Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਜਪਾ ਦਾ ਮਿਸ਼ਨ ਪੰਜਾਬ : ਢਿੱਲੋਂ ਦੀ ਕੋਠੀ ’ਤੇ ਉੱਗਿਆ ਕਮਲ

Nirmal Pandori by Nirmal Pandori
06/04/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਭਾਜਪਾ ਦਾ ਮਿਸ਼ਨ ਪੰਜਾਬ : ਢਿੱਲੋਂ ਦੀ ਕੋਠੀ ’ਤੇ ਉੱਗਿਆ ਕਮਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 04 ਜੂਨ (ਨਿਰਮਲ ਸਿੰਘ ਪੰਡੋਰੀ) :-

ਆਖ਼ਿਰ ! ਸਾਬਕਾ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੇ ਆਪਣੇ ਸਿਆਸੀ ਭਵਿੱਖ ਦਾ ਫ਼ੈਸਲਾ ਕਰ ਹੀ ਲਿਆ ਹੈ। ਭਾਜਪਾ ਦੇ ਰਣਨੀਤੀਕਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ ਫੇਰੀ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਮਲ ਦੇ ਫੁੱਲ ਦੀਆਂ ਪੰਖੜੀਆਂ ਨੂੰ ਛੋਹਿਆ। ਚੇਤੇ ਰਹੇ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਢਿੱਲੋਂ ਦਾ ਕਾਂਗਰਸ ਨਾਲੋਂ ਨਾਤਾ ਟੁੱਟ ਗਿਆ ਸੀ, ਜਦ ਕਾਂਗਰਸ ਨੇ ਬਰਨਾਲਾ ਤੋਂ ਮੁਨੀਸ ਬਾਂਸਲ ਨੂੰ ਟਿਕਟ ਦੇ ਦਿੱਤੀ ਸੀ। ਵਿਧਾਨ ਸਭਾ ਚੋਣਾਂ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਆਪਣੀ ਗੁਪਤ ਰਣਨੀਤੀ ਤਹਿਤ ਆਪਣੀ ਹਾਜ਼ਰੀ ਦਰਜ ਕਰਵਾਈ ਅਤੇ ਫ਼ੇਰ ਢਿੱਲੋਂ ਸਿਆਸੀ ਸਰਗਰਮੀਆਂ ਤੋਂ ਦੂਰ ਰਹਿਣ ਲੱਗ ਪਏ। ਭਗਵੰਤ ਮਾਨ ਸਰਕਾਰ ਵੱਲੋਂ ਢਿੱਲੋਂ ਦੇ ਸਾਰੇ ਸੁਰੱਖਿਆ ਕਰਮੀ ਵਾਪਸ ਲੈਣ ਤੋਂ ਬਾਅਦ ਢਿੱਲੋਂ ਦੇ ਸਿਆਸੀ ਭਵਿੱਖ ਦੀ ਚਰਚਾ ਦੀ ਇਬਾਰਤ ਨੇ ਢਿੱਲੋਂ ਨੂੰ ਸਿਆਸੀ ਰਾਹ ’ਤੇ ਚੱਲਦੇ ਰਹਿਣ ਲਈ ਝੰਜੋੜਿਆ ਅਤੇ ਕੇਵਲ ਸਿੰਘ ਢਿੱਲੋਂ ਨੇ ਕੈਪਟਨ ਸਰਕਾਰ ਵੇਲੇ ਦੇ ਆਪਣੇ ਨੇੜਲੇ ਸਾਥੀਆਂ ਨਾਲ ਭਾਜਪਾ ਦਾ ਪੱਲੂ ਫੜ ਲਿਆ। ਹੁਣ ਦੇਖਣਯੋਗ ਹੋਵੇਗਾ ਕਿ ਕਾਂਗਰਸ ਦੇ ਰਾਜ ਮੌਕੇ ਕੇਵਲ ਸਿੰਘ ਢਿੱਲੋਂ ਦੀ ਤਾਕਤ ਬਲਬੂਤੇ ਸੱਤਾ ਦਾ ਸੁੱਖ਼ ਮਾਨਣ ਵਾਲੇ ਬਰਨਾਲਾ ਨਾਲ ਸੰਬੰਧਿਤ ਕਾਂਗਰਸੀ ‘ਹੱਥ’ ਛੱਡ ਕੇ ਕੇਵਲ ਸਿੰਘ ਢਿੱਲੋਂ ਨਾਲ ਜੁੜਦੇ ਹਨ ਜਾਂ ਨਹੀਂ। ਬਰਨਾਲਾ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਮੁਨੀਸ ਬਾਂਸਲ ਲਈ ਵੀ ਇਨ੍ਹਾਂ ਕਾਂਗਰਸੀ ਆਗੂਆਂ ਨੂੰ ਆਪਣੇ ਨਾਲ ਜੋੜ ਕੇ ਰੱਖਣ ਦੀ ਚੁਣੌਤੀ ਬਣੀ ਰਹੇਗੀ, ਕਿਉਂਕਿ ਇਹ ਆਗੂ ‘ਚੌਧਰ ਦਾ ਲੌਲੀਪੋਪ’ ਚੂਸਣ ਦੇ ਆਦੀ ਰਹੇ ਹਨ,ਫਿਰ ਭਾਵੇਂ ਚੌਧਰ ਰਾਜ ਪੱਧਰੀ ਹੋਵੇ ਜਾਂ ਦੇਸ਼ ਪੱਧਰੀ ਹੋਵੇ। ਕੇਵਲ ਸਿੰਘ ਢਿੋਲੋਂ ਦੀ ਭਾਜਪਾ ’ਚ ਸ਼ਮੂਲੀਅਤ ਤੋਂ ਬਾਅਦ ਇਨ੍ਹਾਂ ਆਗੂਆਂ ਨਾਲ ਗੱਲ ਕਰਨ ’ਤੇ ‘ਆਫ਼ ਦੀ ਰਿਕਾਰਡ’ ਇਨਾਂ ਆਗੂਆਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ, ਨਾ ਕਿ ਕਿਸੇ ਵਿਅਕਤੀ ਵਿਸੇਸ਼ ਨਾਲ ਜੁੜੇ ਹੋਏ ਸਨ ਪ੍ਰ੍ਰੰਤੂ ਇਹ ਵੀ ਕੰਧ ’ਤੇ ਲਿਖੇ ਵਾਂਗ ਸੱਚ ਹੈ ਕਿ ਅਤੀਤ ਵਿੱਚ ਇਹ ਆਗੂੁ ਹਵਾ ਦੇ ਰੁੱਖ ਨਾਲ ਬਦਲਦੇ ਰਹੇ ਹਨ। ਕੇਵਲ ਸਿੰਘ ਢਿੱਲੋਂ ਦੇ ਤਾਜ਼ਾ ਫ਼ੈਸਲੇ ਤੋਂ ਬਾਅਦ ਹੁਣ ਬਰਨਾਲਾ ਜ਼ਿਲ੍ਹੇ ’ਚ ਢਿੱਲੋਂ ਬਨਾਮ ਬਾਂਸਲ ਠੰਡੀ ਸਿਆਸੀ ਜੰਗ ਸ਼ੁਰੂ ਹੋਣ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

06/08/2026
Load More
Previous Post

ਮੇਮਣਾ ਖਰੀਦਣ ਆਏ ਲੁਟੇਰੇ ਮੋਮੋ ਠੱਗਣੀਆਂ ਮਾਰ ਕੇ ਬੱਕਰੀਆਂ ਵਾਲੇ ਨੂੰ ਲੁੱਟ ਕੇ ਲੈ ਗਏ

Next Post

ਬਰਨਾਲਾ ਦੇ ਪੋਸਟਮਾਸਟਰ ਨੇ ਸਪੀਡ ਪੋਸਟ ਅਤੇ ਰਜਿਸਟਰਡ ਡਾਕ ਬਾਰੇ ਜਾਣਕਾਰੀ ਦਿੱਤੀ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਬਰਨਾਲਾ ਆਸ-ਪਾਸ

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਬਰਨਾਲਾ ਦੇ ਪੋਸਟਮਾਸਟਰ ਨੇ ਸਪੀਡ ਪੋਸਟ ਅਤੇ ਰਜਿਸਟਰਡ ਡਾਕ ਬਾਰੇ ਜਾਣਕਾਰੀ ਦਿੱਤੀ

ਬਰਨਾਲਾ ਦੇ ਪੋਸਟਮਾਸਟਰ ਨੇ ਸਪੀਡ ਪੋਸਟ ਅਤੇ ਰਜਿਸਟਰਡ ਡਾਕ ਬਾਰੇ ਜਾਣਕਾਰੀ ਦਿੱਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend