Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੋਟਰਸਾਈਕਲ ਜਗਾੜੂ ਵਾਹਨ ਵਾਲੇ ਸਾਵਧਾਨ, ਪੁਲਿਸ ਕਰੇਗੀ ਹੁਣ ਸਖ਼ਤ ਕਾਰਵਾਈ

Nirmal Pandori by Nirmal Pandori
04/22/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮੋਟਰਸਾਈਕਲ ਜਗਾੜੂ ਵਾਹਨ ਵਾਲੇ ਸਾਵਧਾਨ, ਪੁਲਿਸ ਕਰੇਗੀ ਹੁਣ ਸਖ਼ਤ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮਜ਼ਦੂਰ ਸ਼ੇ੍ਣੀ ਦੇ ਰੁਜ਼ਗਾਰ ’ਤੇ ਚੱਲੇਗੀ ਟ੍ਰੈਫਿਕ ਦੇ ਨਿਯਮਾਂ ਦੀ ਤਲਵਾਰ

ਬਰਨਾਲਾ, 22 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਜੇਕਰ ਤੁਸੀ ਮੋਟਰਸਾਈਕਲ ਮਗਰ ਰੇਹੜੀ ਲਗਾ ਕੇ ਜਗਾੜੂ ਵਾਹਨ ਤਿਆਰ ਕੀਤਾ ਹੈ ਤਾਂ ਇਹ ਖ਼ਬਰ ਤੁਹਾਨੂੰ ਸੁਚੇਤ ਕਰਦੀ ਹੈ ਕਿ ਪੰਜਾਬ ਸਰਕਾਰ ਦੇ ਨਵੇਂ ਹੁਕਮ ਤੁਹਾਡੇ ਜਗਾੜੂ ਵਾਹਨ ਨੂੰ ਜ਼ਬਤ ਕਰ ਸਕਦੇ ਹਨ ਅਤੇ ਕਿਸੇ ਵੱਡੇ ਜੁਰਮਾਨੇ ਦੇ ਭਾਗੀ ਵੀ ਬਣ ਸਕਦੇ ਹੋ। ਸੂਬੇ ਦੇ ਏਡੀਜੀਪੀ ਟ੍ਰੈਫਿਕ ਵੱਲੋਂ ਪੁਲਿਸ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਉਕਤ ਮਾਮਲੇ ’ਚ ਇੱਕ ਪੱਤਰ ਜਾਰੀ ਕਰਕੇ ਸਾਰੇ ਜਗਾੜੂ ਵਾਹਨ ਬੰਦ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ। ਏਡੀਜੀਪੀ ਵੱਲੋਂ ਜਾਰੀ ਪੱਤਰ ’ਚ ਇਨ੍ਹਾਂ ਮੋਟਰਸਾਈਕਲ ਜਗਾੜੂ ਵਾਹਨਾਂ ਵਿੱਚ ਸਵਾਰੀਆਂ ਬਿਠਾਉਣ ਅਤੇ ਸੀਮਿੰਟ, ਰੇਤਾ ਬਜਰੀ, ਇੱਟਾਂ, ਸਰੀਆ ਤੇ ਹੋਰ ਸਮਾਨ ਲਿਜਾਣ ਕਰਕੇ ਸੜਕਾਂ ’ਤੇ ਹੁੰਦੇ ਹਾਦਸਿਆਂ ਦਾ ਜ਼ਿੰਮੇਵਾਰ ਦੱਸਿਆ ਗਿਆ ਹੈ। ਏਡੀਜੀਪੀ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਮੋਟਰਸਾਈਕਲ ਵਾਹਨਾਂ ਨੂੰ ਬੰਦ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਇਹ ਮੁਹਿੰਮ ਨਿੰਰਾਤਰ ਜਾਰੀ ਰੱਖੀ ਜਾਵੇ। ਦੱਸਣਯੋਗ ਹੈ ਕਿ ਸੂਬੇ ’ਚ ਕਮਜ਼ੋਰ ਆਰਥਿਕ ਹਾਲਤ ਕਾਰਨ ਸਮਾਨ ਢੋਹਣ ਵਾਲਾ ਨਵਾਂ ਵਾਹਨ ਖਰੀਦਣ ਦੀ ਸਮਰੱਥਾ ਨਾ ਹੋਣ ਵਾਲੇ ਮਜ਼ਦੂਰ ਸ਼ੇਣੀ ਨਾਲ ਸੰਬੰਧਿਤ ਵਿਅਕਤੀ ਪੁਰਾਣਾ ਮੋਟਰਸਾਈਕਲ ਖ਼ਰੀਦ ਕੇ ਉਸ ਮਗਰ ਰੇਹੜੀ ਜੋੜ ਕੇ ਸਮਾਨ ਢੋਹਣ ਦਾ ਕੰਮ ਕਰਕੇ ਆਪਣਾ ਰੁਜ਼ਗਾਰ ਚਲਾ ਰਹੇ ਹਨ ਪ੍ਰੰਤੂ ਪੰਜਾਬ ਪੁਲਿਸ ਨੂੰ ਰੁਜ਼ਗਾਰ ਦਾ ਇਹ ਧੰਦਾ ਟ੍ਰੈਫ਼ਿਕ ਦੇ ਨਿਯਮਾਂ ਦੀ ਵੱਡੀ ਉਲੰਘਣਾ ਤੇ ਹਾਦਸਿਆਂ ਦਾ ਵੱਡਾ ਜ਼ਿੰਮੇਵਾਰ ਲਗਦਾ ਹੈ। ਜਿਸ ਕਰਕੇ ਹੁਣ ਰੁਜ਼ਗਾਰ ਦੇ ਇਸ ਧੰਦੇ ਉੱਪਰ ਟ੍ਰੈਫ਼ਿਕ ਦੇ ਨਿਯਮਾਂ ਦਾ ਕੁਹਾੜਾ ਚਲਾਇਆ ਜਾਵੇਗਾ। ਬਰਨਾਲਾ ਸ਼ਹਿਰ ਅੰਦਰ ਜੁਗਾੜੂ ਵਾਹਨਾਂ ਨਾਲ ਆਪਣੇ ਪਰਿਵਾਰਾਂ ਦਾ ਪੇਟ ਭਰ ਰਹੇ ਕੁਝ ਮਜ਼ਦੂਰ ਵਿਅਕਤੀਆਂ ਨਾਲ ਜਦੋਂ ਇਨ੍ਹਾਂ ਹੁਕਮਾਂ ਸੰਬੰਧੀ ਗੱਲ ਕੀਤੀ ਤਾਂ ਉਨ੍ਹਾਂ ਰੋਸ ਭਰੇ ਲਹਿਜ਼ੇ ਵਿੱਚ ਕਿਹਾ ਕਿ ਉਹ ਸ਼ਹਿਰ ਦੇ ਕੈਬਨਿਟ ਮੰਤਰੀ ਨੂੰ ਮਿਲ ਕੇ ਅਜਿਹੇ ਹੁਕਮ ਰੱਦ ਕਰਵਾਉਣ ਦੀ ਗੁਹਾਰ ਲਗਾਉਣਗੇ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਜਗਾੜੂ ਵਾਹਨਾਂ ਨਾਲ ਸਿਰਫ਼ ਹਲਕਾ-ਫੁਲਕਾ ਸਮਾਨ ਸ਼ਹਿਰ/ਪਿੰਡ ਦੀਆਂ ਅਜਿਹੀਆਂ ਤੰਗ ਗਲੀਆਂ ਵਿੱਚ ਲੈ ਕੇ ਜਾਂਦੇ ਹਨ ਜਿੱਥੇ ਵੱਡੇ ਵਾਹਨ ਨਹੀਂ ਜਾ ਸਕਦੇ, ਜੋ ਆਮ ਲੋਕਾਂ ਲਈ ਇੱਕ ਸਹੂਲਤ ਹੀ ਹੈ। ਮੋਟਰਸਾਈਕਲ ਚਲਾਉਣ ਵਾਲੇ ਵਿਅਕਤੀਆਂ ਨੇ ਉਕਤ ਪੱਤਰ ਜਾਰੀ ਕਰਨ ਵਾਲੇ ਅਫ਼ਸਰ ਨੂੰ ਸਵਾਲ ਕੀਤਾ ਕਿ ਵੱਡੇ ਵਾਹਨਾਂ ਨਾਲ ਹੋਣ ਵਾਲੇ ਵੱਡੇ ਸੜਕ ਹਾਦਸਿਆਂ ਲਈ ਕੌਣ ਜ਼ਿੰਮੇਵਾਰ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

06/08/2026
Load More
Previous Post

ਹਾਂਗਕਾਂਗ ਦੇ ਦਿਲਸ਼ਾਨ ਨੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ’ਤੇ ਲਗਾਈ ਮੋਹਰ

Next Post

ਜਾਅਲੀ ਰਜਿਸਟਰੀ ਮਾਮਲੇ ’ਚ ਇੱਕ ਵਕੀਲ ਸਮੇਤ 8 ਜਣਿਆਂ ’ਤੇ ਮੁਕੱਦਮਾ ਦਰਜ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਰਨਾਲਾ ਆਸ-ਪਾਸ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਜਾਅਲੀ ਰਜਿਸਟਰੀ ਮਾਮਲੇ ’ਚ ਇੱਕ ਵਕੀਲ ਸਮੇਤ 8 ਜਣਿਆਂ ’ਤੇ ਮੁਕੱਦਮਾ ਦਰਜ

ਜਾਅਲੀ ਰਜਿਸਟਰੀ ਮਾਮਲੇ ’ਚ ਇੱਕ ਵਕੀਲ ਸਮੇਤ 8 ਜਣਿਆਂ ’ਤੇ ਮੁਕੱਦਮਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend