Gee 98News

ਆੜਤੀਆ ਐਸੋਸੀਏਸ਼ਨ ਨੇ ਕੀਤੀ ਕੇਵਲ ਸਿੰਘ ਢਿੱਲੋਂ ਦੀ ਕੀਤੀ ਹਮਾਇਤ

ਬਰਨਾਲਾ,24 ਜਨਵਰੀ (ਨਿਰਮਲ ਸਿੰਘ ਪੰਡੋਰੀ) : ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਕੱਚਾ ਆੜਤੀਆ ਐਸ਼ੋਸੀਏਸ਼ਨ ਬਰਨਾਲਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਆੜਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਜੈ ਕਾਲੜਾ ਤੇ ਉਪ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਬਰਨਾਲਾ ਦੇ ਆੜਤੀਏ ਸ਼ਾਮਲ ਹੋਏ। ਇਸ ਦੌਰਾਨ ਆੜਤੀਆ ਵਰਗ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਨੂੰ ਲੈ ਕੇ ਚਰਚਾ ਹੋਈ। ਇਸ ਮੌਕੇ ਸੂਬਾ ਪ੍ਰਧਾਨ ਵਿਜੈ ਕਾਲੜਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਰਾਜ ਸਮੇਂ ਆੜਤੀਆਂ, ਵਪਾਰੀਆਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਹੁੰਦਾ ਰਿਹਾ ਹੈ, ਪ੍ਰੰਤੂ ਫਿਰ ਵੀ ਅਜੇ ਕੁੱਝ ਮਸਲੇ ਅਧੂਰੇ ਪਏ ਹਨ, ਜਿਹਨਾਂ ਦੇ ਹੱਲ ਕਰਨੇ ਜ਼ਰੂਰੀ ਹਨ। ਮੀਟਿੰਗ ਵਿੱਚ ਹਾਜ਼ਰ ਆੜਤੀਆਂ ਨੇ ਵਿਧਾਨ ਸਭਾ ਚੋਣਾਂ ’ਚ ਢਿੱਲੋਂ ਨੂੰ ਹਰ ਤਰਾਂ ਦੀ ਹਮਾਇਤ ਦਾ ਭਰੋਸਾ ਦਿੱਤਾ। ਕੇਵਲ ਸਿੰਘ ਢਿੱਲੋਂ ਨੇ ਆੜਤੀਆਂ ਐਸੋਸੀਏਸ਼ਨ ਦਾ ਧੰਨਵਾਦ ਕਰਦੇ ਹੋਏ ਆੜਤੀਆਂ ਸਮਾਜ ਦੀਆਂ ਮੰਗਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਕਾਂਗਰਸ ਦੇ ਜਿਲਾ ਕਾਰਜਕਾਰੀ ਪ੍ਰਧਾਨ ਰਾਜੀਵ ਗੁਪਤਾ ਲੂਬੀ, ਮਾਰਕੀਟ ਕਮੇਟੀ ਦੇ ਚੇਅਰਮੈਨ ਅਸ਼ੋਕ ਮਿੱਤਲ, ਆੜਤੀਆ ਜੀਵਨ ਕਾਲੇਕੇ, ਜਤਿੰਦਰ ਮਹਿਲ ਕਲਾਂ ਵਾਲੇ, ਇਕਬਾਲ ਸਿੰਘ ਢਿੱਲੋਂ, ਪਿਆਰਾ ਲਾਲ ਰਾਏਸਰੀਆ, ਨਵੀਨ ਮਿੱਤਲ, ਰਜਿੰਦਰ ਭੋਜ ਡੀਸੀ, ਜੱਸੀ ਕੁਰੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆੜਤੀਏ ਹਾਜ਼ਰ ਸਨ।

error: Content is protected !!