ਬਰਨਾਲਾ 27 ਮਾਰਚ (ਨਿਰਮਲ ਸਿੰਘ ਪੰਡੋਰੀ)-ਪੰਜਾਬ ਸਰਕਾਰ ਨੇ ਪਟਿਆਲਾ ਜੇਲ੍ਹ ਦਾ ਸੁਪਰਡੈਂਟ ਬਦਲ ਦਿੱਤਾ ਹੈ।ਦੱਸਣਯੋਗ ਹੈ ਕਿ ਅਜੇ ਇਕ ਦਿਨ ਪਹਿਲਾਂ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਜੇਲ੍ਹ ਦਾ ਦੌਰਾ ਕੀਤਾ ਸੀ ਜਿੱਥੇ ਬਿਕਰਮ ਸਿੰਘ ਮਜੀਠੀਆ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਬੰਦ ਹਨ। ਜੇਲ੍ਹ ਮੰਤਰੀ ਦੇ ਦੌਰੇ ਤੋਂ ਇਕ ਦਿਨ ਬਾਅਦ ਜੇਲ੍ਹ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੂੰ ਤਬਦੀਲ ਕਰਕੇ ਉਨ੍ਹਾਂ ਦੀ ਜਗ੍ਹਾ ਹੁਣ ਸੁੱਚਾ ਸਿੰਘ ਨੂੰ ਸੁਪਰਡੈਂਟ ਲਾਇਆ ਗਿਆ ਹੈ।ਜੇਲ੍ਹ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੀਆਈਪੀ ਸਹੂਲਤਾਂ ਮਿਲਣ ਦੀ ਚਰਚਾ ਤੋਂ ਬਾਅਦ ਜੇਲ੍ਹ ਮੰਤਰੀ ਨੇ ਜੇਲ੍ਹ ਦਾ ਦੌਰਾ ਕੀਤਾ ਸੀ।