Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਮੁਨੀਸ ਬਾਂਸਲ ਨੂੰ ਟਿਕਟ ਦਿੱਤੀ ਗਈ ਹੈ : ਹਰੀਸ਼ ਚੌਧਰੀ

Nirmal Pandori by Nirmal Pandori
02/07/2022
in ਪੰਜਾਬ
Reading Time: 1 min read
A A
0
ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਮੁਨੀਸ ਬਾਂਸਲ ਨੂੰ ਟਿਕਟ ਦਿੱਤੀ ਗਈ ਹੈ : ਹਰੀਸ਼ ਚੌਧਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪਵਨ ਬਾਂਸਲ ਨੇ ਕਦੇ ਹਾਈਕਮਾਂਡ ਤੱਕ ਮੁਨੀਸ ਦੀ ਟਿਕਟ ਲਈ ਪਹੁੰਚ ਨਹੀ ਕੀਤੀ
ਬਰਨਾਲਾ, 07 ਫਰਵਰੀ (ਨਿਰਮਲ ਸਿੰਘ ਪੰਡੋਰੀ) : ਕਾਂਗਰਸ ਹਾਈਕਮਾਂਡ ਵੱਲੋਂ ਨਿਯੁਕਤ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਬਰਨਾਲਾ ਹਲਕੇ ਤੋਂ ਉਮੀਦਵਾਰ ਮੁਨੀਸ ਬਾਂਸਲ ਦੇ ਹੱਕ ’ਚ ਇੱਕ ਜਨਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਬਰਨਾਲਾ ਹਲਕੇ ਤੋਂ ਮੁਨੀਸ ਬਾਂਸਲ ਨੂੰ ਪਾਰਟੀ ਟਿਕਟ ਬਾਂਸਲ ਦੀ ਕਾਬਲੀਅਤ ਨੂੰ ਦੇਖਦੇ ਹੋਏ ਦਿੱਤੀ ਗਈ ਹੈ। ਹਰੀਸ਼ ਚੌਧਰੀ ਨੇ ਇਸ ਪੱਖ ਨੂੰ ਨਕਾਰ ਦਿੱਤਾ ਕਿ ਮੁਨੀਸ ਬਾਂਸਲ ਨੂੰ ਉਨਾਂ ਦੇ ਪਿਤਾ ਪਵਨ ਬਾਂਸਲ ਦੇ ਕਰਕੇ ਕਾਂਗਰਸ ਦੀ ਟਿਕਟ ਦਿੱਤੀ ਗਈ ਹੈ। ਉਨਾਂ ਕਿਹਾ ਕਿ ਪਵਨ ਬਾਂਸਲ ਨੇ ਇਕ ਵਾਰ ਵੀ ਕਾਂਗਰਸ ਹਾਈਕਮਾਂਡ ਕੋਲ ਮੁਨੀਸ ਬਾਂਸਲ ਦੀ ਟਿਕਟ ਲਈ ਪਹੁੰਚ ਨਹੀਂ ਕੀਤੀ, ਸਗੋਂ ਹਾਈਕਮਾਂਡ ਨੇ ਬਰਨਾਲਾ ਹਲਕੇ ਦੇ ਕਾਂਗਰਸੀ ਵਰਕਰਾਂ ਦੀਆਂ ਭਾਵਨਾਵਾਂ ਅਤੇ ਪਾਰਟੀ ਵੱਲੋਂ ਨਿਯੁਕਤ ਕੀਤੇ ਅਬਜਰਬਰਾਂ ਦੀ ਫੀਡਬੈਕ ਅਨੁਸਾਰ ਮੁਨੀਸ ਬਾਂਸਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਹਰੀਸ਼ ਚੌਧਰੀ ਨੇ ਮੁਨੀਸ ਬਾਂਸਲ ਦੀ ਚੋਣ ਨੂੰ ਹਾਈਕਮਾਂਡ ਦਾ ਬਿਲਕੁਲ ਸਹੀ ਫ਼ੈਸਲਾ ਦੱਸਿਆ। ਬਰਨਾਲਾ ਹਲਕੇ ਤੋਂ ਟਿਕਟ ਦੇ ਮਜ਼ਬੂਤ ਦਾਅਵੇਦਾਰ ਕੇਵਲ ਸਿੰਘ ਢਿੱਲੋਂ ਦੀ ਮੁਨੀਸ ਬਾਂਸਲ ਦੀ ਚੋਣ ਮੁਹਿੰਮ ਤੋਂ ਦੂਰੀ ਸੰਬੰਧੀ ਸਵਾਲ ਦੇ ਜਵਾਬ ’ਚ ਹਰੀਸ਼ ਚੌਧਰੀ ਨੇ ਕਿਹਾ ਕਿ ਜਿਹੜਾ ਕਾਂਗਰਸੀ ਆਗੂ/ਵਰਕਰ ਪੰਜਾਬ ’ਚ ਕਾਂਗਰਸ ਦੀ ਸਰਕਾਰ ਚਾਹੁੰਦਾ ਹੈ, ਉਹ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਸਮਝਦਾ ਹੋਇਆ ਪਾਰਟੀ ਲਈ ਕੰਮ ਕਰੇਗਾ। ਹਰੀਸ਼ ਚੌਧਰੀ ਨੇ ਦੋ-ਟੁੱਕ ਆਖ਼ ਦਿੱਤਾ ਕਿ ਉਹ ਕਿਸੇ ਨੂੰ ਮਨਾਉਣ ਨਹੀਂ ਜਾਣਗੇ ਪ੍ਰੰਤੂ ਨਾਲ ਹੀ ਉਮੀਦ ਵੀ ਪ੍ਰਗਟ ਕੀਤੀ ਕਿ ਕੇਵਲ ਸਿੰਘ ਢਿੱਲੋਂ ਬਰਨਾਲਾ ਹਲਕੇ ਤੋਂ ਕਾਂਗਰਸ ਨੂੰ ਜਿਤਾਉਣ ਲਈ ਸਹਿਯੋਗ ਕਰਨਗੇ। ਸਮੇਂ ਦੀ ਨਜ਼ਾਕਤ ਅਨੁਸਾਰ ਹਰੀਸ਼ ਚੌਧਰੀ ਨੇ ਡੇਰਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਪੈਰੋਲ ਦਿੱਤੇ ਜਾਣ ’ਤੇ ਕੋਈ ਟਿੱਪਣੀ ਕਰਨ ਤੋਂ ਨਾਂਹ ਕਰ ਦਿੱਤੀ। ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਚਿਹਰੇ ਦੀ ਚੋਣ ਉੱਪਰ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵੱਲੋਂ ਕੀਤੀਆਂ ਟਿੱਪਣੀਆਂ ਨੂੰ ਹਰੀਸ਼ ਚੌਧਰੀ ਨੇ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ਕਾਂਗਰਸ ਚੰਨੀ ਦੀ ਅਗਵਾਈ ਹੇਠ ਸੂਬੇ ’ਚ ਸਰਕਾਰ ਬਣਾਏਗੀ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ, ਚੇਅਰਮੈਨ ਮੱਖਣ ਸ਼ਰਮਾ, ਕੁਲਦੀਪ ਸਿੰਘ ਕਾਲਾ ਢਿੱਲੋਂ, ਜ਼ਿਲਾ ਪ੍ਰਧਾਨ ਲੱਕੀ ਪੱਖੋਂ ਅਤੇ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜਰ ਸਨ ।

ਬਾਕਸ ਆਈਟਮ
ਜ਼ਿਕਰਯੋਗ ਹੈ ਕਿ ਹਰੀਸ਼ ਚੌਧਰੀ ਦਿੱਤੇ ਹੋਏ ਸਮੇਂ ਤੋਂ ਕਰੀਬ 3 ਘੰਟੇ ਲੇਟ ਪੁੱਜੇ ਜਿਸ ਕਾਰਨ ਉਡੀਕ-ਉਡੀਕ ਕੇ ਅੱਕੇ ਲੋਕ ਹਰੀਸ਼ ਚੌਧਰੀ ਦੇ ਆਉਣ ਤੋਂ ਪਹਿਲਾਂ ਹਾਲ ‘ਚੋਂ ਉੱਠ ਕੇ ਬਾਹਰ ਆ ਗਏ ਅਤੇ ਜ਼ਿਆਦਾ ਗਿਣਤੀ ’ਚ ਲੋਕ ਖਾਣਾ ਖਾ ਕੇ ਤੁਰਦੇ ਬਣੇ। ਹਰੀਬ ਚੌਧਰੀ ਜਿਸ ਵੇਲੇ ਮੰਚ ’ਤੇ ਪੁੱਜੇ ਤਾਂ ਹਾਲ ਵਿੱਚ ਲੱਗੀਆਂ ਅੱਧੇ ਤੋਂ ਵੱਧ ਕੁਰਸੀਆਂ ਖਾਲੀ ਸਨ। ਹਰੀਸ ਚੌਧਰੀ ਦੀ ਆਮਦ ਮੌਕੇ ਉਮੀਦਵਾਰ ਮੁਨੀਸ ਬਾਂਸਲ ਵੀ ਹਾਜ਼ਰ ਨਹੀਂ ਸਨ, ਉਹ ਹਰੀਸ਼ ਚੌਧਰੀ ਤੋਂ ਕਾਫੀ ਸਮਾਂ ਬਾਅਦ ਮੰਚ ’ਤੇ ਪੁੱਜੇ। ਕਾਂਗਰਸ ਦੇ ਸਮਾਗਮ ਵਿੱਚ ਇੱਕ ਹੋਰ ਵਿਸ਼ੇਸ਼ਤਾ ਦੇਖਣ ਨੂੰ ਮਿਲੀ ਕਿ ਖਾਣਾ ਪਰੋਸਣ ਵਾਲੇ ‘ਵੇਟਰਾਂ’ ਨੂੰ ਸਪੈਸ਼ਲ ਤੌਰ ’ਤੇ ਕਾਂਗਰਸ ਪਾਰਟੀ ਵੱਲੋਂ ਦਿੱਤੀਆਂ ਜਾਕਟਾਂ ਪਹਿਨਾਈਆਂ ਗਈਆਂ ਸਨ, ਜਿਨਾਂ ਉੱਪਰ ਅੱਗੇ ਤੇ ਪਿੱਛੇ ‘ਸਾਡਾ ਚੰਨੀ’ ਲਿਖਿਆ ਹੋਇਆ ਸੀ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਸੁਰਿੰਦਰਪਾਲ ਸਿੰਘ ਸਿਬੀਆ ਨੇ ਦਿੱਤਾ ਬਾਂਸਲ ਦੀ ਚੋਣ ਮੁਹਿੰਮ ਨੂੰ ਹੁਲਾਰਾ

Next Post

ਮੀਤ ਹੇਅਰ ਨੇ ਖੋਲਿਆ ਮੁੱਖ ਚੋਣ ਦਫ਼ਤਰ, ਕੀਤੇ ਵੱਡੇ ਵਾਅਦੇ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਮੀਤ ਹੇਅਰ ਨੇ ਖੋਲਿਆ ਮੁੱਖ ਚੋਣ ਦਫ਼ਤਰ, ਕੀਤੇ ਵੱਡੇ ਵਾਅਦੇ

ਮੀਤ ਹੇਅਰ ਨੇ ਖੋਲਿਆ ਮੁੱਖ ਚੋਣ ਦਫ਼ਤਰ, ਕੀਤੇ ਵੱਡੇ ਵਾਅਦੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend