Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਨ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਖੇਤਾਂ ਨੂੰ ਖਾਣ ਵਾਲੀ ਵਾੜ ਪੁੱਟਣ ਦੀ ਤਿਆਰੀ.. ਜਲਦੀ ਹੋਵੇਗੀ ਕਾਰਵਾਈ ਸ਼ੁਰੂ

Nirmal Pandori by Nirmal Pandori
06/08/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਾਨ ਸਰਕਾਰ ਵੱਲੋਂ ਸੂਬੇ  ਦੇ ਸਰਕਾਰੀ ਖੇਤਾਂ ਨੂੰ ਖਾਣ ਵਾਲੀ ਵਾੜ ਪੁੱਟਣ ਦੀ ਤਿਆਰੀ.. ਜਲਦੀ ਹੋਵੇਗੀ ਕਾਰਵਾਈ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਜਸਟਿਸ ਕੁਲਦੀਪ ਸਿੰਘ ਟਿ੍ਬਿਊਨਲ ਦੀ ਰਿਪੋਰਟ ਜਨਤਕ ਹੋਵੇਗੀ ਅਤੇ ਫ਼ਸਣਗੇ ਵੱਡੇ ਰਸੂਖ਼ਵਾਨ

–ਨਵਜੋਤ ਸਿੰਘ ਸਿੱਧੂੂੂੂੂੂੂੂੂੂੂੂੂੂੂੂੂ ਦੀ ਮੰਗ ਪੂਰੀ ਹੋਵੇਗੀ.. ਇੱਕ ਤੀਰ ਨਾਲ ਹੋਣਗੇ ਕਈ ਸ਼ਿਕਾਰ

ਬਰਨਾਲਾ,08 ਜੂਨ (ਨਿਰਮਲ ਸਿੰਘ ਪੰਡੋਰੀ) :-

Gee98 Ads

ਪੰਚਾਇਤੀ ਸ਼ਾਮਲਾਟਾਂ ਤੋਂ ਨਾਜਾਇਜ਼ ਕਬਜੇ ਛੁਡਵਾਉਣ ਸਬੰਧੀ ਪੰਜਾਬ ਦੀ ਮਾਨ ਸਰਕਾਰ ਇਕ ਬਹੁਤ ਵੱਡਾ ਧਮਾਕਾ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਧਮਾਕੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮਾਨ ਸਰਕਾਰ ਨੇ ਜਸਟਿਸ ਕੁਲਦੀਪ ਸਿੰਘ ਟਿ੍ਬਿਊਨਲ ਦੀ ਰਿਪੋਰਟ ਨਸ਼ਰ ਕਰਨ ਦਾ ਫੈਸਲਾ ਕੀਤਾ ਹੈ। ਇਸ ਰਿਪੋਰਟ ਵਿੱਚ ਉਨਾਂ ਰਸੂਖਵਾਨਾਂ ਦੇ ਨਾਮ ਦਰਜ ਹਨ ਜਿਨਾਂ ਨੇ ਪੰਚਾਇਤੀ ਸ਼ਾਮਲਾਟਾਂ ’ਤੇ ਕਬਜ਼ਾ ਕੀਤਾ ਹੋਇਆ ਹੈ । ਜਸਟਿਸ ਕੁਲਦੀਪ ਸਿੰਘ ਟਿ੍ਬਿਊਨਲ ਦੀ ਰਿਪੋਰਟ ਨਸ਼ਰ ਕੀਤੇ ਜਾਣ ਦੀ ਭਿਣਕ ਪੈਂਦੇ ਹੀ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਵੱਡੇ ਰਸੂਖ਼ਵਾਨਾਂ, ਵੱਡੇ ਲੀਡਰਾਂ ਦੇ ਸਾਹ ਅਟਕੇ ਹੋਏ ਹਨ।

ਮਾਨ ਸਰਕਾਰ ਜਸਟਿਸ ਕੁਲਦੀਪ ਸਿੰਘ ਦੀ ਰਿਪੋਰਟ ਨਸ਼ਰ ਕਰਨ ਸਬੰਧੀ ਕਾਨੂੰਨੀ ਨੁਕਤਿਆਂ ਦੀ ਪੜਚੋਲ ਕਰ ਰਹੀ ਹੈ ਅਤੇ ਕਾਨੂੰਨੀ ਮਾਹਿਰਾਂ ਦੀ ਰਾਇ ਵੀ ਲਈ ਜਾ ਰਹੀ ਹੈ , ਜਿਸ ਤੋਂ ਬਾਅਦ ਇਹ ਰਿਪੋਰਟ ਲੋਕਾਂ ਸਾਹਮਣੇ ਨਸ਼ਰ ਕਰ ਦਿੱਤੀ ਜਾਵੇਗੀ ਅਤੇ ਉਨਾਂ ਲੋਕਾਂ ਦੇ ਨਾਮ ਸਾਹਮਣੇ ਆਉਣਗੇ ਜਿਨਾਂ ਨੇ ਪੰਜਾਬ ਦੀਆਂ ਸਰਕਾਰੀ ਪੰਚਾਇਤੀ ਜ਼ਮੀਨਾਂ ਉਪਰ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਦੱਸ ਦੇਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਸਾਲ 2007 ਵਿੱਚ ਦਾਇਰ ਇਕ ਪਟੀਸ਼ਨ ਦੇ ਆਧਾਰ ’ਤੇ ਪੰਚਾਇਤੀ ਜ਼ਮੀਨਾਂ ਉਪਰ ਨਾਜਾਇਜ਼ ਕਬਜ਼ੇ ਸਬੰਧੀ ਮਈ 2012 ਵਿੱਚ ਸੁਪਰੀਮ ਕੋਰਟ ਦੇ ਸਾਬਕਾ ਜਸਟਿਸ ਕੁਲਦੀਪ ਸਿੰਘ ਦੀ ਅਗਵਾਈ ਵਿਚ ਇੱਕ ਤਿੰਨ ਮੈਂਬਰੀ ਪੈਨਲ ਦਾ ਗਠਨ ਕੀਤਾ ਸੀ, ਇਸ ਪੈਨਲ ਨੇ ਆਪਣੀ ਤਿਆਰ ਕੀਤੀ ਰਿਪੋਰਟ ਵਿੱਚ ਪੰਚਾਇਤੀ ਸ਼ਾਮਲਾਟਾਂ ’ਤੇ ਨਾਜਾਇਜ਼ ਕਬਜ਼ੇ ਹੋਣ ਅਤੇ ਮਾਲਕੀਆਂ ਤਬਦੀਲ ਹੋਣ ਸਬੰਧੀ ਵੀ ਜ਼ਿਕਰ ਕੀਤਾ ਸੀ । ਇਹ ਰਿਪੋਰਟ ਘੋਖਦੇ ਹੋਏ ਮਾਣਯੋਗ ਹਾਈਕੋਰਟ ਨੇ ਸਮੇਂ ਦੀਆਂ ਸਰਕਾਰਾਂ ਨੂੰ ਰਿਪੋਰਟ ਦੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਹੁਕਮ ਦਿੱਤੇ ਪ੍ਰੰਤੂ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਪੰਜਾਬ ‘ਚ ਹੁਣ ਤੱਕ ਬਣੀ ਕਿਸੇ ਵੀ ਸਰਕਾਰ ਨੇ ਇਸ ਰਿਪੋਰਟ ਨੂੰ ਅਮਲ ਵਿੱਚ ਲਿਆਉਣ ਲਈ ਕਾਰਵਾਈ ਸ਼ੁਰੂ ਨਹੀਂ ਕੀਤੀ ਕਿਉਂਕਿ ਇਸ ਰਿਪੋਰਟ ਵਿੱਚ ਸਰਕਾਰਾਂ ਚਲਾਉਣ ਵਾਲਿਆਂ ਦੇ ਨਾਮ ਵੀ ਦਰਜ ਹਨ, ਸਿਰਫ ਨਵਜੋਤ ਸਿੰਘ ਸਿੱਧੂ ਜਸਟਿਸ ਕੁਲਦੀਪ ਸਿੰਘ ਦੀ ਰਿਪੋਰਟ ਨੂੰ ਨਸ਼ਰ ਕਰਨ ਦੀ ਮੰਗ ਕਰਦੇ ਰਹੇ ਹਨ।

ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਅਗਲੀ ਸੁਣਵਾਈ 18 ਜੁਲਾਈ ਨੂੰ ਰੱਖੀ ਹੈ ਪ੍ਰੰਤੂ ਮਾਨ ਸਰਕਾਰ ਨੇ ਇਸ ਸੁਣਵਾਈ ਤੋਂ ਪਹਿਲਾਂ ਹੀ ਵੱਡੇ ਲੀਡਰਾਂ ਅਤੇ ਰਸੂਖ਼ਵਾਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਤਿਆਰੀ ਕਰ ਲਈ ਹੈ। ਸੂਤਰਾਂ ਅਨੁਸਾਰ ਮਾਨ ਸਰਕਾਰ ਪਹਿਲਾਂ ਪੰਚਾਇਤੀ ਜ਼ਮੀਨਾਂ ਉਪਰ ਨਾਜਾਇਜ਼ ਕਬਜ਼ੇ ਕਰਨ ਵਾਲੇ ਵੱਡੇ ਲੀਡਰਾਂ ਦੇ ਨਾਮ ਜਨਤਕ ਕਰੇਗੀ , ਉਸ ਤੋਂ ਬਾਅਦ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਮਾਨ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਦੱਬਣ ਵਾਲੇ ਲੀਡਰਾਂ ਦੇ ਨਾਮ ਸੰਗਰੂਰ ਦੀ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਵੀ ਜਨਤਕ ਕੀਤੇ ਜਾ ਸਕਦੇ ਹਨ, ਅਜਿਹਾ ਕਰਕੇ ਮਾਨ ਸਰਕਾਰ ਇੱਕ ਤੀਰ ਨਾਲ ਕਈ ਨਿਸ਼ਾਨੇ ਲਾਉਣਾ ਚਾਹੁੰਦੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
Load More
Previous Post

ਸੰਗਰੂਰ ਜ਼ਿਮਨੀ ਚੋਣ : ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਸਾਹਮਣੇ ਆਏ ਉਮੀਦਵਾਰ

Next Post

ਬੈਂਕ ਦੇ ਬਾਹਰ ਕਰੋੜਾਂ ਦੀ ਨਕਦੀ ਖੋਹ ਕੇ ਲੁਟੇਰੇ ਹੋਏ ਫ਼ਰਾਰ

Nirmal Pandori

Nirmal Pandori

Related Posts

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
Load More
Next Post
ਬੈਂਕ ਦੇ ਬਾਹਰ ਕਰੋੜਾਂ ਦੀ ਨਕਦੀ ਖੋਹ ਕੇ ਲੁਟੇਰੇ ਹੋਏ ਫ਼ਰਾਰ

ਬੈਂਕ ਦੇ ਬਾਹਰ ਕਰੋੜਾਂ ਦੀ ਨਕਦੀ ਖੋਹ ਕੇ ਲੁਟੇਰੇ ਹੋਏ ਫ਼ਰਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend