Gee 98News

ਬੈਂਸ ’ਤੇ ਰੇਪ ਦਾ ਪਰਚਾ ਦਰਜ ਕਰਵਾਉਣ ਵਾਲੀ ਮਹਿਲਾ ਨੂੰ ਮਿਲੀ ਧਮਕੀ

ਬਰਨਾਲਾ, 07 ਜੂਨ (ਨਿਰਮਲ ਸਿੰਘ ਪੰਡੋਰੀ) :

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲੋਕ ਸਹਿਮ ਦੇ ਮਾਹੌਲ ’ਚ ਹਨ। ਰੋਜ਼ਾਨਾ ਕਿਸੇ ਵਿਅਕਤੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਸੰਬੰਧੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਧਮਕੀਆਂ ਦੇਣ ਵਾਲੇ ਪੰਜਾਬ ’ਚ ਬਣੇ ਡਰ ਦੇ ਮਾਹੌਲ ਦਾ ਫਾਇਦਾ ਉਠਾਉਣ ਦੀ ਤਾਕ ’ਚ ਵੀ ਹੋ ਸਕਦੇ ਹਨ । ਹੁਣ ਤਾਜ਼ਾ ਮਾਮਲੇ ’ਚ ਪੰਜਾਬ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਉੱਪਰ ਬਲਾਤਕਾਰ ਦਾ ਪਰਚਾ ਦਰਜ ਕਰਵਾਉਣ ਵਾਲੀ ਔਰਤ ਨੂੰ ਵੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਸ ਦੀ ਸੁਰੱਖਿਆ ਵਧਾ ਦਿੱਤੀ ਹੈ। ਇਹ ਔਰਤ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਦੋਸ਼ੀਆਂ ਦੀ ਗਿ੍ਰਫਤਾਰੀ ਲਈ ਕਰੀਬ ਡੇਢ ਸਾਲ ਤੋਂ ਧਰਨਾ ਲਗਾ ਕੇ ਬੈਠੀ ਹੈ ਜਿੱਥੇ ਪਲਿਸ ਨੇ ਧਰਨੇ ਵਾਲੀ ਥਾਂ ਨੂੰ ਰੇਤ ਦੀਆਂ ਭਰੀਆਂ ਬੋਰੀਆਂ ਨਾਲ ਕੰਧ ਬਣਾ ਕੇ ਸੁਰੱਖਿਆ ਘੇਰਾ ਬਣਾ ਦਿੱਤਾ ਹੈ।

error: Content is protected !!