Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਝੁੱਗੀ-ਝੌਂਪੜੀ ਵਾਲੇ ਪਰਿਵਾਰਾਂ ਦੀ ਕਥਿਤ ਕੁੱਟਮਾਰ ਦੀ ਸ਼ਿਕਾਇਤ ਦੇ ਮਾਮਲੇ ’ਚ ਜਾਂਚ ਟੀਮ ਕਾਇਮ

Nirmal Pandori by Nirmal Pandori
03/29/2022
in ਪੰਜਾਬ
Reading Time: 1 min read
A A
0
ਝੁੱਗੀ-ਝੌਂਪੜੀ ਵਾਲੇ ਪਰਿਵਾਰਾਂ ਦੀ ਕਥਿਤ ਕੁੱਟਮਾਰ ਦੀ ਸ਼ਿਕਾਇਤ ਦੇ ਮਾਮਲੇ ’ਚ ਜਾਂਚ ਟੀਮ ਕਾਇਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-12 ਅਪਰੈਲ ਤੱਕ ਮੰਗੀ ਮੁਕੰਮਲ ਰਿਪੋਰਟ

ਬਰਨਾਲਾ 29 ਮਾਰਚ (ਅਵਤਾਰ ਸਿੰਘ ਜੱਸਲ) : ਪੰਜਾਬ ਰਾਜ ਅਨੁਸੂੁਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਪੂਨਮ ਕਾਂਗੜਾ ਰੈਸਟ ਹਾਊਸ ਬਰਨਾਲਾ ਪੁੱਜੇ ਅਤੇ ਸਬਜ਼ੀ ਮੰਡੀ ਨੇੜਲੇ ਝੁੱਗੀ-ਝੌਂਪੜੀ ਵਾਲੇ ਪਰਿਵਾਰਾਂ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਦੋਹਾਂ ਧਿਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਮਿਸ਼ਨ ਨੇ ਝੁੱਗੀ ਝੌਂਪੜੀਆਂ ਦੇ ਪਰਿਵਾਰਾਂ ਤਰਫੋਂ ਆਗੂ ਗੰਗਾ ਰਾਮ ਦਾ ਪੱਖ ਸੁਣਿਆ, ਜਿਸ ਮਗਰੋਂ ਪੁਲੀਸ ਦਾ ਪੱਖ ਸੁਣਿਆ ਗਿਆ। ਇਸ ਮੌਕੇ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਪੂਨਮ ਕਾਂਗੜਾ ਨੇ ਕਿਹਾ ਕਿ ਇਸ ਮਾਮਲੇ ’ਚ ਐਸਪੀ ਕੁਲਦੀਪ ਸਿੰਘ ਸੋਹੀ ਦੀ ਅਗਵਾਈ ’ਚ ਜਾਂਚ ਟੀਮ ਗਠਿਤ ਕੀਤੀ ਗਈ ਹੈ, ਜੋ ਕਿ ਪੂਰੇ ਮਾਮਲੇ ਦੀ ਜਾਂਚ ਕਰੇਗੀ ਅਤੇ 12 ਅਪਰੈਲ ਤੱਕ ਮੁਕੰਮਲ ਰਿਪੋਰਟ ਕਮਿਸ਼ਨ ਦੇ ਦਫਤਰ ਵਿਖੇ ਦੇਵੇਗੀ। ਉਨਾਂ ਆਖਿਆ ਕਿ ਇਸ ਮਾਮਲੇ ਵਿੱਚ ਕਿਸੇ ਨਾਲ ਵਧੀਕੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਪੀੜਤਾਂ ਨੂੰ ਇਨਸਾਫ ਦਿਵਾਇਆ ਜਾਵੇਗਾ ਅਤੇ ਜੋ ਵੀ ਕਸੂਰਵਾਰ ਪਾਇਆ ਗਿਆ, ਉਸ ਖ਼ਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਕਮਿਸ਼ਨ ਮੈਂਬਰ ਵੱਲੋਂ ਝੁੱਗੀਆਂ-ਝੌਂਪੜੀਆਂ ਵਾਲੀ ਜਗਾ ਦਾ ਵੀ ਦੌਰਾ ਕੀਤਾ ਗਿਆ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮਹਿਲਾਵਾਂ ਦਾ ਪੱਖ ਜਾਣਿਆ। ਦੱਸਣਯੋਗ ਹੈ ਕਿ ਪੰਜਾਬ ਰਾਜ ਅਨੁਸੂੁਚਿਤ ਜਾਤੀਆਂ ਕਮਿਸ਼ਨ ਕੋਲ ਪੁੱਜੇ ਮਾਮਲੇ ਵਿੱਚ ਝੁੱਗੀ-ਝੌਂਪੜੀ ਵਾਲੇ ਪਰਿਵਾਰਾਂ ਵੱਲੋਂ ਪੁਲੀਸ ’ਤੇ ਕੁੱਟਮਾਰ ਦੇ ਦੋਸ਼ ਲਾਏ ਗਏ ਸਨ ਅਤੇ ਸਬਜ਼ੀ ਮੰਡੀ ਨੇੜੇ ਨਸ਼ੇੜੀਆਂ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਦੇ ਮਾਮਲੇ ’ਚ ਢੁਕਵੀਂ ਕਾਰਵਾਈ ਨਾ ਕੀਤੇ ਜਾਣ ਦੇ ਦੋਸ਼ ਲਾਏ ਗਏ। ਇਸ ਮੌਕੇ ਪੁਲੀਸ ਨੇ ਭਰੋਸਾ ਦਿਵਾਇਆ ਕਿ ਮੰਡੀ ਵਿਖੇ ਨਸ਼ੇੜੀਆਂ ਵੱਲੋਂ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤੇ ਜਾਣ ਦੇ ਮਾਮਲੇ ’ਚ ਜਲਦ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸਿਮਰਪ੍ਰੀਤ ਕੌਰ, ਡੀਐਸਪੀ ਰਾਜੇਸ਼ ਸਨੇਹੀ, ਡੀਐਸਪੀ ਕੁਲਦੀਪ ਸਿੰਘ ਤੇ ਹੋਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਮਾਨ ਸਰਕਾਰ ਲਈ ਕਸੂਤੀ ਸਥਿਤੀ…ਮਾਲ ਮਹਿਕਮਾ ਤੇ ਕਿਸਾਨ ਆਹਮੋ ਸਾਹਮਣੇ

Next Post

ਪਤੀ ਨੇ ਪਤਨੀ ਦੇ ਮਾਰਿਆ ਚਾਕੂ, ਗੰਭੀਰ ਜ਼ਖ਼ਮੀ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਪਤੀ ਨੇ ਪਤਨੀ ਦੇ ਮਾਰਿਆ ਚਾਕੂ, ਗੰਭੀਰ ਜ਼ਖ਼ਮੀ

ਪਤੀ ਨੇ ਪਤਨੀ ਦੇ ਮਾਰਿਆ ਚਾਕੂ, ਗੰਭੀਰ ਜ਼ਖ਼ਮੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend