Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਹ ਕਹਿੰਦੇ ਕਿ ਉਹ ‘ਟਕਸਾਲੀ’ ਨਹੀਂ ਹਨ ਅਤੇ ਉਹ ਕਹਿੰਦੇ ਇਹ ਹਨ ‘ਭਾੜੇ ਦੇ ਟੱਟੂ’

Nirmal Pandori by Nirmal Pandori
01/29/2022
in ਪੰਜਾਬ
Reading Time: 1 min read
A A
0
ਇਹ ਕਹਿੰਦੇ ਕਿ ਉਹ ‘ਟਕਸਾਲੀ’ ਨਹੀਂ ਹਨ ਅਤੇ ਉਹ ਕਹਿੰਦੇ ਇਹ ਹਨ ‘ਭਾੜੇ ਦੇ ਟੱਟੂ’
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਟਿਕਟ ਦੀ ਜੰਗ ’ਚ ਬਰਨਾਲਾ ਦੇ ਕਾਂਗਰਸੀ ਭੁੱਲੇ ਭਾਸ਼ਾ ਦੀ ਮਰਿਯਾਦਾ
— ਗੰਗੂ ਦੀ ਔਲਾਦ ਕਿਹਾ ਤੇ ਜੁੱਤੀਆਂ ਦੇ ਹਾਰ ਪਾਉਣ ਦੀ ਦਿੱਤੀ ਧਮਕੀ
ਬਰਨਾਲਾ, 29 ਜਨਵਰੀ (ਨਿਰਮਲ ਸਿੰਘ ਪੰਡੋਰੀ) : ਵਿਧਾਨ ਸਭਾ ਹਲਕਾ ਬਰਨਾਲਾ ਵਿੱਚ ਕਾਂਗਰਸ ਪਾਰਟੀ ਦੇ ਦੋ ਗਰੁੱਪ ਅਫਗਾਨਿਸਤਾਨ ਅਤੇ ਤਾਲਿਬਾਨ ਵਾਂਗ ਆਹਮੋ-ਸਾਹਮਣੇ ਹਨ। ਦੋਵੇ ਗਰੁੱਪਾਂ ਦੇ ਆਗੂਆਂ ਵੱਲੋਂ ਪ੍ਰੈਸ ਕਾਨਫਰੰਸਾਂ ਕਰਕੇ ਇੱਕ ਦੂਜੇ ਦੇ ਖ਼ਿਲਾਫ਼ ਸ਼ਬਦਾਂ ਦੇ ਗੋਲੇ ਦਾਗ਼ੇ ਜਾ ਰਹੇ ਹਨ। ਬਰਨਾਲਾ ਹਲਕੇ ਲਈ ਟਿਕਟ ਦੇ ਐਲਾਨ ਵਿੱਚ ਦੇਰੀ ਕਾਂਗਰਸ ਲਈ ਗ੍ਰਹਿ ਯੁੱਧ ਦਾ ਮੈਦਾਨ ਬਣਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਬਰਨਾਲਾ ਹਲਕੇ ਤੋਂ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਦਾ ਪਰਿਵਾਰ ਟਿਕਟ ਲਈ ਜ਼ੋਰ ਅਜ਼ਮਾਈ ਕਰ ਰਹੇ ਹਨ, ਪਰ ਦੂਜੇ ਪਾਸੇ ਕੇਵਲ ਸਿੰਘ ਢਿੱਲੋਂ ਦੇ ਸਮਰਥਕ ਅਤੇ ਕਾਲਾ ਢਿੱਲੋਂ ਅਤੇ ਮਹੇਸ਼ ਲੋਟੇ ਦੀ ਅਗਵਾਈ ’ਚ ਬਣਿਆ ਗਰੁੱਪ ਇੱਕ ਦੂਜੇ ਦੇ ਖ਼ਿਲਾਫ਼ ਜੰਮ ਕੇ ਭੜਾਸ ਕੱਢ ਰਹੇ ਹਨ। ਸ਼ਨੀਵਾਰ ਚੇਅਰਮੈਨ ਮੱਖਣ ਸ਼ਰਮਾ ਦੀ ਅਗਵਾਈ ’ਚ ਢਿੱਲੋਂ ਸਮਰਥਕਾਂ ਨੇ ਪ੍ਰੈਸ ਕਾਨਫਰੰਸ ਕਰਕੇ ਹਾਈਕਮਾਂਡ ਨੂੰ ਸ਼ਰੇਆਮ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਬਾਹਰਲਾ ਉਮੀਦਵਾਰ ਥੋਪਿਆ ਗਿਆ ਤਾਂ ਉਸ ਦੀ ਮੱਦਦ ਨਹੀਂ ਕੀਤੀ ਜਾਵੇਗੀ। ਮੱਖਣ ਸ਼ਰਮਾ, ਗੁਰਜੀਤ ਸਿੰਘ ਔਲਖ, ਰਾਜੀਵ ਲੂਬੀ,ਹਰਿੰਦਰ ਸਿੰਘ ਸੋਢੀ ਆਦਿ ਆਗੂਆਂ ਨੇ ਕਿਹਾ ਕਿ ਢਿੱਲੋਂ ਦਾ ਵਿਰੋਧ ਕਰਨ ਵਾਲੇ ਟਕਸਾਲੀ ਕਾਂਗਰਸੀ ਨਹੀਂ ਹਨ। ਇਸ ਕਾਨਫਰੰਸ ਤੋਂ ਕੁਝ ਸਮਾਂ ਬਾਅਦ ਹੀ ਕੇਵਲ ਢਿੱਲੋਂ ਵਿਰੋਧੀ ਗਰੁੱਪ ਨੇ ਪ੍ਰੈਸ ਕਾਨਫਰੰਸ ਕਰਕੇ ਢਿੱਲੋਂ ਸਮਰਥਕਾਂ ਨੂੰ ਅਤੇ ਕੇਵਲ ਸਿੰਘ ਢਿੱਲੋਂ ਨੂੰ ਰਗੜੇ ਲਾਏ । ਐਡਵੋਕੇਟ ਜਤਿੰਦਰ ਬਹਾਦਰਪੁਰੀਆ, ਸੁਖਜੀਤ ਕੌਰ ਸੁੱਖੀ,ਕਾਲਾ ਢਿੱਲੋਂ, ਮਹੇਸ਼ ਲੋਟਾ , ਅਨਿਲ ਕੁਮਾਰ ਨਾਣਾ, ਸੁਖਵਿੰਦਰ ਸਿੰਘ ਕਲਕੱਤਾ ਨੇ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦੇਣ ਦੀ ਸੂਰਤ ਵਿੱਚ ਅਸਤੀਫ਼ੇ ਦੇਣ ਦੀ ਚਿਤਾਵਨੀ ਦਿੱਤੀ, ਜਦ ਕਿ ਇਸੇ ਪ੍ਰੈਸ ਕਾਨਫਰੰਸ ’ਚ ਕੁਝ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਰਹਿ ਕੇ ਵੀ ਢਿੱਲੋਂ ਦੀ ਵਿਰੋਧਤਾ ਕਰਨ ਦੀ ਗੱਲ ਆਖੀ। ਕੇਵਲ ਸਿੰਘ ਢਿੱਲੋਂ ਵਿਰੋਧੀ ਗਰੁੱਪ ਦੀ ਪ੍ਰੈਸ ਕਾਨਫਰੰਸ ਵਿੱਚ ਸ਼ਾਮਲ ਆਗੂਆਂ ਨੇ ਕੇਵਲ ਸਿੰਘ ਢਿੱਲੋਂ ਦੇ ਸਮਰਥਕਾਂ ਲਈ ‘ਭਾੜੇ ਦੇ ਟੱਟੂ ਅਤੇ ਟੋਭੇ ਦੇ ਡੱਡੂ’ ਜਿਹੇ ਸ਼ਬਦ ਵੀ ਵਰਤੇ। ਇੱਕ ਆਗੂ ਨੇ ਮੱਖਣ ਸ਼ਰਮਾ ਲਈ ਗੰਗੂ ਸ਼ਬਦ ਵਰਤਦੇ ਹੋਏ ਉਸ ਦੀ ਤੁਲਨਾ ਗੰਗੂ ਬ੍ਰਾਹਮਣ ਦੀ ਗਦਾਰੀ ਨਾਲ ਕੀਤੀ। ਇੱਕ ਹੋਰ ਆਗੂ ਨੇ ਕਿਹਾ ਕਿ ਜੇਕਰ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਗਈ ਤਾਂ ਉਸ ਨੂੰ ਹਰਾ ਕੇ ਜੁੱਤੀਆਂ ਦਾ ਹਾਰ ਪਾ ਕੇ ਭੇਜਾਂਗੇ। ਕੇਵਲ ਸਿੰਘ ਢਿੱਲੋਂ ਵਿਰੋਧੀ ਕਾਨਫਰੰਸ ਵਿੱਚ ਢਿੱਲੋਂ ਸਮਰਥਕਾਂ ਖ਼ਿਲਾਫ਼ ਵਰਤੀ ਗਈ ਇਤਰਾਜਯੋਗ ਭਾਸ਼ਾ ਜੰਗਲ ਦੀ ਅੱਗ ਵਾਂਗ ਸ਼ਹਿਰ ਵਿੱਚ ਫੈਲ ਗਈ ਕਿਉਂਕਿ ਇਹ ਪ੍ਰੈਸ ਕਾਨਫਰੰਸ ਲਾਈਵ ਹੋ ਰਹੀ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਮੁਫ਼ਤ ਦੀਆਂ ਸਕੀਮਾਂ ਲੋਕਾਂ ਨੂੰ ਮਜ਼ਬੂਤ ਨਹੀਂ ਮਜ਼ਬੂਰ ਬਣਾਉਦੀਆਂ ਹਨ- ਨਿਰਮਲ ਦੋਸਤ

Next Post

ਕਾਂਗਰਸ ਬਨਾਮ ਢਿੱਲੋਂ : ਘੁੰਡ ਕੱਢੇਗੀ ਜਾਂ ਸ਼ਰੇਬਾਜ਼ਾਰ ਨੱਚੇਗੀ ਰਾਜਨੀਤੀ..!

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਕਾਂਗਰਸ ਬਨਾਮ ਢਿੱਲੋਂ : ਘੁੰਡ ਕੱਢੇਗੀ ਜਾਂ ਸ਼ਰੇਬਾਜ਼ਾਰ ਨੱਚੇਗੀ ਰਾਜਨੀਤੀ..!

ਕਾਂਗਰਸ ਬਨਾਮ ਢਿੱਲੋਂ : ਘੁੰਡ ਕੱਢੇਗੀ ਜਾਂ ਸ਼ਰੇਬਾਜ਼ਾਰ ਨੱਚੇਗੀ ਰਾਜਨੀਤੀ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend