Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਸ ਡੀ ਕਾਲਜ ਦੇ ਜ਼ੂਆਲੋਜੀ ਵਿਭਾਗ ਵੱਲੋਂ ‘ਮਾਹਿਰ ਲੈਕਚਰ’ ਦਾ ਆਯੋਜਨ

Nirmal Pandori by Nirmal Pandori
05/30/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਐਸ ਡੀ ਕਾਲਜ ਦੇ ਜ਼ੂਆਲੋਜੀ ਵਿਭਾਗ ਵੱਲੋਂ ‘ਮਾਹਿਰ ਲੈਕਚਰ’ ਦਾ ਆਯੋਜਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਮਈ (ਨਿਰਮਲ ਸਿੰਘ ਪੰਡੋਰੀ ) :-

ਐਸ ਡੀ ਕਾਲਜ ਵਿਖੇ ‘ਡੀਬੀਟੀ ਸਟਾਰ ਕਾਲਜ ਸਕੀਮ’ ਤਹਿਤ 26 ਮਈ ਨੂੰ ਜ਼ੂਆਲੋਜੀ ਵਿਭਾਗ ਵੱਲੋਂ ਮਾਹਿਰ ਲੈਕਚਰ ਕਰਵਾਏ ਗਏ। ਇਸ ਪ੍ਰੋਗਰਾਮ ਵਿਚ ਡਾ. ਬਲਵਿੰਦਰ ਸਿੰਘ ਸੂਚ, ਮੁਖੀ ਬਾਇਓਟੈਕਨੋਲੋਜੀ ਵਿਭਾਗ ਅਤੇ ਡਿਪਟੀ ਕੋਆਰਡੀਨੇਟਰ ਆਈਪੀਆਰ ਐਂਡ ਟੈਕਨਾਲੋਜੀ ਟਰਾਂਸਫ਼ਰ ਸੈੱਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਡਾ. ਰਾਮ ਸਰੂਪ ਸਿੰਘ, ਐਸੋਸੀਏਟ ਡੀਨ ਰਿਸਰਚ, ਚੰਡੀਗੜ ਯੂਨੀਵਰਸਿਟੀ ਘੜੂਆਂ ਨੇ ਮਾਹਿਰ ਲੈਕਚਰ ਦਿੱਤੇ। ਵਿਭਾਗ ਦੇ ਮੁਖੀ ਅਤੇ ਪ੍ਰੋਗਰਾਮ ਦੇ ਕਨਵੀਨਰ ਡਾ. ਰੇਨੂੰ ਸਿੰਗਲਾ ਨੇ ਬੁਲਾਰਿਆਂ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਇਹ ਲੈਕਚਰ ਹਾਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਣਗੇ। ਆਪਣੀ ਪੇਸ਼ਕਾਰੀ ‘ਇੰਟੇਲੈਕਚੂਅਲ ਪ੍ਰੋਪਰਟੀ ਰਾਈਟਸ: ਏ ਟੂਲ ਫ਼ਾਰ ਪ੍ਰੋਟੈਕਸ਼ਨ ਆਫ਼ ਇੰਨੋਵੇਸ਼ਨਸ’ ਵਿਚ ਡਾ. ਬਲਵਿੰਦਰ ਸੂਚ ਨੇ ਵੱਖ-ਵੱਖ ਤਰਾਂ ਦੇ ਇੰਟੇਲੈਕਚੂਅਲ ਪ੍ਰੋਪਰਟੀ ਰਾਈਟਸ ਬਾਰੇ ਚਰਚਾ ਕਰਦਿਆਂ ਉਨ੍ਹਾਂ ਖ਼ਾਸ ਤੌਰ ’ਤੇ ਕਾਪੀਰਾਈਟਸ, ਪੇਟੇਂਟਸ ਅਤੇ ਟਰੇਡਮਾਰਕਸ ਆਦਿ ਨਾਲ ਜੁੜੇ ਆਈਪੀਆਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਇਸ ਵਿਸ਼ੇ ਬਾਰੇ ਚੇਤਨਾ ਵਧਦੀ ਜਾ ਰਹੀ ਹੈ। ਉਨ੍ਹਾਂ ਕਈ ਉਦਾਹਰਣਾਂ ਰਾਹੀਂ ਇਸ ਮਹੱਤਵਪੂਰਨ ਵਿਸ਼ੇ ’ਤੇ ਚਾਨਣਾ ਪਾਇਆ। ਦੂਜੇ ਬੁਲਾਰੇ ਡਾ. ਰਾਮ ਸਰੂਪ ਸਿੰਘ ਨੇ ‘ਜੈਨੇਟਿਕਲੀ ਮੋਡੀਫ਼ਾਈਡ ਫ਼ੂਡ’ ਵਿਸ਼ੇ ’ਤੇ ਆਪਣੇ ਵਿਚਾਰ ਰੱਖੇ। ਉਨ੍ਹਾਂ ਅਜਿਹੇ ਖਾਦ ਪਦਾਰਥ ਬਣਾਉਣ ਦੀ ਤਕਨੀਕ, ਲਾਭ ਆਦਿ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਅਜਿਹੇ ਖਾਦ ਪਦਾਰਥਾਂ ਦੇ ਵਿਕਾਸ ਨਾਲ ਵਾਤਾਵਰਣ ’ਤੇ ਪੈਂਦੇ ਵੱਖ-ਵੱਖ ਨਕਾਰਾਤਮਿਕ ਅਤੇ ਸਕਾਰਾਤਮਿਕ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਲੈਬਲਿੰਗ ਇਸ਼ੂਜ਼ ਬਾਰੇ ਵੀ ਦੱਸਿਆ। ਕਾਲਜ ਪਿ੍ਸੀਪਲ ਡਾ. ਰਮਾ ਸ਼ਰਮਾ ਨੇ ਇਸ ਉਪਰਾਲੇ ਲਈ ਵਿਭਾਗ ਨੂੰ ਮੁਬਾਰਕਬਾਦ ਦਿੱਤੀ। ਬਾਇਓਲੋਜੀ ਵਿਭਾਗ ਦੇ ਡਾ. ਅਮਰਦੀਪ ਕੌਰ ਅਤੇ ਡਾ. ਮਨੀਸ਼ ਕੁਮਾਰ ਨੇ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਵਿਚ ਸਹਿਯੋਗ ਦਿੱਤਾ। ਅੰਤ ਵਿਚ ਜ਼ੂਆਲੋਜੀ ਵਿਭਾਗ ਦੇ ਡਾ. ਕਮਲਪ੍ਰੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਕਿ ਅੱਗੇ ਤੋਂ ਵੀ ਵਿਭਾਗ ਵੱਲੋਂ ਇਸ ਤਰਾਂ ਦੇ ਪ੍ਰੋਗਰਾਮ ਜਾਰੀ ਰਹਿਣਗੇ। ਇਸ ਮੌਕੇ ਕਾਲਜ ਦੇ ਸਾਰੇ ਸਾਇੰਸ ਵਿਭਾਗਾਂ ਦੇ ਵਿਦਿਆਰਥੀ ਅਤੇ ਅਧਿਆਪਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਐਸ ਡੀ ਕਾਲਜ ਆਫ਼ ਬੀ. ਫ਼ਾਰਮੇਸੀ ਅਤੇ ਐਸ ਡੀ ਕਾਲਜ ਆਫ਼ ਡੀ. ਫ਼ਾਰਮੇਸੀ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਨਰੇਸ਼ ਸਿੰਗਲਾ, ਜਨਰਲ ਸਕੱਤਰ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ ਅਤੇ ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਨੇ ਇਹ ਪ੍ਰੋਗਰਾਮ ਕਰਵਾਉਣ ਲਈ ਜ਼ੂਆਲੋਜੀ ਵਿਭਾਗ ਨੂੰ ਵਧਾਈ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
Load More
Previous Post

ਇਸ ਅਦਾਲਤ ਵਿੱਚ ਸਵਾਲ ਉਡੀਕਦੇ ਉਡੀਕਦੇ, ਬੰਦੇ ਬਿਰਖ਼ ਹੋ ਜਾਣਗੇ ਪਰ..!

Next Post

ਭਗਵੰਤ ਮਾਨ ਖ਼ਬਰਦਾਰ ! ਕਿਤੇ ਘਰ ਦੇ ਭੇਤੀ ਹੀ ਨਾਲ ਲੰਕਾ ਨਾ ਢਾਹ ਦੇਣ.. ਸਰਕਾਰੀ ਵਿਭੀਸ਼ਣ ਦੀ ਪਹਿਚਾਣ ਜ਼ਰੂਰੀ

Nirmal Pandori

Nirmal Pandori

Related Posts

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
Load More
Next Post
ਭਗਵੰਤ ਮਾਨ ਖ਼ਬਰਦਾਰ ! ਕਿਤੇ ਘਰ ਦੇ ਭੇਤੀ ਹੀ ਨਾਲ ਲੰਕਾ ਨਾ ਢਾਹ ਦੇਣ.. ਸਰਕਾਰੀ ਵਿਭੀਸ਼ਣ ਦੀ ਪਹਿਚਾਣ ਜ਼ਰੂਰੀ

ਭਗਵੰਤ ਮਾਨ ਖ਼ਬਰਦਾਰ ! ਕਿਤੇ ਘਰ ਦੇ ਭੇਤੀ ਹੀ ਨਾਲ ਲੰਕਾ ਨਾ ਢਾਹ ਦੇਣ.. ਸਰਕਾਰੀ ਵਿਭੀਸ਼ਣ ਦੀ ਪਹਿਚਾਣ ਜ਼ਰੂਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend