Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਯੂਕਰੇਨ ਚ ਫਸੇ ਹਜ਼ਾਰਾਂ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਿਸ ਲਿਆਉਣ ਦੇ ਅਮਲਾਂ ਨੂੰ ਤੇਜ ਕੀਤਾ ਜਾਵੇ – ਪਸਸਫ

Nirmal Pandori by Nirmal Pandori
03/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਯੂਕਰੇਨ ਚ ਫਸੇ ਹਜ਼ਾਰਾਂ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਿਸ ਲਿਆਉਣ ਦੇ ਅਮਲਾਂ ਨੂੰ ਤੇਜ ਕੀਤਾ ਜਾਵੇ – ਪਸਸਫ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 1 ਮਾਰਚ (ਨਿਰਮਲ ਸਿੰਘ ਪੰਡੋਰੀ)- ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਅਨਿਲ ਕੁਮਾਰ ਦੀ ਪ੍ਰਧਾਨਗੀ ਹੇਠ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ। ਮੀਟਿੰਗ ਵਿੱਚ ਆਗੂਆਂ ਨੇ ਰੂਸ ਦੁਆਰਾ ਯੂਕਰੇਨ ਵਿਰੁੱਧ ਛੇੜੀ ਗਈ ਜੰਗ ਨੂੰ ਸਮੁੱਚੀ ਮਾਨਵਤਾ ਲਈ ਘਾਤਕ ਦੱਸਦਿਆਂ ਕਿਹਾ ਕਿ ਜੰਗ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ।ਸਾਮਰਾਜੀ ਦੇਸ਼ਾਂ ਦੇ ਆਪਣੇ ਨਿੱਜੀ ਮੁਫਾਦਾਂ ਦੇ ਘੁਣ ਵਿੱਚ ਯੂਕਰੇਨ ਅਤੇ ਪੂਰੀ ਦੁਨੀਆਂ ਦੇ ਮਿਹਨਤਕਸ਼ੀ ਜਮਾਤ ਬੁਰੀ ਤਰਾਂ ਪਿਸ ਰਹੀ ਹੈ।ਫੈਡਰੇਸ਼ਨ ਦੇ ਸੁਬਾਈ ਆਗੂ ਕਰਮਜੀਤ ਸਿੰਘ ਬੀਹਲਾ ਅਤੇ ਜਿਲ੍ਹਾ ਜਨਰਲ ਸਕੱਤਰ ਹਰਿੰਦਰ ਮੱਲ੍ਹੀਆਂ ਨੇ ਕਿਹਾ ਕਿ ਇਸ ਜੰਗ ਦੇ ਸ਼ਿਕਾਰ ਉਹ ਭਾਰਤ ਵਾਸੀ ਸਿੱਧੇ ਰੂਪ ਵਿੱਚ ਹੋ ਰਹੇ ਹਨ ਜੋ ਉਚ ਸਿੱਖਿਆ ਲਈ ਯੂਕਰੇਨ ਦੇਸ ਗਏ ਹੋਏ ਹਨ। ਉਨਾਂ ਕਿਹਾ ਕਿ ਭਾਰਤ ਦੀ ਕੇਂਦਰ ਸਰਕਾਰ ਦੁਆਰਾ ਭਾਰਤ ਵਾਸੀਆਂ ਯੂਕਰੇਨ ਤੋਂ ਨੂੰ ਵਾਪਸ ਲਿਆਉਣ ਲਈ ਜੋ ਕੋਸਿਸਾਂ ਕੀਤੀਆਂ ਜਾ ਰਹੀਆਂ ਹਨ ਉਹ ਨਾ-ਕਾਫੀ ਹਨ, ਕਿਉਂਕਿ ਜੰਗ ਦਾ ਅਮਲ ਤੇਜ ਅਤੇ ਬਹੁਤ ਖਤਰਨਾਕ ਹੱਦ ਤੱਕ ਪਹੁੰਚ ਚੁੱਕਾ ਹੈ।
ਇਸ ਮੌਕੇ ਫੈਡਰਸਨ ਦੇ ਸੀਨੀਅਰ ਆਗੂ ਦਰਸਨ ਚੀਮਾ , ਤੇਜਿੰਦਰ ਤੇਜੀ, ਕੁਸਲ ਸਿੰਘੀ ਨੇ ਕਿਹਾ ਕਿ ਬਰਨਾਲਾ ਜਿਲ੍ਹੇ ਚੋਂ ਵੱਡੀ ਗਿਣਤੀ ਵਿੱਚ ਵਿਦਆਰਥੀ ਇਸ ਸਮੇਂ ਯੂਕਰੇਨ ‘ਚ ਫਸੇ ਹੋਏ ਹਨ,ਜਿਹਨਾਂ ਦੀ ਹਾਲਤ ਬਹੁਤ ਤਰਸਯੋਗ ਬਣੀ ਹੋਈ ਹੈ।ਟਰੇਡ ਜਥੇਬੰਦੀ ਦੇ ਸੀਨੀਅਰ ਆਗੂ ਤੇ ਫਾਰਮਾਸਿਸਟ ਸ਼ੀਸਨ ਕੁਮਾਰ ਦਾ ਪੁੱਤਰ ਵੀ ਯੂਕਰੇਨ ਵਿੱਚ ਇਸ ਸਮੇਂ ਜਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।ਉਹ ਇਸ ਸਮੇਂ ਬਰੇਨ ਹੈਮਰੇਜ ਦਾ ਸ਼ਿਕਾਰ ਹੋਣ ਤੋਂ ਬਾਅਦ ਵੈਂਟੀਲੈਂਟਰ ‘ਤੇ ਹੋਣ ਉਪਰੰਤ ਦੋਹਰੀ ਮਾਰ ਹੇਠ ਹੈ।ਯੂਕਰੇਨੀ ਭਾਸ਼ਾ ਦੀ ਅਗਿਆਨਤਾ ਉਸਦੇ ਇਲਾਜ਼ ‘ਚ ਬਹੁਤ ਵੱਡੀ ਰੁਕਾਵਟ ਹੈ।ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਦੇ ਯੋਗ ਇਲਾਜ ਲਈ ਦੋ-ਭਾਸੀਏ ਦਾ ਪ੍ਰਬੰਧ ਕੀਤਾ ਜਾਵੇ ਅਤੇ ਵਿਸ਼ੇਸ਼ ਮੈਡੀਕਲ ਦੇਖ ਰੇਖ ਹੇਠ ਉਸ ਨੂੰ ਭਾਰਤ ਲਿਆਉਣ ਦਾ ਫੌਰੀ ਪ੍ਰਬੰਧ ਕੀਤਾ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੋਬਿੰਦਰ ਸਿੰਘ,ਈਸਰ ਸਿੰਘ, ਅਮਰੀਕ ਸਿੰਘ ਭੱਦਲਵੱੱਡ, ਬੇਅੰਤ ਸਿੰਘ, ਜਗਤਾਰ ਸਿੰਘ ਪੱਤੀ , ਏਕਮਪ੍ਰੀਤ ਸਿੰਘ ਭੋਤਨਾ, ਗੁਰਪ੍ਰੀਤ ਸਿੰਘ ਮਾਨ ਅਤੇ ਮਨਜੀਤ ਸਿੰਘ ਬਖਤਗੜ੍ਹ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

06/08/2026
Load More
Previous Post

ਰੇਸ਼ਮਾ ਨੇ ਦਿੱਤਾ 33.8 ਲੀਟਰ ਦੁੱਧ..ਕੀਤਾ ਰਿਕਾਰਡ ਕਾਇਮ

Next Post

ਮਾਪਿਆਂ ਦੀ ਬੇਕਦਰੀ ਕਰਨ ਵਾਲੀ ਔਲਾਦ ਖ਼ਬਰਦਾਰ…ਬਾ- ਹੁਕਮ ਐਸਡੀਐਮ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਰਨਾਲਾ ਆਸ-ਪਾਸ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਮਾਪਿਆਂ ਦੀ ਬੇਕਦਰੀ ਕਰਨ ਵਾਲੀ ਔਲਾਦ ਖ਼ਬਰਦਾਰ…ਬਾ- ਹੁਕਮ ਐਸਡੀਐਮ

ਮਾਪਿਆਂ ਦੀ ਬੇਕਦਰੀ ਕਰਨ ਵਾਲੀ ਔਲਾਦ ਖ਼ਬਰਦਾਰ...ਬਾ- ਹੁਕਮ ਐਸਡੀਐਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend