੀ ਪਾਰਟੀਆਂ ਨੇ ਲੋਕ ਹਿੱਤਾਂ ਤੋਂ ਮੂੰਹ ਮੋੜ ਕੇ ਸੱਤਾ ਪਾਵਰ ਨੂੰ ਆਪਣੇ ਸੁਆਰਥ ਦੀ ਖਾਤਰ ਵਰਤਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਆਈਜੀ ਪਟਿਆਲਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

Next Post

ਢੀਂਡਸਾ ਨੇ ਆਪਣੇ ਹਿੱਸੇ ਦੇ ਕਿਹੜੇ ਉਮੀਦਵਾਰਾਂ ਦਾ ਕੀਤਾ ਐਲਾਨ .. ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਢੀਂਡਸਾ ਨੇ ਆਪਣੇ ਹਿੱਸੇ ਦੇ ਕਿਹੜੇ ਉਮੀਦਵਾਰਾਂ ਦਾ ਕੀਤਾ ਐਲਾਨ .. ਪੜ੍ਹੋ ਖ਼ਬਰ

ਢੀਂਡਸਾ ਨੇ ਆਪਣੇ ਹਿੱਸੇ ਦੇ ਕਿਹੜੇ ਉਮੀਦਵਾਰਾਂ ਦਾ ਕੀਤਾ ਐਲਾਨ .. ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend