Gee 98News

25 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਬਰਨਾਲਾ, 29 ਮਈ (ਨਿਰਮਲ ਸਿੰਘ ਪੰਡੋਰੀ) :-

ਸਪੈਸ਼ਲ ਟਾਸਕ ਫੋਰਸ ਨੇ ਬਰਨਾਲਾ ਜ਼ਿਲ੍ਹੇ ’ਚ ਦੋ ਵਿਅਕਤੀਆਂ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐਸਟੀਐਫ ਦੇ ਸਹਾਇਕ ਥਾਣੇਦਾਰ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਐਸਟੀਐਫ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਏਡੀਜੀਪੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਚਿੱਟੇ ਨਸ਼ੀਲੇ ਪਾਉਡਰ ਦੀ ਤਸਕਰੀ ਨੂੰ ਰੋਕਣ ਲਈ ਗੁਰਪ੍ਰੀਤ ਸਿੰਘ ਏਆਈਜੀ ਪਟਿਆਲਾ ਰੇਂਜ,ਡੀਐਸਪੀ ਸਰਬਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪਿੰਡ ਮਹਿਤਾ ਤੋਂ ਤਾਜੋਕੇ ਰੋਡ ’ਤੇ ਗੁਪਤ ਸੂਚਨਾ ਦੇ ਅਧਾਰ ’ਤੇ ਸਪੈਸ਼ਲ ਨਾਕੇ ’ਤੇ ਚੈਕਿੰਗ ਦੌਰਾਨ ਕੁਲਦੀਪ ਸਿੰਘ ਉਰਫ ਦੀਪੂ ਅਤੇ ਕੁਲਦੀਪ ਸਿੰਘ ਉਰਫ ਦੀਪਾ ਵਾਸੀਅਨ ਮਹਿਤਾ ਨੂੰ ਐਕਟਿਵਾ ਸਕੂਟਰੀ ਪੀਬੀ 65 ਏਪੀ 6466 ਤੇ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਉਨਾਂ ਦੱਸਿਆ ਕਿ ਦੋਸ਼ੀਆਂ ਦਾ 2 ਦਿਨਾਂ ਪੁਲਿਸ ਰਿਮਾਂਡ ਲਿਆ ਗਿਆ ਹੈ। ਜਿਸ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ।

error: Content is protected !!