ਬਰਨਾਲਾ, 17 ਮਾਰਚ (ਨਿਰਮਲ ਸਿੰਘ ਪੰਡੋਰੀ) : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਸੱਤਾ ਸੰਭਾਲਦੇ ਹੀ ਪ੍ਰਸਾਸ਼ਨਿਕ ਅਧਿਕਾਰੀਆਂ ਨੇ ਕੰਮ ਕਰਨ ਦੇ ਤੌਰ ਤਰੀਕੇ ਬਦਲਣੇ ਸ਼ੁਰੂ ਕਰ ਦਿੱਤੇ ਹਨ। ਕਮਿਸ਼ਨਰ ਦਫ਼ਤਰ ਪਟਿਆਲਾ ਵੱਲੋਂ ਸੰਗਰੂਰ, ਲੁਧਿਆਣਾ, ਬਰਨਾਲਾ, ਮਲੇਰਕੋਟਲਾ, ਫਤਿਹਗੜ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਲਿਖ ਕੇ ਦਫ਼ਤਰਾਂ ਵਿੱਚ ਸਮੇਂ ਸਿਰ 9 ਤੋਂ 5 ਵਜੇ ਤੱਕ ਹਾਜ਼ਰ ਹੋਣ ਸੰਬੰਧੀ ਅਤੇ ਦਫ਼ਤਰ ਸਮੇਂ ਦੌਰਾਨ ਲੋਕਾਂ ਦੇ ਕੰਮ ਕਾਰ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਸਤਿਕਾਰ ਦੇਣ ਅਤੇ ਉਨ੍ਹਾਂ ਦੀਆਂ ਸਮੱਸਅਿਾਵਾਂ ਦਾ ਹੱਲ ਜਲਦੀ ਕਰਵਾਉਣ ਅਤੇ ਬਿਨ੍ਹਾ ਵਜਾ ਦਫ਼ਤਰਾਂ ਵਿੱਚ ਲੋਕਾਂ ਦੇ ਚੱਕਰ ਲਗਵਾਉਣ ਤੋਂ ਗੁਰੇਜ਼ ਕਰਨ ਦੀਆ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।








