Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 62ਵੀਆਂ ਸਾਲਾਨਾ ਖੇਡਾਂ ਸਮਾਪਤ

Nirmal Pandori by Nirmal Pandori
03/31/2022
in ਪੰਜਾਬ
Reading Time: 1 min read
A A
0
ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 62ਵੀਆਂ ਸਾਲਾਨਾ ਖੇਡਾਂ ਸਮਾਪਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 31 ਮਾਰਚ (ਨਿਰਮਲ ਸਿੰਘ ਪੰਡੋਰੀ ) : ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ ਦੋ ਰੋਜ਼ਾ 62ਵੀਆਂ ਸਾਲਾਨਾ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈਆਂ। ਕਾਲਜ ਦੇ ਏ.ਪੀ.ਆਰ.ਓ. ਪ੍ਰੋ. ਗੁਰਪ੍ਰਵੇਸ਼ ਸਿੰਘ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ ਵਿਚ 30 ਤੋਂ 31 ਮਾਰਚ ਤੱਕ ‘ਉੱਡਣਾ ਸਿੱਖ’ ਸ. ਮਿਲਖਾ ਸਿੰਘ ਨੂੰ ਸਮਰਪਿਤ ਇਸ ਖੇਡ ਮੇਲੇ ਵਿਚ ਸੰਸਥਾ ਦੇ ਸਾਰੇ ਕਾਲਜਾਂ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਪਤੀ ਸਮਾਰੋਹ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਉਹਨਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਵਰਗੀ ਅਲਾਮਤ ਤੋਂ ਬਚਣ ਦੀ ਤਾਕੀਦ ਕੀਤੀ। ਸੰਸਥਾ ਦੇ ਜਨਰਲ ਸਕੱਤਰ ਜਤਿੰਦਰ ਨਾਥ ਸ਼ਰਮਾ ਨੇ ਖਿਡਾਰੀਆਂ ਨੂੰ ਖੇਡ-ਭਾਵਨਾ ਕਾਇਮ ਰੱਖਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਜਿੱਤ ਦਾ ਕਦੇ ਘੁਮੰਡ ਨਹੀਂ ਕਰਨਾ ਚਾਹੀਦਾ ਅਤੇ ਨਾ ਹੀ ਕਦੇ ਹਾਰ ਤੋਂ ਨਿਰਾਸ਼ ਹੋਣਾ ਚਾਹੀਦਾ ਹੈ ਅਤੇ ਇਹ ਗੱਲਾਂ ਸਾਨੂੰ ਖੇਡ ਦਾ ਮੈਦਾਨ ਹੀ ਸਿਖਾਉਂਦਾ ਹੈ। ਉਨਾਂ ਖੇਡ ਵਿਭਾਗ ਦੇ ਅਧਿਆਪਕਾਂ ਡਾ. ਬਹਾਦਰ ਸਿੰਘ, ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ, ਪ੍ਰੋ. ਜਸਵਿੰਦਰ ਕੌਰ ਅਤੇ ਲੈਕ. ਰੁਪਿੰਦਰ ਸਿੰਘ ਦੀ ਇਸ ਖੇਡ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਤਾਰੀਫ਼ ਵੀ ਕੀਤੀ । ਪਿੰ੍ਰਸੀਪਲ ਡਾ. ਰਮਾ ਸ਼ਰਮਾ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਅਸ਼ੀਰਵਾਦ ਸਦਕਾ ਕਾਲਜ ਹਰ ਖੇਤਰ ਵਿੱਚ ਮੱਲਾਂ ਮਾਰ ਰਿਹਾ ਹੈ। ਸਮਾਪਨ ਸਮਾਰੋਹ ਸਮੇਂ ਪ੍ਰੋ. ਸੀਮਾ ਸ਼ਰਮਾ ਨੇ ਬਹੁਤ ਖ਼ੂਬਸੂਰਤੀ ਨਾਲ ਸਟੇਜ ਸੰਚਾਲਨ ਕੀਤਾ। ਮੁਕਾਬਲਿਆਂ ਦੇ ਪ੍ਰਬੰਧਕੀ ਸਕੱਤਰ ਡਾ. ਬਹਾਦਰ ਸਿੰਘ ਨੇ ਧੰਨਵਾਦੀ ਸ਼ਬਦ ਕਹੇ।
ਇਹਨਾਂ ਮੁਕਾਬਲਿਆਂ ਵਿੱਚ ਐੱਸ. ਡੀ. ਕਾਲਜ ਦੀਆਂ ਲੜਕੀਆਂ ਦੇ ਵਰਗ ’ਚ ਕੁਲਵਿੰਦਰ ਕੌਰ ਸਭ ਤੋਂ ਵਧੀਆ ਖਿਡਾਰਨ ਐਲਾਨੀ ਗਈ। ਲੜਕਿਆਂ ਦੇ ਵਰਗ ’ਚ ਰੁਪਿੰਦਰ ਸਿੰਘ ਨੂੰ ਵਧੀਆ ਖਿਡਾਰੀ ਐਲਾਨਿਆ ਗਿਆ। ਇਸੇ ਤਰਾਂ ਬੀ.ਐਡ ਕਾਲਜ ਵਿੱਚੋਂ ਬਲਜਿੰਦਰ ਕੌਰ (ਲੜਕੀਆਂ) ਅਤੇ ਪ੍ਰਤਾਪ ਸਿੰਘ (ਲੜਕਿਆਂ), ਸਕੂਲ ਵਿੱਚੋਂ ਪਲਕ ਤਾਇਲ (ਲੜਕੀਆਂ) ਅਤੇ ਗੁਰਦੀਪ ਸਿੰਘ (ਲੜਕੇ) ਵਧੀਆ ਖਿਡਾਰੀ ਐਲਾਨੇ ਗਏ। ਬੀ. ਫਾਰਮੇਸੀ ਕਾਲਜ ਵਿੱਚੋਂ ਮੀਨਾਕਸ਼ੀ (ਲੜਕੀਆਂ) ਅਤੇ ਪ੍ਰਰਾਗ (ਲੜਕਿਆਂ) ਸਭ ਤੋਂ ਵਧੀਆ ਖਿਡਾਰੀ ਐਲਾਨੇ ਗਏ। ਜਦ ਕਿ ਐਸ. ਡੀ. ਕਾਲਜ ਆਫ ਡੀ. ਫਾਰਮੇਸੀ ਵਿੱਚੋਂ ਜਸਪ੍ਰੀਤ ਕੌਰ ਨੂੰ ਲੜਕੀਆਂ ਅਤੇ ਅਨਮੋਲ ਯਾਦਵ ਲੜਕਿਆਂ ਦੇ ਵਰਗ ’ਚ ਸਭ ਤੋਂ ਵਧੀਆ ਖਿਡਾਰੀ ਘੋਸ਼ਿਤ ਕੀਤਾ ਗਿਆ। ਉਪ ਵੈਦ ਕੋਰਸ ਵਿਚੋਂ ਹਰਪ੍ਰੀਤ ਕੌਰ ਅਤੇ ਵਰਿੰਦਰ ਸਿੰਘ ਵਧੀਆ ਖਿਡਾਰੀ ਐਲਾਨੇ ਗਏ। ਸੰਸਥਾ ਦੇ ਰਾਸ਼ਟਰੀ, ਰਾਜ ਅਤੇ ਯੂਨੀਵਰਸਿਟੀ ਪੱਧਰ ’ਤੇ ਨਾਮਣਾ ਖੱਟਣ ਵਾਲੇ ਵਿਦਿਆਰਥੀ ਖਿਡਾਰੀਆਂ ਨੂੰ ਟਰੈਕ ਸੂਟ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਪਤੀ ਸਮਾਰੋਹ ਵਿਚ ਹੋਰਨਾਂ ਤੋਂ ਇਲਾਵਾ ਸੰਸਥਾ ਦੇ ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ, ਪਿ੍ਰੰਸੀਪਲ ਡਾ. ਤਪਨ ਕੁਮਾਰ ਸਾਹੂ, ਪਿ੍ਰੰਸੀਪਲ ਡਾ. ਵਿਜੈ ਕੁਮਾਰ ਬਾਂਸਲ, ਪਿ੍ਰੰਸੀਪਲ ਸ੍ਰੀ ਕਸ਼ਮੀਰ ਸਿੰਘ, ਪਿ੍ਰੰਸੀਪਲ ਸ੍ਰੀ ਰਾਕੇਸ਼ ਗਰਗ, ਸਮੁੱਚਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Previous Post

ਰਿਸ਼ਵਤ ਮੰਗਣ ਦੀ ਸ਼ਿਕਾਇਤ ਤੋਂ ਬਾਅਦ ਨਾਇਬ ਤਹਿਸੀਦਾਰ ਤਲਬ

Next Post

ਪੰਜਾਬ ਯੂਨੀਵਰਸਿਟੀ ਲਾਗੂ ਕਰੇਗੀ ਰਿਜ਼ਰਵੇਸ਼ਨ ਪਾਲਿਸੀ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਪੰਜਾਬ ਯੂਨੀਵਰਸਿਟੀ ਲਾਗੂ ਕਰੇਗੀ ਰਿਜ਼ਰਵੇਸ਼ਨ ਪਾਲਿਸੀ

ਪੰਜਾਬ ਯੂਨੀਵਰਸਿਟੀ ਲਾਗੂ ਕਰੇਗੀ ਰਿਜ਼ਰਵੇਸ਼ਨ ਪਾਲਿਸੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend