Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

Nirmal Pandori by Nirmal Pandori
03/25/2022
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 25 ਮਾਰਚ (ਅਵਤਾਰ ਸਿੰਘ ਜੱਸਲ) : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਨੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀ ਹੋਵੇਗੀ। ਉਨਾਂ ਕਿਹਾ ਕਿ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ, ਜੋ ਬਹੁਤ ਮਜ਼ਬੂਤ, ਨਾ-ਗਲਣਯੋਗ ਅਤੇ ਨਾ-ਟੁੱਟਣਯੋਗ ਹਨ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਗਲਾਂ ਕੱਟ ਦਿੰਦੀ ਹੈ। ਸਾਈਕਲ, ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਂਦੇ ਹਨ ਅਤੇ ਉੱਡਦੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਵਾਰਨ ਵੀ ਦੂਸ਼ਿਤ ਹੁੰਦਾ ਹੈ। ਇਸੇ ਤਰਾਂ ਹੀ ਇੱਕ ਹੋਰ ਹੁਕਮ ਰਾਹੀਂ ਜ਼ਿਲਾ ਬਰਨਾਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਤੋਂ ਬਣੇ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਬਾਰ/ਹੁੱਕਾ ਬਾਰ, ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਸਰਵ ਕਰਨ ਅਤੇ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਅਗਲੇ ਹੁਕਮਾਂ ਰਾਹੀਂ ਜ਼ਿਲਾ ਬਰਨਾਲਾ ਦੀਆਂ ਸੀਮਾਵਾਂ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪ੍ਰੀਖਿਆ ਕੇਂਦਰ/ਵਿਦਿਅਕ ਸੰਸਥਾਵਾਂ ਵਿੱਚ ਹੋਣ ਵਾਲੀਆਂ ਵੱਖ-ਵੱਖ ਤਰਾਂ ਦੀਆਂ ਪ੍ਰੀਖਿਆਵਾਂ ਸਮੇਂ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜੇ ਹੋਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਅਤੇ ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫ਼ੋਕਟ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਜਨਤਕ ਥਾਵਾਂ (ਜਿਵੇਂ ਕਿ ਧਾਰਮਿਕ ਸਥਾਨ, ਮੈਰਿਜ ਪੈਲੇਸ/ਜਨਮ ਦਿਨ ਦੀਆਂ ਪਾਰਟੀਆਂ ਆਦਿ ਅਤੇ ਹੋਰ ਜਨਤਕ ਥਾਵਾਂ) ’ਤੇ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਜ਼ਿਲਾ ਬਰਨਾਲਾ ਅੰਦਰ ਕਈ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਚੱਲ ਰਹੇ ਹਨ ਜਾਂ ਨਵੇਂ ਬਣਾਏ ਜਾ ਰਹੇ ਹਨ, ਜਿਨਾਂ ’ਚ ਕਈ ਤਰਾਂ ਦੀਆਂ ਤਕਨੀਕੀ ਪੱਖਾਂ ਤੋਂ ਕਮੀਆਂ ਰਹਿ ਜਾਂਦੀਆਂ ਹਨ, ਜੋ ਉਥੇ ਜਾਣ ਵਾਲੀ ਜਨਤਾ ਲਈ ਖਤਰੇ ਦਾ ਕਾਰਣ ਬਣ ਜਾਂਦੀਆਂ ਹਨ। ਜਿਸ ਨਾਲ ਜਾਨ ਤੇ ਮਾਲ ਦਾ ਨੁਕਸਾਨ ਹੋ ਸਕਦਾ ਹੈ। ਇਨਾਂ ਮੈਰਿਜ ਪੈਲੇਸ, ਰੈਸਟੋਰੈਂਟਾਂ ਅਤੇ ਹੋਟਲਾਂ ਦੀ ਤਾਮੀਰ ਕਈ ਪ੍ਰਕਾਰ ਦੇ ਮੁਢਲੇ ਪੱਖਾਂ ਜਿਵੇਂ ਇਮਾਰਤਾਂ ਦੀ ਬਣਤਰ, ਬਿਜਲੀ ਫਿਟਿੰਗ, ਸਾਈਟ ਲਈ ਢੁਕਵੀਂ ਜਗਾ, ਪਾਰਕਿੰਗ ਨਾਲ ਲਗਦੀਆਂ ਸੜਕਾਂ ਤੋਂ ਜਾਇਜ ਦੂਰੀ, ਸੁਰੱਖਿਆ ਆਦਿ ਦੀ ਪੁਸ਼ਟੀ ਲਈ ਜ਼ਰੂਰੀ ਬਣ ਜਾਂਦਾ ਹੈ। ਇਸ ਲਈ ਜ਼ਿਲਾ ਮੈਜਿਸਟਰੇਟ ਵੱਲੋਂ ਹੁਕਮ ਦਿੱਤਾ ਗਿਆ ਹੈ ਜ਼ਿਲਾ ਬਰਨਾਲਾ ’ਚ ਜੋ ਵੀ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਬਨਾਉਣ ਦੇ ਚਾਹਵਾਨ ਹਨ ਜਾਂ ਜੋ ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟ ਪਹਿਲਾਂ ਹੀ ਚੱਲ ਰਹੇ ਹਨ ਉਨਾਂ ਦੇ ਮਾਲਕ ਪੁੱਡਾ/ਟਾਊਨ ਪਲਾਨਰ ਦੇ ਦਫ਼ਤਰ ਵਿੱਚੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ। ਇਸ ਪ੍ਰਵਾਨਗੀ ਦੀ ਕਾਪੀ ਆਪੋ-ਆਪਣੇ ਹੋਟਲ, ਮੈਰਿਜ ਪੈਲੇਸ ਅਤੇ ਰੈਸਟੋਰੈਂਟ ਵਿੱਚ ਢੁਕਵੀਂ ਜਗਾ ’ਤੇ ਲਗਾਈ ਜਾਵੇ ਤਾਂ ਜੋ ਕੋਈ ਵੀ ਮੈਜਿਸਟ੍ਰੇਟ ਜਾਂ ਪੁਲਿਸ ਅਧਿਕਾਰੀ, ਜੋ ਕਿ ਐਸ.ਐਚ.ਓ ਜਾਂ ਉਸ ਤੋਂ ਉਚ ਪਦ ਦਾ ਹੋਵੇ ਕਿਸੇ ਸਮੇਂ ਵੀ ਇਨਾਂ ਦਾ ਨਿਰੀਖਣ ਕਰ ਸਕੇ। ਇਸੇ ਤਰਾਂ ਹੀ ਜਾਰੀ ਇੱਕ ਹੋਰ ਹੁਕਮ ਵਿੱਚ ਜ਼ਿਲਾ ਮੈਜਿਸਟਰੇਟ ਵੱਲੋਂ ਕਿਹਾ ਗਿਆ ਹੈ ਕਿ ਅਣ-ਅਧਿਕਾਰਤ ਤੌਰ ’ਤੇ ਵੇਚੇ/ਖ੍ਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀਂ ਹੈ ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਪ੍ਰੋਡਕਟੀਵਿਟੀ ਤੇ ਵੀ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਅਸਰ ਦਾ ਤੁਰੰਤ ਪਤਾ ਨਹੀਂ ਲੱਗ ਸਕਦਾ, ਬਲਕਿ ਆਉਣ ਵਾਲੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ, ਕਿਉਂਕਿ ਵਿਭਾਗ ਦੁਆਰਾ ਭਾਰਤ ਸਰਕਾਰ ਦੇ ਮਾਪਦੰਡਾਂ ਅਤੇ ਰਾਜ ਵਿੱਚ ਬਰੀਡਿੰਗ ਪਾਲਿਸੀ ਅਨੁਸਾਰ ਹੀ ਆਪਣੇ ਲਾਈਵਸਟਾਕ ਫਾਰਮਜ ਤੇ ਉਤਮ ਨਸਲ ਦੇ ਬੁੱਲਜ ਤੋਂ ਤਿਆਰ ਕੀਤਾ ਗਿਆ ਸੀਮਨ ਮਨਸੂਈ ਗਰਭਦਾਨ ਲਈ ਵਰਤਿਆ ਜਾਂਦਾ ਹੈ ਅਤੇ ਇਸੇ ਅਨੁਸਾਰ ਹੀ ਸੀਮਨ ਇੰਪੋਰਟ ਕੀਤਾ ਜਾਂਦਾ ਹੈ। ਇਸ ਤਰਾਂ ਅਣ-ਅਧਿਕਾਰਤ ਸੀਮਨ ਵੇਚਣਾ ਇੱਕ ਅਤਿ ਗੰਭੀਰ ਮਾਮਲਾ ਹੈ, ਜਿਸ ਦਾ ਫੌਰੀ ਹੱਲ ਕਰਨਾ ਬਹੁਤ ਲਾਜ਼ਮੀ ਹੈ। ਉਪਰੋਕਤ ਤੱਥਾਂ ਨੂੰ ਮੁੱਖ ਰਖਦੇ ਹੋਏ ਜ਼ਿਲਾ ਬਰਨਾਲਾ ਅੰਦਰ ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪੂਰਨ ਰੋਕ ਲਗਾਈ ਜਾਂਦੀ ਹੈ ਪ੍ਰੰਤੂ ਇਹ ਆਦੇਸ਼ ਪਸ਼ੂ ਵਿਕਾਸ ਅਤੇ ਪੰਚਾਇਤਾਂ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਪਸ਼ੂ ਡਿਸਪੈਂਸਰੀਆ ਅਤੇ ਪੋਲੀਕਲੀਨਿਕ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਧੀਨ ਚੱਲ ਰਹੇ ਪਸ਼ੂ ਰੂਰਲ ਵੈਟਰਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ, ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਜਾ ਰਹੇ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਣਗੇ। ਉਪਰੋਕਤ ਸਾਰੇ ਹੁਕਮ ਜ਼ਿਲੇ ਭਰ ਵਿੱਚ 24 ਮਈ, 2022 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਕੂਲ ਦੇ ਕਮਰੇ ਦੀ ਛੱਤ ਡਿੱਗੀ… ਇੱਕ ਅਧਿਆਪਕਾ ਦੀ ਮੌਤ ਹੋਈ…ਪਰ ਸਰਕਾਰ ਦੇ ਕੰਨੀਂ ਜੂੰ ਨਹੀਂ ਸਰਕੀ

07/31/2025
ਨਗਰ ਕੌਂਸਲ ਤੋਂ ਬਾਅਦ ਹੁਣ ਟਰੱਕ ਯੂਨੀਅਨ…ਬਲੈਕਆਊਟ ਦੇ ਸਾਇਰਨ ਵਾਂਗ ਗੂੰਜ ਰਹੀਆਂ ਨੇ ਘਪਲਿਆਂ ਦੀਆਂ ਗੂੰਜਾਂ

ਨਗਰ ਕੌਂਸਲ ਤੋਂ ਬਾਅਦ ਹੁਣ ਟਰੱਕ ਯੂਨੀਅਨ…ਬਲੈਕਆਊਟ ਦੇ ਸਾਇਰਨ ਵਾਂਗ ਗੂੰਜ ਰਹੀਆਂ ਨੇ ਘਪਲਿਆਂ ਦੀਆਂ ਗੂੰਜਾਂ

07/30/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਕੱਚਿਆਂ ਤੋਂ ਪੱਕੇ ਕੀਤੇ ਅਧਿਆਪਕ ਮੁੜ ਸੰਘਰਸ਼ ਦੇ ਮੈਦਾਨ ‘ਚ… ਸਰਕਾਰ ‘ਤੇ ਵਾਅਦਾ ਖ਼ਿਲਾਫੀ ਦੇ ਦੋਸ਼

07/30/2025
Load More
Previous Post

ਕੈਬਨਿਟ ਮੰਤਰੀ ਨੇ ਵੱਖ ਵੱਖ ਵਿਭਾਗਾਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Next Post

ਹੁਣ ਉੱਡਣਗੇ ਦੋ ਸਾਲਾਂ ਤੋਂ ਬੰਦ ਪਏ ਅੰਤਰਰਾਸ਼ਟਰੀ ਹਵਾਈ ਰੂਟ ਦੇ ਜਹਾਜ਼

Nirmal Pandori

Nirmal Pandori

Related Posts

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਕੂਲ ਦੇ ਕਮਰੇ ਦੀ ਛੱਤ ਡਿੱਗੀ… ਇੱਕ ਅਧਿਆਪਕਾ ਦੀ ਮੌਤ ਹੋਈ…ਪਰ ਸਰਕਾਰ ਦੇ ਕੰਨੀਂ ਜੂੰ ਨਹੀਂ ਸਰਕੀ

by Nirmal Pandori
07/31/2025
ਨਗਰ ਕੌਂਸਲ ਤੋਂ ਬਾਅਦ ਹੁਣ ਟਰੱਕ ਯੂਨੀਅਨ…ਬਲੈਕਆਊਟ ਦੇ ਸਾਇਰਨ ਵਾਂਗ ਗੂੰਜ ਰਹੀਆਂ ਨੇ ਘਪਲਿਆਂ ਦੀਆਂ ਗੂੰਜਾਂ
ਪੰਜਾਬ

ਨਗਰ ਕੌਂਸਲ ਤੋਂ ਬਾਅਦ ਹੁਣ ਟਰੱਕ ਯੂਨੀਅਨ…ਬਲੈਕਆਊਟ ਦੇ ਸਾਇਰਨ ਵਾਂਗ ਗੂੰਜ ਰਹੀਆਂ ਨੇ ਘਪਲਿਆਂ ਦੀਆਂ ਗੂੰਜਾਂ

by Nirmal Pandori
07/30/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕੱਚਿਆਂ ਤੋਂ ਪੱਕੇ ਕੀਤੇ ਅਧਿਆਪਕ ਮੁੜ ਸੰਘਰਸ਼ ਦੇ ਮੈਦਾਨ ‘ਚ… ਸਰਕਾਰ ‘ਤੇ ਵਾਅਦਾ ਖ਼ਿਲਾਫੀ ਦੇ ਦੋਸ਼

by Nirmal Pandori
07/30/2025
ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ
ਪੰਜਾਬ

ਸਰਕਾਰ ਦੇ ਹੱਥ ਖੜੇ….ਮੁੱਖ ਮੰਤਰੀ ਦੇ ਜੱਦੀ ਸ਼ਹਿਰ ‘ਚ ਵੀ ਪ੍ਰਾਈਵੇਟ ਕੰਪਨੀ ਦੀ ਹਿੱਸੇਦਾਰੀ ਨਾਲ ਬਣੇਗਾ ਸਰਕਾਰੀ ਮੈਡੀਕਲ ਕਾਲਜ

by Nirmal Pandori
07/29/2025
ਸੁਪਰੀਮ ਕੋਰਟ ਨੇ ਮਜੀਠੀਆ ਨੂੰ ਦਿੱਤੀ ਵੱਡੀ ਰਾਹਤ ਤੇ ਪੰਜਾਬ ਸਰਕਾਰ ਨੂੰ ਝਟਕਾ…!
ਪੰਜਾਬ

ਮਜੀਠੀਆ ਦੇ ਵਕੀਲਾਂ ਨੇ ਅਦਾਲਤੀ ਸੁਣਵਾਈ ਨੂੰ ‘ਲਾਈਵ’ ਕਰਨ ਦੀ ਮੰਗ ਕੀਤੀ

by Nirmal Pandori
07/29/2025
…ਭਗਵੰਤ ਮਾਨ ਸਰਕਾਰ ਦੇ ਇੱਕ ਹੋਰ “ਯੂ-ਟਰਨ” ਦੀ ਤਿਆਰੀ….ਲੈਂਡ ਪੂਲਿੰਗ ਨੀਤੀ ਸੰਬੰਧੀ AAP MP ਨੇ ਦਿੱਤਾ ਵੱਡਾ ਸੰਕੇਤ
ਪੰਜਾਬ

…ਭਗਵੰਤ ਮਾਨ ਸਰਕਾਰ ਦੇ ਇੱਕ ਹੋਰ “ਯੂ-ਟਰਨ” ਦੀ ਤਿਆਰੀ….ਲੈਂਡ ਪੂਲਿੰਗ ਨੀਤੀ ਸੰਬੰਧੀ AAP MP ਨੇ ਦਿੱਤਾ ਵੱਡਾ ਸੰਕੇਤ

by Nirmal Pandori
07/28/2025
Load More
Next Post
ਹੁਣ ਉੱਡਣਗੇ ਦੋ ਸਾਲਾਂ ਤੋਂ ਬੰਦ ਪਏ ਅੰਤਰਰਾਸ਼ਟਰੀ ਹਵਾਈ ਰੂਟ ਦੇ ਜਹਾਜ਼

ਹੁਣ ਉੱਡਣਗੇ ਦੋ ਸਾਲਾਂ ਤੋਂ ਬੰਦ ਪਏ ਅੰਤਰਰਾਸ਼ਟਰੀ ਹਵਾਈ ਰੂਟ ਦੇ ਜਹਾਜ਼

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਦੇ ਕਮਰੇ ਦੀ ਛੱਤ ਡਿੱਗੀ… ਇੱਕ ਅਧਿਆਪਕਾ ਦੀ ਮੌਤ ਹੋਈ…ਪਰ ਸਰਕਾਰ ਦੇ ਕੰਨੀਂ ਜੂੰ ਨਹੀਂ ਸਰਕੀ

ਨਗਰ ਕੌਂਸਲ ਤੋਂ ਬਾਅਦ ਹੁਣ ਟਰੱਕ ਯੂਨੀਅਨ…ਬਲੈਕਆਊਟ ਦੇ ਸਾਇਰਨ ਵਾਂਗ ਗੂੰਜ ਰਹੀਆਂ ਨੇ ਘਪਲਿਆਂ ਦੀਆਂ ਗੂੰਜਾਂ

ਕੱਚਿਆਂ ਤੋਂ ਪੱਕੇ ਕੀਤੇ ਅਧਿਆਪਕ ਮੁੜ ਸੰਘਰਸ਼ ਦੇ ਮੈਦਾਨ ‘ਚ… ਸਰਕਾਰ ‘ਤੇ ਵਾਅਦਾ ਖ਼ਿਲਾਫੀ ਦੇ ਦੋਸ਼

ਬਰਨਾਲਾ ਟਰੱਕ ਯੂਨੀਅਨ ਦੇ ਪ੍ਰਧਾਨ ‘ਤੇ ਯੂਨੀਅਨ ਦੀ ਕੀਮਤੀ ਜਗ੍ਹਾ ਕੌਡੀਆਂ ਦੇ ਭਾਅ ਲੀਜ਼ ‘ਤੇ ਦੇਣ ਦੇ ਲੱਗੇ ਦੋਸ਼

ਸਰਕਾਰ ਦੇ ਹੱਥ ਖੜੇ….ਮੁੱਖ ਮੰਤਰੀ ਦੇ ਜੱਦੀ ਸ਼ਹਿਰ ‘ਚ ਵੀ ਪ੍ਰਾਈਵੇਟ ਕੰਪਨੀ ਦੀ ਹਿੱਸੇਦਾਰੀ ਨਾਲ ਬਣੇਗਾ ਸਰਕਾਰੀ ਮੈਡੀਕਲ ਕਾਲਜ

ਮਜੀਠੀਆ ਦੇ ਵਕੀਲਾਂ ਨੇ ਅਦਾਲਤੀ ਸੁਣਵਾਈ ਨੂੰ ‘ਲਾਈਵ’ ਕਰਨ ਦੀ ਮੰਗ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend