Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ਖ਼ਬਰਦਾਰ ! ਕਿਤੇ ਘਰ ਦੇ ਭੇਤੀ ਹੀ ਨਾਲ ਲੰਕਾ ਨਾ ਢਾਹ ਦੇਣ.. ਸਰਕਾਰੀ ਵਿਭੀਸ਼ਣ ਦੀ ਪਹਿਚਾਣ ਜ਼ਰੂਰੀ

Nirmal Pandori by Nirmal Pandori
05/30/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਭਗਵੰਤ ਮਾਨ ਖ਼ਬਰਦਾਰ ! ਕਿਤੇ ਘਰ ਦੇ ਭੇਤੀ ਹੀ ਨਾਲ ਲੰਕਾ ਨਾ ਢਾਹ ਦੇਣ.. ਸਰਕਾਰੀ ਵਿਭੀਸ਼ਣ ਦੀ ਪਹਿਚਾਣ ਜ਼ਰੂਰੀ

Young man whispering to friend.

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਅਤਿ ਗੁਪਤ ਸਰਕਾਰੀ ਦਸਤਾਵੇਜ਼ਾਂ ਦਾ ਲੀਕ ਹੋਣਾ ਚਿੰਤਾਜਨਕ ਵਰਤਾਰਾ

ਬਰਨਾਲਾ, 30 ਮਈ (ਨਿਰਮਲ ਸਿੰਘ ਪੰਡੋਰੀ) :-

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੀਆਂ ਰਾਜਨੀਤਕ , ਧਾਰਮਿਕ ਅਤੇ ਹੋਰ ਪ੍ਰਸਿੱਧ ਹਸਤੀਆਂ ਦੀ ਸੁਰੱਖਿਆ ਕਟੌਤੀ ਕੀਤੇ ਜਾਣ ਸੰਬੰਧੀ ਸਰਕਾਰੀ ਦਸਤਾਵੇਜ਼ ਲੀਕ ਹੋਣ ਦੇ ਮਾਮਲੇ ’ਚ ਰਿਪੋਰਟ ਮੰਗੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਮਾਮਲਾ ਬਹਿਸ ਦਾ ਮੁੱਦਾ ਬਣ ਗਿਆ ਕਿ ਆਖ਼ਿਰ ਕਿਸੇ ਦੀ ਜਾਨ/ਮਾਲ ਨਾਲ ਸੰਬੰਧਿਤ ਸੂਚਨਾਵਾਂ ਦੇਣ ਵਾਲਾ ਅਤਿ ਗੁਪਤ ਦਸਤਾਵੇਜ਼ ਲੀਕ ਹੋਣ ਤੋਂ ਬਾਅਦ ਮੀਡੀਆ ਕੋਲ ਕਿਵੇਂ ਪੁੱਜਿਆ। ਭਰੋਸੇਯੋਗ ਸੂਤਰਾਂ ਅਨੁਸਾਰ ਮਹਾਨ ਹਸਤੀਆਂ ਦੀ ਸੁਰੱਖਿਆ ਸਮੀਖਿਆ ਸੰਬੰਧੀ ਪੰਜਾਬ ਪੁਲਿਸ ਦੇ ਹੇਠਲੇ ਪੱਧਰ ਤੋਂ ਰਿਪੋਰਟ ਤਿਆਰ ਹੋ ਕੇ ਸੂਬੇ ਦੇ ਗ੍ਰਹਿ ਮੰਤਰਾਲੇ ਤੱਕ ਪੁੱਜਦੀ ਹੈ ਜਿੱਥੇ ਸੁਰੱਖਿਆ ਵਧਾਉਣ ਜਾਂ ਘਟਾਉਣ ਸੰਬੰਧੀ ਅੰਤਿਮ ਫ਼ੈਸਲਾ ਲਿਆ ਜਾਂਦਾ ਹੈ। ਇਸ ਫ਼ੈਸਲੇ ਸੰਬੰਧੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਪੁਲਿਸ ਦੇ ਸੰਬੰਧਿਤ ਅਧਿਕਾਰੀਆਂ ਨੂੰ ਕਿਸੇ ਵੀ ਮਹਾਨ ਹਸਤੀ ਦੀ ਸੁਰੱਖਿਆ ਘਟਾਉਣ-ਵਧਾਉਣ ਸੰਬੰਧੀ ਪੱਤਰ ਜਾਰੀ ਕੀਤਾ ਜਾਂਦਾ ਹੈ। ਇਹ ਪੱਤਰ ਸਰਕਾਰ/ਪੰਜਾਬ ਪੁਲਿਸ ਦਾ ਅਤਿ ਗੁਪਤ ਦਸਤਾਵੇਜ਼ ਮੰਨਿਆ ਜਾਂਦਾ ਹੈ ਜਿਸ ਦੇ ਪਹਿਲੇ ਪੰਨੇ ’ਤੇ ਉੱਪਰਲੇ ਪਾਸੇ ‘‘ਸੀਕਰੇਟ’’ ਵੀ ਲਿਖਿਆ ਹੁੰਦਾ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਸੂਬੇ ’ਚ 424 ਹਸਤੀਆਂ ਦੀ ਸੁਰੱਖਿਆ ਸਮੀਖਿਆ ਸੰਬੰਧੀ ਪੱਤਰ ਗ੍ਰਹਿ ਮੰਤਰਾਲੇ ਤੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੱਕ ਪਹੁੰਚਦਾ ਹੀ ਲੀਕ ਹੋ ਗਿਆ। ਇਸ ਪੱਤਰ ਦੀ ਲੀਕੇਜ ਐਨੀ ਰਫਤਾਰ ਨਾਲ ਹੋਈ ਕਿ ਪੁਲਿਸ ਵਿਭਾਗ ਦੇ ਅਧਿਕਾਰੀ ਦੇ ਟੇਬਲ ਉੱਪਰ ਇਸ ਪੱਤਰ ਸੰਬੰਧੀ ਬਣਦੀ ਕਾਰਵਾਈ ਪੂਰੀ ਵੀ ਨਹੀਂ ਹੋਈ ਹੋਣੀ ਪਰ ਇਹ ਪੱਤਰ ਇਲੈਕਟ੍ਰੋਨਿਕ ਚੈਨਲਾਂ , ਪਿ੍ਰੰਟ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਪਹਿਲਾਂ ਵਾਇਰਲ ਹੋ ਗਿਆ। ਇਸ ਪੱਤਰ ਦੇ ਲੀਕ ਹੋਣ ਦੀ ਕਾਰਵਾਈ ਨੇ ਭਗਵੰਤ ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੇ ਅੰਦਰੂਨੀ ਕੰਮਕਾਜ ਦੇ ਤਰੀਕੇ ਨੂੰ ਸ਼ੰਕਾ ਦੇ ਘੇਰੇ ’ਚ ਲਿਆ ਖੜਾ ਕੀਤਾ ਹੈ।

Gee98 Ads

ਸਵਾਲ ਇਹ ਵੀ ਪੈਦਾ ਹੁੰਦਾ ਹੈ ਕਿ ਪੁਲਿਸ ਵਿਭਾਗ ਦੇ ਕਿਸੇ ਸਿਪਾਹੀ ਰੈਂਕ ਦੇ ਮੁਲਾਜ਼ਮ ਦੀ ਐਨੀ ਜੁਰਅਤ ਨਹੀਂ ਕਿ ਉਹ ਵਿਭਾਗ ਦਾ ਅਤਿ ਗੁਪਤ ਦਸਤਾਵੇਜ਼ ਪੱਤਰਕਾਰਾਂ ਲਈ ਲੀਕ ਕਰ ਦੇਵੇ ਸਗੋਂ ਇਹ ਗੱਲ ਕੰਧ ’ਤੇ ਲਿਖੇ ਵਾਂਗ ਬਿਲਕੁਲ ਸਪੱਸ਼ਟ ਹੈ ਕਿ ਪੁਲਿਸ ਫੋਰਸ ਨਾਲ ਸੰਬੰਧਿਤ ਅਹਿਮ ਜਾਣਕਾਰੀ ਉਚ ਅਧਿਕਾਰੀ ਦੇ ਪੱਧਰ ’ਤੇ ਹੀ ਹੋ ਸਕਦੀ ਹੈ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਲੀਕ ਹੋਈ ਇਹ ਜਾਣਕਾਰੀ ਸੂਚਨਾ ਅਧਿਕਾਰ ਐਕਟ ਤਹਿਤ ਵੀ ਨਹੀਂ ਮੰਗੀ ਜਾ ਸਕਦੀ ਕਿਉਂਕਿ ਇਸ ਦਾ ਸਬੰਧ ਕਿਸੇ ਦੀ ਜ਼ਿੰਦਗੀ ਨਾਲ ਜੁੜਿਆ ਹੋਇਆ ਹੈ। ਅਜਿਹਾ ਨਹੀਂ ਹੈ ਕਿ ਪਿਛਲੀਆਂ ਸਰਕਾਰਾਂ ਮੌਕੇ ਕਿਸੇ ਵਿਭਾਗ ਦਾ ਕੋਈ ਦਸਤਾਵੇਜ਼ ਲੀਕ ਨਾ ਹੋਇਆ ਹੋਵੇ, ਜੇਕਰ ਪਿਛਲੇ ਸਮੇਂ ਦੀਆਂ ਮੀਡੀਆ ਰਿਪੋਰਟਾਂ ਨੂੰ ਵਾਚਿਆ ਜਾਵੇ ਤਾਂ ਇਨਾਂ ਰਿਪੋਰਟਾਂ ਵਿੱਚ ਪੁਲਿਸ ਸਮੇਤ ਹੋਰ ਵਿਭਾਗਾਂ ਦੀਆਂ ਗੁਪਤ ਰਿਪੋਰਟਾਂ ਛਪਦੀਆਂ ਰਹੀਆਂ ਹਨ, ਜਿਹੜੀਆਂ ਉੱਚ ਅਧਿਕਾਰੀਆਂ ਦੇ ਅਧਿਕਾਰ ਖ਼ੇਤਰ ਤੱਕ ਸੀਮਤ ਹੁੰਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ, ਇਸ ਲਈ ਇਹ ਵਰਤਾਰਾ ਹੋਰ ਵੀ ਚਿੰਤਾਜਨਕ ਹੋ ਜਾਂਦਾ ਹੈ । ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਅ ਐੱਡ ਆਰਡਰ ਦੀ ਸਥਿਤੀ ਨੂੰ ਲੈ ਕੇ ਜਿੰਨੀ ਆਲੋਚਨਾ ਮਾਨ ਸਰਕਾਰ ਦੀ ਹੋਈ ਹੈ ਉਸ ਤੋਂ ਜ਼ਿਆਦਾ ਮਾਨ ਸਰਕਾਰ ਸੁਰੱਖਿਆ ਸਮੀਖਿਆ ਦਾ ਪੱਤਰ ਲੀਕ ਹੋਣ ਕਾਰਨ ਦਬਾਅ ’ਚ ਆਈ ਹੈ, ਕਿਉਂਕਿ ਕਈ ਵਰਿਆਂ ਤੋਂ ਪੰਜਾਬ ਦੀ ਸੱਤਾ ’ਤੇ ਕਾਬਜ਼ ਰਵਾਇਤੀ ਪਾਰਟੀਆਂ ਸੱਤਾ ਸੁੱਖ ਖ਼ੁਸ ਜਾਣ ਦੀ ਤਕਲੀਫ਼ ਤੋਂ ਪੀੜਤ ਹੋਣ ਕਾਰਨ ਜਿੱਥੇ ਆਮ ਆਦਮੀ ਪਾਰਟੀ ਨੂੰ ਸਿਖਾਂਦਰੂਆਂ ਦੀ ਸਰਕਾਰ ਆਖ ਰਹੇ ਹਨ ਉੱਥੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗ਼ੈਰ ਤਜ਼ਰਬੇਕਾਰ ਵਰਗੇ ਵਿਸੇਸ਼ਣਾਂ ਨਾਲ ਵੀ ਨਿਵਾਜ਼ ਰਹੇ ਹਨ ਅਤੇ ਭਗਵੰਤ ਮਾਨ ਕੋਲ ਇਹ ਮੌਕਾ ਹੈ ਕਿ ਉਹ ਪੰਜਾਬ ਪੁਿਲਸ ਦੀ ਅੰਦਰੂਨੀ ਕਾਰਜਪ੍ਰਣਾਲੀ ਨੂੰ ਦਰੁਸਤ ਕਰਨ ਲਈ ਇੱਛਾ ਸ਼ਕਤੀ ਦਿਖਾ ਕੇ ਅਤਿ ਗੁਪਤ ਜਾਣਕਾਰੀ ਦੀ ਲੀਕੇਜ ਪ੍ਰਕਿਰਿਆ ’ਤੇ ਲਗਾਮ ਲਗਾਉਣ ਕਿਉਂਕਿ ਇਹ ਵਰਤਾਰਾ ਲੋਕਾਂ ਦੀ ਜਾਨ-ਮਾਲ ਨਾਲ ਜੁੜਿਆ ਹੋਇਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
Load More
Previous Post

ਐਸ ਡੀ ਕਾਲਜ ਦੇ ਜ਼ੂਆਲੋਜੀ ਵਿਭਾਗ ਵੱਲੋਂ ‘ਮਾਹਿਰ ਲੈਕਚਰ’ ਦਾ ਆਯੋਜਨ

Next Post

ਜ਼ਿਮਨੀ ਚੋਣ: ਉਮੀਦਵਾਰਾਂ ਦੇ ਚੋਣ ਖਰਚ ’ਤੇ ਨਜ਼ਰ ਰੱਖੇਗੀ ਐਮਸੀਐਮਸੀ

Nirmal Pandori

Nirmal Pandori

Related Posts

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
Load More
Next Post
ਜ਼ਿਮਨੀ ਚੋਣ: ਉਮੀਦਵਾਰਾਂ ਦੇ ਚੋਣ ਖਰਚ ’ਤੇ ਨਜ਼ਰ ਰੱਖੇਗੀ ਐਮਸੀਐਮਸੀ

ਜ਼ਿਮਨੀ ਚੋਣ: ਉਮੀਦਵਾਰਾਂ ਦੇ ਚੋਣ ਖਰਚ ’ਤੇ ਨਜ਼ਰ ਰੱਖੇਗੀ ਐਮਸੀਐਮਸੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend