ਬਰਨਾਲਾ 19 ਮਾਰਚ (ਨਿਰਮਲ ਸਿੰਘ ਪੰਡੋਰੀ)-ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੌਰਾਨ ਬੇਰੁਜ਼ਗਾਰਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਕੈਬਨਿਟ ਦੇ ਦੱਸ ਮੰਤਰੀਆਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਹੋਈ ਕੈਬਨਿਟ ਦੀ ਮੀਟਿੰਗ ਚ ਪੱਚੀ ਹਜਾਰ ਨੌਕਰੀਆਂ ਕੱਢਣ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਵਿੱਚੋਂ 10000 ਪੋਸਟਾਂ ਦੀ ਭਰਤੀ ਪੰਜਾਬ ਪੁਲਿਸ ਦੇ ਵੱਖ ਵੱਖ ਅਹੁਦਿਆਂ ਉੱਪਰ ਅਤੇ ਬਾਕੀ 15000 ਪੋਸਟਾਂ ਦੀ ਭਰਤੀ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਕੀਤੀ ਜਾਵੇਗੀ।