ਬਰਨਾਲਾ, 23 ਫ਼ਰਵਰੀ ( ਨਿਰਮਲ ਸਿੰਘ ਪੰਡੋਰੀ) : ਸੁਪਰੀਮ ਕੋਰਟ ਨੇ ਸੀਬੀਐਸਈ ਅਤੇ ਹੋਰ ਸਿੱਖਿਆ ਸੰਸਥਾਵਾਂ ਦੀਆਂ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਆੱਫਲਾਈਨ ਕਰਵਾਉਣ ਦੀ ਪ੍ਰਕਿਰਿਆ ਰੱਦ ਕਰਨ ਸੰਬੰਧੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੇ ਅਤੇ ਹੁਣ ਇਹ ਪ੍ਰੀਖਿਆਵਾਂ ਆੱਫਲਾਈਨ ਹੀ ਹੋਣਗੀਆਂ। ਜਸਟਿਸ਼ ਏਐਮ ਖਾਨਵਿਲਕਰ ਦੀ ਅਗਵਾਈ ਹੇਠਲੇ ਬੈਂਚ ਨੇ ਪਟੀਸ਼ਨ ਖਾਰਜ ਕਰਦੇ ਹੋਏ ਸੀਬੀਐਸਈ ਤੇ ਹੋਰ ਸਿੱਖਿਆ ਸੰਸਥਾਵਾਂ ਦੀਆਂ ਦਸਵੀਂ ਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਆੱਫਲਾਈਨ ਕਰਵਾਉਣ ਸੰਬੰਧੀ ਰਾਹ ਪੱਧਰਾ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਕੁਝ ਵਿਦਿਆਥੀਆਂ ਨੇ ਕੋਵਿਡ-19 ਦੇ ਮੱਦੇਨਜ਼ਰ ਪੜਾਈ ਪ੍ਰਭਾਵਿਤ ਹੋਣ ਦਾ ਹਵਾਲਾ ਦਿੰਦੇ ਹੋਏ ਇਹ ਪ੍ਰੀਖਿਆਵਾਂ ਆੱਨਲਾਈਨ ਕਰਵਾਉਣ ਲਈ ਆਦੇਸ਼ ਦੇਣ ਸੰਬੰਧੀ ਪਟੀਸ਼ਨ ਦਾਖਲ ਕੀਤੀ ਸੀ। ਜ਼ਿਕਰਯੋਗ ਹੈ ਕਿ ਸੀਬੀਐਸਈ ਨੇ 26 ਅਪ੍ਰੈਲ ਤੋਂ ਦਸਵੀਂ ਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਆੱਫਲਾਈਨ ਲੈਣ ਦਾ ਐਲਾਨ ਕੀਤਾ ਹੋਇਆ ਹੈ।