Skip to main content

Gee 98News

ਭਾਈ ਰਾਜੋਆਣਾ ਦੀ ਰਿਹਾਈ ਮਾਮਲੇ ‘ਚ ਸੁਪਰੀਮ ਕੋਰਟ ਦੇ ਸਖ਼ਤ ਹੁਕਮ

ਬਰਨਾਲਾ 2 ਮਈ (ਨਿਰਮਲ ਸਿੰਘ ਪੰਡੋਰੀ)

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮੁਲਜ਼ਮ ਠਹਿਰਾਏ ਗਏ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਨਾਲ ਜੁਡ਼ਿਆ ਮਾਮਲਾ ਨਿਰਨਾਇਕ ਮੋੜ ‘ਤੇ ਪੁੱਜਦਾ ਨਜ਼ਰ ਆ ਰਿਹਾ ਹੈ। ਸੁਪਰੀਮ ਕੋਰਟ ਨੇ ਉਕਤ ਮਾਮਲੇ ‘ਚ ਕੇਂਦਰ ਸਰਕਾਰ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਆਪਣਾ ਜਵਾਬ ਦਾਖ਼ਲ ਕਰੋ, ਨਹੀਂ ਸੁਪਰੀਮ ਕੋਰਟ ਫੈਸਲਾ ਲਵੇਗਾ। ਬਲਵੰਤ ਸਿੰਘ ਰਾਜੋਆਣਾ,ਬੇਅੰਤ ਸਿੰਘ ਹੱਤਿਆ ਮਾਮਲੇ ‘ਚ ਪਿਛਲੇ 26 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ। ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਪ੍ਰੰਤੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਗੁਰਪੁਰਬ ਮੌਕੇ ਕੇਂਦਰ ਸਰਕਾਰ ਨੇ ਅੱਠ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਕੀਤਾ ਸੀ ਜਿਸ ਤਹਿਤ ਕੇਂਦਰ ਸਰਕਾਰ ਨੇ ਮਨੁੱਖਤਾ ਦੇ ਆਧਾਰ ‘ਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਸੀ। ਸਿੱਖ ਜਥੇਬੰਦੀਆਂ ਬਲਵੰਤ ਸਿੰਘ ਦੀ ਰਿਹਾਈ ਕਰਵਾਉਣ ਲਈ ਇਕ ਮੁਹਿੰਮ ਤਹਿਤ ਸਰਗਰਮ ਹਨ, ਦੂਜੇ ਪਾਸੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦਾ ਪਰਿਵਾਰ ਰਿਹਾਈ ਦਾ ਵਿਰੋਧ ਕਰ ਰਿਹਾ ਹੈ।

error: Content is protected !!