ਬਰਨਾਲਾ 5 ਮਾਰਚ (ਨਿਰਮਲ ਸਿੰਘ ਪੰਡੋਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਬਜਟ ਇਜਲਾਸ ਬੁਲਾ ਲਿਆ ਹੈ। ਕਮੇਟੀ ਦਾ ਇਹ ਬਜਟ ਇਜਲਾਸ 31 ਮਾਰਚ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ। ਇਸ ਬਜਟ ਇਜਲਾਸ ਵਿੱਚ ਅਗਲੇ ਇੱਕ ਵਰ੍ਹੇ ਲਈ ਸ਼੍ਰੋਮਣੀ ਕਮੇਟੀ ਦਾ ਬਜਟ ਪੇਸ਼ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਤਿਹਾਸਕ ਧਾਰਮਿਕ ਅਸਥਾਨਾਂ ਦੀ ਸਾਂਭ ਸੰਭਾਲ ਤੋਂ ਇਲਾਵਾ ਕਈ ਵਿੱਦਿਅਕ ਸੰਸਥਾਵਾਂ ਵੀ ਚਲਾ ਰਹੀ ਹੈ। ਪਿਛਲੇ ਕੁਝ ਸਮੇਂ ਤੋਂ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਦੇ ਅੰਦਰੂਨੀ ਪ੍ਰਬੰਧਾਂ ਵਿੱਚ ਸੁਧਾਰ ਦੀ ਚਰਚਾ ਚਲਦੀ ਰਹੀ ਹੈ। ਆਸ ਕੀਤੀ ਜਾ ਰਹੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਬਜਟ ਇਜਲਾਸ ਵਿੱਚ ਵਿੱਦਿਅਕ ਅਦਾਰਿਆਂ ਵੱਲ ਵਿਸ਼ੇਸ਼ ਧਿਆਨ ਦੇਵੇਗੀ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਤੌਰ ਪ੍ਰਧਾਨ ਨੇ ਪਹਿਲਾ ਬਜਟ ਹੋਵੇਗਾ।