Gee 98News

18 ਤੋਂ 20 ਫਰਵਰੀ ਅਤੇ 10 ਮਾਰਚ ਨੂੰ ਡਰਾਈ ਡੇਅ ਐਲਾਨਿਆ

ਬਰਨਾਲਾ, 17 ਫਰਵਰੀ (ਅਵਤਾਰ ਸਿੰਘ ਜੱਸਲ) : ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸਾਂ ਤਹਿਤ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਮਿਤੀ 20 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਹਨ। ਵੋਟਾਂ ਦੀ ਗਿਣਤੀ ਮਿਤੀ 10 ਮਾਰਚ ਨੂੰ ਕੀਤੀ ਜਾਵੇਗੀ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਿਤੀ 18 ਤੋਂ 20 ਫਰਵਰੀ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ 10 ਮਾਰਚ ਨੂੰ ਡਰਾਈ ਡੇਅ ਐਲਾਨਿਆ ਗਿਆ ਹੈ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਮਿਤੀ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ ਨੂੰ ਚੋਣਾਂ ਮੁਕੰਮਲ ਹੋਣ ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਮਿਤੀ 10 ਮਾਰਚ ਨੂੰ ਕਿਸੇ ਵੀ ਪ੍ਰਕਾਰ ਦੇ ਨਸ਼ੀਲੇ ਪਦਾਰਥ ਵੇਚਣ, ਸ਼ਰਾਬ ਸਟੋਰ ਕਰਨ ਤੇ ਵੇਚਣ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਗਈ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜ਼ਤ ਹੈ ’ਤੇ ਵੀ ਪੂਰਨ ਤੌਰ ’ਤੇ ਲਾਗੂ ਹੋਣਗੇ।

error: Content is protected !!