Gee 98News

ਐਸਡੀ ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ

ਬਰਨਾਲਾ, 16 ਮਈ (ਨਿਰਮਲ ਸਿੰਘ ਪੰਡੋਰੀ) :

ਐਸ ਡੀ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਦਰੂਨੀ ਗੁਣਾਤਮਕ ਭਰੋਸਗੀ ਸੈੱਲ ਵੱਲੋਂ ਇੰਡੀਅਨ ਕਾਊਂਸਲ ਆਫ਼ ਸੋਸ਼ਲ ਸਾਇੰਸ ਰਿਸਰਚ ਦੇ ਸਹਿਯੋਗ ਨਾਲ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ‘ਅਧਿਆਪਕ ਸਿੱਖਿਆ ਚੌਰਾਹੇ ’ਤੇ’ ਵਿਸ਼ੇ ’ਤੇ ਕਰਵਾਏ ਗਏ ਸੈਮੀਨਾਰ ਵਿਚ ਸਿੱਖਿਆ ਦੀ ਵਰਤਮਾਨ ਦਸ਼ਾ ਅਤੇ ਭਵਿੱਖੀ ਦਿਸ਼ਾ ਬਾਰੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲਗਭਗ 60 ਖੋਜਾਰਥੀਆਂ ਨੇ ਆਪਣੇ ਪਰਚੇ ਪੜੇ। ਮੁੱਖ ਮਹਿਮਾਨ ਸੰਸਥਾ ਦੇ ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ ਨੇ ਸ਼ਮਾ ਰੌਸ਼ਨ ਕਰਕੇ ਸੈਮੀਨਾਰ ਦੀ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਇਸ ਉਪਰਾਲੇ ਲਈ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਡਾ. ਅਮਿਤ ਕੋਟਸ, ਡੀਨ ਸਿੱਖਿਆ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਅਤੇ ਡਾ. ਖੁਸ਼ਵਿੰਦਰ ਕੁਮਾਰ, ਪ੍ਰਿੰਸੀਪਲ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੇ ਕੁੰਜੀਵਤ ਭਾਸ਼ਣ ਦਿੱਤੇ। ਦੋਵਾਂ ਨੇ ਸਿੱਖਿਆ ਦੇ ਖੇਤਰ ਵਿਚ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਇਹਨਾਂ ਨੂੰ ਹੱਲ ਕਰਨ ਦੀ ਨਿਸ਼ਾਨਦੇਹੀ ਕੀਤੀ। ਉਨ੍ਹਾਂ ਖ਼ਾਸ ਤੌਰ ’ਤੇ ਨਵੀਂ ਸਿੱਖਿਆ ਪ੍ਰਣਾਲੀ-2020 ਲਾਗੂ ਹੋਣ ’ਤੇ ਸਿੱਖਿਆ ਦੇ ਖੇਤਰ ਵਿਚ ਵੱਡੇ ਪੱਧਰ ’ਤੇ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵੀ ਚਿੰਤਾ ਪ੍ਰਗਟ ਕੀਤੀ। ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ ਨੇ ਆਪਣੇ ਸਵਾਗਤੀ ਸੰਬੋਧਨ ਵਿਚ ਸੈਮੀਨਾਰ ਦੇ ਉਦੇਸ਼ਾਂ ਬਾਰੇ ਚਾਨਣਾ ਪਾਇਆ। ਤਕਨੀਕੀ ਸੈਸ਼ਨ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾ. ਗਗਨ ਥਾਪਾ ਨੇ ਕੀਤੀ। ਇਸ ਸੈਸ਼ਨ ਵਿਚ ਵੱਖ-ਵੱਖ ਅਧਿਆਪਕਾਂ ਅਤੇ ਖੋਜਾਰਥੀਆਂ ਨੇ ਆਪਣੇ ਖੋਜ ਪੱਤਰ ਪੜੇ। ਕਨਵੀਨਰ ਪ੍ਰੋ. ਵਰਿੰਦਰ ਕੌਰ ਨੇ ਸੈਮੀਨਾਰ ਰਿਪੋਰਟ ਪੜਨ ਮਗਰੋਂ ਸਾਰਿਆਂ ਦਾ ਧੰਨਵਾਦ ਕੀਤਾ। ਪ੍ਰੋ. ਸੀਮਾ ਸ਼ਰਮਾ ਨੇ ਬਹੁਤ ਖ਼ੂਬਸੂਰਤੀ ਨਾਲ ਸਟੇਜ ਸੰਚਾਲਨ ਕੀਤਾ। ਇਸ ਮੌਕੇ ਐਸ ਡੀ ਕਾਲਜ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਅਤੇ ਸਾਰੀਆਂ ਐਸ ਡੀ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ

error: Content is protected !!