ਬਰਨਾਲਾ 27 ਮਾਰਚ (ਨਿਰਮਲ ਸਿੰਘ ਪੰਡੋਰੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਾਂਡ ‘ਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਲਈ ਆਉਣ ਵਾਲੀ 30 ਅਪਰੈਲ ਦੀ ਤਰੀਕ ਬਹੁਤ ਮਹੱਤਵਪੂਰਨ ਹੋਵੇਗੀ।ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਵੱਲੋਂ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਅਰਜ਼ੀ ਉਪਰ 30 ਅਪ੍ਰੈਲ ਤੱਕ ਫ਼ੈਸਲਾ ਕਰਨ ਦੇ ਹੁਕਮ ਦਿੱਤੇ ਹਨ, ਜੇਕਰ ਸਰਕਾਰ 30 ਅਪ੍ਰੈਲ ਨੂੰ ਵੀ ਉਕਤ ਫੈਸਲਾ ਨਹੀਂ ਕਰਦੀ ਤਾਂ ਸੁਪਰੀਮ ਕੋਰਟ ਨੇ ਗ੍ਰਹਿ ਮੰਤਰਾਲੇ ਨਾਲ ਸਬੰਧਤ ਸਕੱਤਰ ਅਤੇ ਸੀਬੀਆਈ ਦੇ ਡਾਇਰੈਕਟਰ ਇਸਤਗਾਸਾ ਨੂੰ ਇਸ ਕੇਸ ਦੀ ਸੁਣਵਾਈ ਦੀ ਅਗਲੀ ਤਾਰੀਖ 2 ਮਈ ‘ਤੇ ਵਿਅਕਤੀਗਤ ਤੌਰ ‘ਤੇ ਸਾਰਾ ਰਿਕਾਰਡ ਲੈ ਕੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਹੇਠਲੀ ਅਦਾਲਤ ਨੇ ਬੇਅੰਤ ਸਿੰਘ ਹੱਤਿਆ ਕਾਂਡ ‘ਚ ਦੋਸ਼ੀ ਠਹਿਰਾ ਕੇ ਮੌਤ ਦੀ ਸਜ਼ਾ ਸੁਣਾਈ ਸੀ। ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਸਜ਼ਾ ਨੂੰ ਉਮਰ ਕੈਦ ‘ਚ ਤਬਦੀਲ ਕਰਨ ਸਬੰਧੀ 2012 ਤੋਂ ਪਟੀਸ਼ਨ ਦਾਇਰ ਕੀਤੀ ਹੋਈ ਹੈ