ਬਰਨਾਲਾ 27 ਮਾਰਚ (ਨਿਰਮਲ ਸਿੰਘ ਪੰਡੋਰੀ)-ਕੇਂਦਰ ਸਰਕਾਰ ਵੱਲੋਂ ਐਤਵਾਰ ਕੀਤੇ ਇਕ ਵੱਡੇ ਫ਼ੈਸਲੇ ਅਨੁਸਾਰ ਦੋ ਸਾਲਾਂ ਤੋਂ ਬੰਦ ਪਈਆਂ ਅੰਤਰਰਾਸ਼ਟਰੀ ਹਵਾਈ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਹਵਾਈ ਉਡਾਣਾਂ ਕੋਰੋਨਾ ਕਾਰਨ ਬੰਦ ਕੀਤੀਆਂ ਗਈਆਂ ਸਨ।ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਹਵਾਈ ਅੱਡਿਆਂ ਉੱਪਰ ਨਿਯਮਾਂ ਤਹਿਤ ਕਈ ਛੋਟਾਂ ਦਾ ਐਲਾਨ ਕੀਤਾ ਸੀ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਨਵੇਂ ਨਿਯਮਾਂ ਅਨੁਸਾਰ ਹੁਣ ਕੈਬਿਨ ਕਰੂ ਮੈਂਬਰਾਂ ਨੂੰ ਨਿੱਜੀ ਸੁਰੱਖਿਆ ਉਪਕਰਣ ਕਿੱਟਾਂ ਪਹਿਨ ਦੀ ਜ਼ਰੂਰਤ ਨਹੀਂ ਹੈ।