Skip to main content

Gee 98News

ਜ਼ਿਮਨੀ ਚੋਣ ਸਬੰਧੀ ਕੇਵਾਈਓਆਈ ਦੀ ਮੀਟਿੰਗ 9 ਜੂਨ ਨੂੰ

ਬਰਨਾਲਾ,07 ਜੂਨ (ਨਿਰਮਲ ਸਿੰਘ ਪੰਡੋਰੀ) :

ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਸਬੰਧੀ ਕਿਸਾਨ ਯੂਥ ਆਰਗੇਨਾਈਜੇਸ਼ਨ ਆਫ਼ ਇੰਡੀਆ (ਕੇਵਾਈਂਓਆਈ)ਦੀ ਇੱਕ ਅਹਿਮ ਮੀਟਿੰਗ 9 ਜੂਨ ਨੂੰ ਸੰਗਰੂਰ ਵਿਖੇ ਰੱਖੀ ਗਈ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਯੂਥ ਆਰਗੇਨਾਈਜੇਸ਼ਨ ਆਫ਼ ਇੰਡੀਆ (ਕੇਵਾਈਓਆਈ) ਦੇ ਸੂਬਾ ਪ੍ਰਧਾਨ ਨਿਰਮਲ ਦੋਸਤ (ਰਾਏਕੋਟ) ਨੇ ਦੱਸਿਆ ਕਿ ਇਹ ਮੀਟਿੰਗ ਲੋਕ ਸਭਾ ਹਲਕਾ ਸੰਗਰੂਰ ਦੀ ਹੋ ਰਹੀ ਜ਼ਿਮਨੀ ਚੋਣ ਦੇ ਸੰਬੰਧ ‘ਚ ਰੱਖੀ ਗਈ ਹੈ। ਇਸ ਮੀਟਿੰਗ ‘ਚ ਲੰਮੀਆਂ ਵਿਚਾਰਾਂ ਕਰਨ ਉਪਰੰਤ ਫੈਸਲਾ ਲਿਆ ਜਾਵੇਗਾ ਕਿ ਲੋਕ ਸਭਾ ਦੀ ਚੋਣ ਲੜ ਰਹੇ ਕਿਸ ਪਾਰਟੀ ਦੇ ਉਮੀਦਵਾਰ ਦੀ ਸਿਆਸੀ ਤੌਰ ‘ਤੇ ਮੱਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ ਨੂੰ ਹੀ ਸਿਆਸੀ ਪੱਖ ਤੋਂ ਸਮਰਥਨ ਦਿੱਤਾ ਜਾਵੇਗਾ,ਚੋਣ ਨਤੀਜਾ ਭਾਵੇ ਜੋ ਵੀ ਆਵੇ।

error: Content is protected !!