ਬਰਨਾਲਾ, 23 ਮਈ (ਨਿਰਮਲ ਸਿੰਘ ਪੰਡੋਰੀ) :
ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿੱਚ ਕਟੌਤੀ ਕਰਨ ਤੋਂ ਬਾਅਦ ਸੂਬਾ ਸਰਕਾਰਾਂ ਉੱਪਰ ਵੀ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ’ਚ ਕਮੀ ਕਰਨ ਦਾ ਦਬਾਅ ਪੈਣਾ ਸ਼ੁਰੂ ਹੋ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂ ਇੰਜ: ਗੁਰਜਿੰਦਰ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ ਦੀ ਸ਼ਲਾਘਾ ਕਰਦੇ ਹੋਏ ਸੂਬੇ ਦੀ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਪੈਟਰੋਲ ਵਿੱਚ ਪ੍ਰਤੀ ਲੀਟਰ 10 ਰੁਪਏ ਅਤੇ ਡੀਜ਼ਲ ’ਚ ਪ੍ਰਤੀ ਲੀਟਰ 5 ਰੁਪਏ ਦੀ ਕਟੌਤੀ ਕਰਕੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਰਾਹਤ ਦੇਣ ਦੇ ਨਾਲ ਨਾਲ ਵਧ ਰਹੀ ਮਹਿੰਗਾਈ ਦੇ ਦੌਰ ’ਚ ਆਮ ਲੋਕਾਂ ਨੂੰ ਵੀ ਆਰਥਿਕ ਰਾਹਤ ਦੇਵੇ। ਉਨਾਂ ਕਿਹਾ ਕਿ ਸੂਬਾ ਸਰਕਾਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਘਟਾਉਣ ਦਾ ਫ਼ੈਸਲਾ ਤੁਰੰਤ ਲੈਣਾ ਚਾਹੀਦਾ ਹੈ।










