Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ

Nirmal Pandori by Nirmal Pandori
02/21/2022
in ਸਾਹਿਤ, ਪੰਜਾਬ
Reading Time: 1 min read
A A
0
ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਹਾਜ਼ਰੀਨ ਵੱਲੋਂ ਮਾਂ ਬੋਲੀ ਪੰਜਾਬੀ ਪ੍ਰਤੀ ਅਹਿਦ ਵੀ ਲਿਆ ਗਿਆ
ਬਰਨਾਲਾ,21 ਫਰਵਰੀ (ਨਿਰਮਲ ਸਿੰਘ ਪੰਡੋਰੀ)- ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਥਾਨਕ ਐੱਸ.ਐੱਸ.ਡੀ ਕਾਲਜ ‘ਚ ਰੱਖੇ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਸਾਹਿਤਕ ਸਭਾਵਾਂ ਦੇ ਸਹਿਯੋਗ ਨਾਲ ਪੰਜਾਬੀ ਕਵੀ ਦਰਬਾਰ ਕਰਵਾ ਕੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ।
ਇਸ ਮੌਕੇ ਸ਼੍ਰੀ ਸੁਖਵਿੰਦਰ ਸਿੰਘ ਗੁਰਮ ਜ਼ਿਲ਼੍ਹਾ ਭਾਸ਼ਾ ਅਫਸਰ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਖੋਜ਼ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਫਰਵਰੀ ਦਾ ਦਿਨ ਸਮੁੱਚੇ ਵਿਸ਼ਵ ‘ਚ ਮਾਂ ਬੋਲੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਕਰਵਾਏ ਸਮਾਗਮ ‘ਚ ਪੰਜਾਬੀ ਦੇ ਸਾਹਿਤਕਾਰ ਓਮ ਪ੍ਰਕਾਸ਼ ਗਾਸੋ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸੀਨੀਅਰ ਪੱਤਰਕਾਰ ਜਗੀਰ ਸਿੰਘ ਜਗਤਾਰ, ਡਾ.ਜੋਗਿੰਦਰ ਸਿੰਘ ਨਿਰਾਲਾ, ਪਰਗਟ ਸਿੰਘ ਸਿੱਧੂ, ਕੰਵਰਜੀਤ ਸਿੰਘ ਭੱਠਲ, ਤੇਜਾ ਸਿੰਘ ਤਿਲਕ, ਪਰਮਜੀਤ ਸਿੰਘ ਮਾਨ, ਭੋਲਾ ਸਿੰਘ ਸੰਘੇੜਾ ਅਤੇ ਐੱਸ.ਐੱਸ.ਡੀ ਕਾਲਜ ਦੇ ਪ੍ਰਿੰਸੀਪਲ ਲਾਲ ਸਿੰਘ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।
ਵਿਭਾਗੀ ਧੁਨ ਨਾਲ ਸ਼ੁਰੂ ਹੋਏ ਸਮਾਗਮ ‘ਚ ਸਭ ਤੋਂ ਪਹਿਲਾਂ ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਦੇ ਪਿਛੋਕੜ ਅਤੇ ਇਸ ਨੂੰ ਮਨਾਉਣ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਮੂਹ ਹਾਜ਼ਰੀਨ ਨੂੰ ਜੀ ਆਇਆਂ ਕਿਹਾ ਗਿਆ। ਉਪਰੰਤ ਸਮੂਹ ਹਾਜ਼ਰੀਨ ਵਲੋਂ ਪੰਜਾਬੀ ਮਾਂ ਬੋਲੀ ਦੀ ਵਰਤੋਂ ਅਤੇ ਇਸਦੇ ਪ੍ਰਚਾਰ ਪ੍ਰਸਾਰ ਲਈ ਅਹਿਦ ਲਿਆ ਗਿਆ। ਸਮਾਗਮ ਦੇ ਅਗਲੇ ਦੌਰ ‘ਚ ਹੋਏ ਕਵੀ ਦਰਬਾਰ ‘ਚ ਡਾ.ਅਮਨਦੀਪ ਸਿੰਘ ਟੱਲੇਵਾਲੀਆ, ਰਾਮ ਸਰੂਪ ਸ਼ਰਮਾ, ਸੁਖਵਿੰਦਰ ਸਨੇਹ, ਜਗਜੀਤ ਕੌਰ ਢਿੱਲਵਾਂ, ਸੁਰਿੰਦਰ ਭੱਠਲ, ਡਾ. ਭੁਪਿੰਦਰ ਸਿੰਘ ਬੇਦੀ, ਦਰਸ਼ਨ ਸਿੰਘ ਗੁਰੂ, ਤਰਸੇਮ ਸ਼ਾਇਰ, ਤੇਜਿੰਦਰ ਚੰਡਿਹੋਕ, ਮਾਲਵਿੰਦਰ ਸ਼ਾਇਰ, ਹਰਦੀਪ ਬਾਵਾ, ਰਜਨੀਸ਼ ਕੌਰ ਬਬਲੀ, ਸਾਗਰ ਸਿੰਘ ਸਾਗਰ, ਗੁਰਪਾਲ ਸਿੰਘ ਬਿਲਾਵਲ, ਰਜਿੰਦਰ ਸ਼ੌਕੀਂ, ਸੁਖਵਿੰਦਰ ਸਿੰਘ ਢਿੱਲਵਾਂ, ਮਲਕੀਤ ਸਿੰਘ ਗਿੱਲ ਅਤੇ ਮੇਜਰ ਸਿੰਘ ਰਾਜਗੜ੍ਹ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਆਪਣੀਆਂ ਕਵਿਤਾਵਾਂ ਸਰੋਤਿਆਂ ਦੇ ਰੂਬਰੂ ਕੀਤੀਆਂ ਗਈਆਂ। ਮੁੱਖ ਮਹਿਮਾਨ ਵਜੋਂ ਸਮਾਗਮ ‘ਚ ਪਹੁੰਚੇ ਓਮ ਪ੍ਰਕਾਸ਼ ਗਾਸੋ ਨੇ ਹਾਜ਼ਰੀਨ ਦੇ ਰੂਬਰੂ ਹੁੰਦਿਆਂ ਪੰਜਾਬੀ ਮਾਂ ਬੋਲੀ ਪੰਜਾਬੀ ਦੀ ਉਤਪਤੀ ਤੋਂ ਲੈ ਕੇ ਇਸਦੇ ਵਿਕਾਸ ਅਤੇ ਮੌਜ਼ੂਦਾ ਸਮੇਂ ‘ਚ ਦਰਪੇਸ਼ ਚੁਣੌਤੀਆਂ ਬਾਰੇ ਵਿਸਥਾਰ ‘ਚ ਚਰਚਾ ਕੀਤੀ। ਗਾਸੋ ਨੇ ਪੰਜਾਬੀ ਬੋਲੀ ਦੀ ਭਾਸ਼ਾਈ ਅਮੀਰੀ ਬਾਰੇ ਗੱਲ ਕਰਦਿਆਂ ਸਮੂਹ ਹਾਜ਼ਰੀਨ ਨੂੰ ਪੰਜਾਬੀ ਭਾਸ਼ਾ ਦੇ ਇਸਤੇਮਾਲ ਲਈ ਵੀ ਪ੍ਰੇਰਿਤ ਕੀਤਾ।
ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਵਿਭਾਗੀ ਰਸਾਲਿਆਂ ਦੀ ਮੈਂਬਰਸ਼ਿਪ ਵੀ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੋਜ਼ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਮਿਆਰੀ ਸਾਹਿਤ ਦੀਆਂ ਪੁਸਤਕਾਂ ਬਹੁਤ ਹੀ ਘੱਟ ਰੇਟਾਂ ‘ਤੇ ਪਾਠਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਵਿਭਾਗ ਵੱਲੋਂ ਰਸਾਲੇ ਵੀ ਪ੍ਰਕਾਸ਼ਿਤ ਕੀਤੇ ਜਾ ਰਹੇ ਹਨ। ਸਮਾਗਮ ‘ਚ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੀਆਂ ਸਖਸ਼ੀਅਤਾਂ ਅਤੇ ਕਵੀ ਦਰਬਾਰ ‘ਚ ਸ਼ਮੂਲੀਅਤ ਕਰਨ ਵਾਲੇ ਕਵੀਆਂ ਦਾ ਭਾਸ਼ਾ ਵਿਭਾਗ ਵੱਲੋਂ ਟਰਾਫੀਆਂ ਦੇ ਕੇ ਸਨਮਾਨ ਵੀ ਕੀਤਾ ਗਿਆ। ਸਮਾਗਮ ‘ਚ ਜਗਸੀਰ ਸਿੰਘ ਸੰਧੂ, ਅਸ਼ੋਕ ਭਾਰਤੀ ਅਤੇ ਨਿਰਮਲ ਸਿੰਘ ਕਾਹਲੋਂ ਸਮੇਤ ਐੱਸ.ਐੱਸ.ਡੀ ਕਾਲਜ ਦੇ ਪ੍ਰੋਫੈਸਰਾਂ ਉਪਕਾਰ ਸਿੰਘ, ਪਰਵਿੰਦਰ ਕੌਰ, ਕਰਮਜੀਤ ਕੌਰ, ਬੀਰਪਾਲ ਕੌਰ, ਅਮਨਦੀਪ ਕੌਰ, ਪੁਸ਼ਪਿੰਦਰ ਸਿੰਘ ੳੱਪਲ, ਸੁਨੀਤਾ ਗੋਇਲ ਅਤੇ ਡਾ. ਬਿਕਰਮਜੀਤ ਸਿੰਘ ਪੁਰਬਾ ਸਮੇਤ ਵਿਦਿਅਰਥੀਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ।
ਫੋਟੋ ਕੈਪਸ਼ਨ: ਸਮਾਗਮ ਦੌਰਾਨ ਅਹਿਦ ਲੈਂਦੇ ਹਾਜ਼ਰੀਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

06/18/2025
Load More
Previous Post

ਵਿਧਾਨ ਸਭਾ ਹਲਕਾ ਬਰਨਾਲਾ, ਮਹਿਲ ਕਲਾਂ ਤੇ ਭਦੌੜ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਟੇਸ਼ਨਾਂ ’ਤੇ ਭੇਜੀਆਂ

Next Post

ਵੱਡੇ ਆਗੂਆਂ ਦੇ ਹਲਕਿਆਂ ’ਚ ਕਿੰਨੀਆਂ ਵੋਟਾਂ ਪਈਆਂ.. ਪੜੋ !

Nirmal Pandori

Nirmal Pandori

Related Posts

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ
ਪੰਜਾਬ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

by Nirmal Pandori
06/17/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

by Nirmal Pandori
06/17/2025
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

by Nirmal Pandori
06/16/2025
Load More
Next Post
ਵੱਡੇ ਆਗੂਆਂ ਦੇ ਹਲਕਿਆਂ ’ਚ ਕਿੰਨੀਆਂ ਵੋਟਾਂ ਪਈਆਂ.. ਪੜੋ !

ਵੱਡੇ ਆਗੂਆਂ ਦੇ ਹਲਕਿਆਂ ’ਚ ਕਿੰਨੀਆਂ ਵੋਟਾਂ ਪਈਆਂ.. ਪੜੋ !

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਸਾੜਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend