Gee 98News

ਲਉ ਜੀ… ਲਾਭ ਸਿੰਘ ਉਗੋਕੇ ਵਾਲੇ ਨੇ ਤਾਂ ਕਰਤਾ ਕੰਮ ਸ਼ੁਰੂ…!

ਬਰਨਾਲਾ 22 ਮਾਰਚ (ਨਿਰਮਲ ਸਿੰਘ ਪੰਡੋਰੀ)-ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਮਿਲ ਕੇ ਹਲਕੇ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ। ਜ਼ੀ98 ਨਿਊਜ਼ ਨਾਲ ਗੱਲਬਾਤ ਕਰਦੇ ਹੋਏ ਲਾਭ ਸਿੰਘ ਉਗੋਕੇ ਨੇ ਦੱਸਿਆ ਕਿ ਪੰਜਾਬ ਦੇ ਗਠਨ ਦੇ ਸਮੇਂ ਤੋਂ ਲੈ ਕੇ ਹੀ ਅੱਜ ਤੱਕ ਪੰਜਾਬ ‘ਚ ਬਣਨ ਵਾਲੀ ਕਿਸੇ ਵੀ ਸਰਕਾਰ ਅਤੇ ਭਦੌੜ ਤੋਂ ਜਿੱਤਣ ਵਾਲੇ ਕਿਸੇ ਵੀ ਵਿਧਾਇਕ ਨੇ ਬੇਹੱਦ ਪਛੜੇ ਹੋਏ ਹਲਕੇ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਭਦੌੜ ਹਲਕੇ ਦੇ ਪਿੰਡਾਂ ਦਾ ਪੈਦਲ ਚੱਲ ਕੇ ਦੌਰਾ ਕਰਨ ਤੋਂ ਬਾਅਦ ਅਜਿਹੇ ਹਾਲਾਤ ਸਾਹਮਣੇ ਆਉਂਦੇ ਹਨ ਜਿਨ੍ਹਾਂ ਤੋਂ ਲੱਗਦਾ ਹੈ ਕਿ ਭਦੌੜ ਹਲਕੇ ਦੇ ਵਸਨੀਕ ਅਠਾਰ੍ਹਵੀਂ ਸਦੀ ਵਿੱਚ ਰਹਿੰਦੇ ਹੋਣ। ਲਾਭ ਸਿੰਘ ਉਗੋਕੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀਆਂ ਗੱਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਭਦੌੜ ਹਲਕੇ ਦੇ ਲੋਕਾਂ ਨਾਲ ਕੀਤਾ ਇਕ ਇਕ ਵਾਅਦਾ ਪੂਰਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲਾਭ ਸਿੰਘ ਉਗੋਕੇ ਲੰਘੀਆਂ ਚੋਣਾਂ ‘ਚ ਭਦੌੜ ਹਲਕੇ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਤਤਕਾਲੀ ਮੁੱਖ ਮੰਤਰੀ ਨੂੰ ਹਰਾ ਕੇ ਚਰਚਾ ਵਿੱਚ ਆਏ ਸਨ।

error: Content is protected !!