Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਸ ਡੀ ਕਾਲਜ ਵਿਖੇ ਅਲੂਮਨੀ ਮੀਟ ਦਾ ਆਯੋਜਨ

Nirmal Pandori by Nirmal Pandori
03/13/2022
in ਪੰਜਾਬ
Reading Time: 1 min read
A A
0
ਐਸ ਡੀ ਕਾਲਜ ਵਿਖੇ ਅਲੂਮਨੀ ਮੀਟ ਦਾ ਆਯੋਜਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 13 ਮਾਰਚ (ਨਿਰਮਲ ਸਿੰਘ ਪੰਡੋਰੀ) – ਐਸ ਡੀ ਕਾਲਜ ਵਿਖੇ ‘ਅਲੂਮਨੀ ਮੀਟ’ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਲੋਕ ਸੰਪਰਕ ਅਫ਼ਸਰ ਪ੍ਰੋ. ਸ਼ੋਇਬ ਜ਼ਫ਼ਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਚ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ’ਤੇ ਹੋਏ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਕਾਲਜ ਦੇ ਉਹ ਸਾਬਕਾ ਵਿਦਿਆਰਥੀ ਜੋ ਵੱਖ-ਵੱਖ ਸਕੂਲਾਂ ਵਿਚ ਪ੍ਰਿੰਸੀਪਲ ਅਤੇ ਅਧਿਆਪਕ ਵਜੋਂ ਸੇਵਾਵਾਂ ਦੇ ਰਹੇ ਹਨ, ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਕਾਲਜ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਪਿ੍ਸੀਪਲ ਅਤੇ ਵੱਖ-ਵੱਖ ਸਕੂਲ ਮੁਖੀਆਂ ਨੇ ਜੋਤੀ ਪ੍ਰਜਲਿਤ ਕਰਕੇ ਸਮਾਗਮ ਦਾ ਆਰੰਭ ਕੀਤਾ। ਆਪਣੇ ਸਵਾਗਤੀ ਸੰਬੋਧਨ ਵਿਚ ਕਾਲਜ ਪ੍ਰਿੰਸੀਪਲ ਡਾ. ਰਮਾ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਦੇ ਸਾਬਕਾ ਵਿਦਿਆਰਥੀ ਉਸ ਸੰਸਥਾ ਦਾ ਵੱਡਮੁੱਲਾ ਖ਼ਜ਼ਾਨਾ ਹੁੰਦੇ ਹਨ। ਜੀਵਨ ਦੇ ਹਰ ਖੇਤਰ ਵਿਚ ਵਿਦਿਆਰਥੀਆਂ ਦੀ ਸਫ਼ਲਤਾ ’ਤੇ ਕਾਲਜ ਨੂੰ ਹਮੇਸ਼ਾ ਮਾਣ ਰਿਹਾ ਹੈ। ਉਹਨਾਂ ਕਿਹਾ ਕਿ ਕਾਲਜ ਦੀ ਬਿਹਤਰੀ ਵਿਚ ਸਾਬਕਾ ਵਿਦਿਆਰਥੀਆਂ ਵੱਲੋਂ ਮਿਲੀਆਂ ਸਲਾਹਾਂ ਦਾ ਹਮੇਸ਼ਾ ਵੱਡਾ ਯੋਗਦਾਨ ਰਿਹਾ ਹੈ। ਸੰਸਥਾ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਦਿਆਰਥੀ ਸ੍ਰੀ ਜਤਿੰਦਰ ਨਾਥ ਸ਼ਰਮਾ ਨੇ ਕਿਹਾ ਕਿ ਇਕ ਵਾਰ ਕਾਲਜ ਦਾ ਹਿੱਸਾ ਬਣਿਆ ਕੋਈ ਵੀ ਵਿਦਿਆਰਥੀ ਹਮੇਸ਼ਾ ਲਈ ਐਸ ਡੀ ਪਰਿਵਾਰ ਦਾ ਹਿੱਸਾ ਬਣ ਜਾਂਦਾ ਹੈ। ਇਸ ਕਾਲਜ ਨੇ ਨਾ ਸਿਰਫ਼ ਸਿੱਖਿਆ ਸਗੋਂ ਜ਼ਿੰਦਗੀ ਦੇ ਹਰ ਖੇਤਰ ਵਿਚ ਨਾਮਨਾ ਖੱਟਣ ਵਾਲੇ ਵਿਦਿਆਰਥੀ ਦਿੱਤੇ ਹਨ, ਜਿਹਨਾਂ ’ਤੇ ਕਾਲਜ ਨੂੰ ਹਮੇਸ਼ਾ ਮਾਣ ਰਹੇਗਾ। ਉਹਨਾਂ ਜਲਦ ਹੀ ਵੱਡੇ ਪੱਧਰ ’ਤੇ ਇਸ ਤਰਾਂ ਦਾ ਸਮਾਗਮ ਕਰਵਾਉਣ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਕਾਲਜ ਦੇ ਸਾਬਕਾ ਵਿਦਿਆਰਥੀਆਂ ਪਿ੍ਰੰ. ਰਾਕੇਸ਼ ਗਰਗ, ਪਿ੍ਰੰ. ਜਯੋਤੀ, ਲੈਕ. ਗੁਰਮੀਤ ਸਿੰਘ, ਡਾ. ਹਰੀਸ਼ ਸ਼ਰਮਾ, ਮਾਸਟਰ ਭਰਤ ਕੁਮਾਰ ਨੇ ਕਾਲਜ ਵਿਦਿਆਰਥੀ ਜੀਵਨ ਦੇ ਆਪਣੇ ਤਜਰਬਿਆਂ ਨੂੰ ਸ਼ਿੱਦਤ ਨਾਲ ਯਾਦ ਕੀਤਾ ਅਤੇ ਕਾਲਜ ਦੀ ਬਿਹਤਰੀ ਲਈ ਆਪਣੇ ਕੀਮਤੀ ਸੁਝਾਅ ਵੀ ਦਿੱਤੇ। ਡਾ. ਵੰਦਨਾ ਕੁਕਰੇਜਾ ਨੇ ਪੀ.ਪੀ.ਟੀ ਅਤੇ ਵੀਡਿਓ ਰਾਹੀਂ ਕਾਲਜ ਵਿਚ ਚੱਲ ਰਹੇ ਵੱਖ-ਵੱਖ ਕੋਰਸਾਂ ਅਤੇ ਪ੍ਰਾਪਤੀਆਂ ਦੀ ਜਾਣਕਾਰੀ ਦਿੱਤੀ। ਸੰਸਥਾ ਦੇ ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਨੇ ਸਾਬਕਾ ਵਿਦਿਆਰਥੀਆਂ ਦਾ ਕਾਲਜ ਦੇ ਵਿਹੜੇ ਵਿਚ ਪਧਾਰਨ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੀਆਂ ਪ੍ਰਾਪਤੀਆਂ ’ਤੇ ਕਾਲਜ ਨੂੰ ਹਮੇਸ਼ਾ ਮਾਣ ਰਹੇਗਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਸ਼ਰਮਾ, ਵਿੱਤ ਸਕੱਤਰ ਡਾ. ਐਮ. ਐਲ ਬਾਂਸਲ, ਸ੍ਰੀ ਰਾਹੁਲ ਅੱਤਰੀ, ਐਡਵੋਕੇਟ ਭੂਸ਼ਣ ਕੁਮਾਰ, ਸ੍ਰੀ ਵਿਕਾਸ ਬਾਂਸਲ, ਪਿ੍ਰੰ. ਹਰੀਸ਼ ਕੁਮਾਰ, ਪਿ੍ਰੰ. ਸੰਜੈ ਸਿੰਗਲਾ, ਪਿ੍ਰੰ. ਸਿਮਰਨਜੀਤ ਕੌਰ ਅਤੇ ਪਿ੍ਰੰ. ਅਨਿਲ ਮੋਦੀ ਵੀ ਹਾਜ਼ਰ ਸਨ। ਸਮੁੱਚੀ ‘ਅਲੂਮਨੀ ਮੀਟ’ ਪ੍ਰੋ. ਆਸ਼ੂਤੋਸ਼ ਧਰਨੀ ਅਤੇ ਪ੍ਰੋ. ਨੀਰੂ ਗੋਇਲ ਦੀ ਦੇਖਰੇਖ ਵਿਚ ਕਰਵਾਈ ਗਈ। ਡਾ. ਰੀਤੂ ਅੱਗਰਵਾਲ ਨੇ ਸਮੁੱਚੇ ਸਮਾਗਮ ਦਾ ਸੰਚਾਲਨ ਬਹੁਤ ਖ਼ੂਬਸੂਰਤੀ ਨਾਲ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਪੰਜਾਬ ਚੋਣਾਂ ਦੇ ਨਤੀਜੇ ਤੋਂ ਬਾਅਦ ਭਾਈ ਢੱਡਰੀਆਂ ਵਾਲੇ ਨੇ ਸ਼ੋ੍ਮਣੀ ਕਮੇਟੀ ਸੰਬੰਧੀ ਕੀਤੀ ਭਵਿੱਖਬਾਣੀ

Next Post

ਪੰਜਾਬ ’ਚ ਆਪ ਨੂੰ 31 ਮਾਰਚ ਦੀ ਬੇਸਬਰੀ ਨਾਲ ਉਡੀਕ ..!

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਪੰਜਾਬ ’ਚ ਆਪ ਨੂੰ 31 ਮਾਰਚ ਦੀ ਬੇਸਬਰੀ ਨਾਲ  ਉਡੀਕ ..!

ਪੰਜਾਬ ’ਚ ਆਪ ਨੂੰ 31 ਮਾਰਚ ਦੀ ਬੇਸਬਰੀ ਨਾਲ ਉਡੀਕ ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend