Gee 98News

ਯੂਨੀਵਰਸਿਟੀ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਅਤੇ ਸਾਇੰਸ ਫੈਸਟੀਵਲ ਸਪਤਾਹ ਦਾ ਆਗਾਜ਼

ਬਰਨਾਲਾ, 22 ਫਰਵਰੀ (ਨਿਰਮਲ ਸਿੰਘ ਪੰਡੋਰੀ) : ਸਥਾਨਕ ਯੂਨੀਵਰਸਿਟੀ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ ਦੇ ਆਦੇਸ਼ਾਂ ਅਨੁਸਾਰ ਅਤੇ ਪਿ੍ੰਸੀਪਲ ਡਾ. ਰਾਕੇਸ ਜਿੰਦਲ ਦੀ ਯੋਗ ਅਗਵਾਈ ਵਿੱਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਅਤੇ ਸਾਇੰਸ ਫੈਸਟੀਵਲ ਸਪਤਾਹ ਦਾ ਆਗਾਜ਼ ਕੀਤਾ ਗਿਆ। ਇਸ ਸਪਤਾਹ ਦੇ ਪਹਿਲੇ ਦਿਨ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ ਅਤੇ ਡਾ. ਰਜਿੰਦਰ ਸਿੰਘ ਯੂਨੀਵਰਸਿਟੀ ਕਾਲਜ ਬੇਨੜਾ ਦਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ । ਇਸ ਮੌਕੇ ਡਾ. ਹਰਪ੍ਰੀਤ ਕੌਰ ਰੂਬੀ ਨੇ ਸਵਾਗਤੀ ਸ਼ਬਦਾਂ ਰਾਹੀਂ ਸੰਬੋਧਨ ਕਰਦਿਆਂ ਡਾ. ਰਾਜਿੰਦਰ ਸਿੰਘ ਦੀਆਂ ਪ੍ਰਾਪਤੀਆਂ ਤੋਂ ਜਾਣੂੰ ਕਰਵਾਇਆ। ਇਸ ਉਪਰੰਤ ਡਾ .ਰਾਜਿੰਦਰ ਸਿੰਘ ਨੇ ਮਾਤ ਭਾਸ਼ਾ ਦੀ ਮਹੱਤਤਾ ਅਤੇ ਪੰਜਾਬੀ ਬੋਲੀ ਦੇ ਵਿਕਾਸ ਵਿਸ਼ੇ ‘ਤੇ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਭਰਪੂਰ ਜਾਣਕਾਰੀ ਦਿੱਤੀ। ਇਸ ਸਮਾਗਮ ’ਚ ਬਹੁਗਿਣਤੀ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਅਤੇ ਭਰਵਾਂ ਹੁੰਗਾਰਾ ਦਿੱਤਾ। ਪਿ੍ੰਸੀਪਲ ਡਾ. ਰਾਕੇਸ਼ ਜਿੰਦਲ ਨੇ ਇਸ ਪੋ੍ਗਰਾਮ ਦੀ ਸਫਲਤਾ ’ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਕਾਲਜ ਵੱਲੋਂ ਡਾ. ਰਾਜਿੰਦਰ ਸਿੰਘ ਨੂੰ ਸਨਮਾਨ ਚਿੰਨ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ. ਰਾਮਪਾਲ ਸਿੰਘ, ਡਾ. ਮੇਜਰ ਸਿੰਘ, ਸ. ਜਸਵਿੰਦਰ ਸਿੰਘ, ਸ੍ਰੀ ਦੀਪਕ ਕੁਮਾਰ ਆਦਿ ਸਟਾਫ਼ ਮੈਂਬਰ ਵੀ ਹਾਜ਼ਰ ਸਨ। ਪੋ੍ਗਰਾਮ ਕੋਆਰਡੀਨੇਟਰ ਡਾ. ਗਗਨਦੀਪ ਕੌਰ ਨੇ ਮੰਚ ਸੰਚਾਲਨ ਬਾਖੂਬੀ ਕੀਤਾ ਅਤੇ ਪੋ੍ਗਰਾਮ ਦੀ ਸਫਲਤਾ ਤੇ ਸਭ ਦਾ ਧੰਨਵਾਦ ਕੀਤਾ।

error: Content is protected !!