Gee 98News

ਬੈਂਕ ਦੇ ਬਾਹਰ ਕਰੋੜਾਂ ਦੀ ਨਕਦੀ ਖੋਹ ਕੇ ਲੁਟੇਰੇ ਹੋਏ ਫ਼ਰਾਰ

ਬਰਨਾਲਾ-10 ਜੂਨ (ਜ਼ੀ98 ਨਿਊਜ਼ ਸਰਵਿਸ)-

ਪੰਜਾਬ ‘ਚ ਕਤਲੋਗਾਰਤ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਸ਼ੁੱਕਰਵਾਰ ਡੇਰਾਬੱਸੀ ਵਿਚ ਵਾਪਰੀ ਇਕ ਘਟਨਾ ਵਿਚ ਲੁਟੇਰਿਆਂ ਨੇ ਇਕ ਵਿਅਕਤੀ ਤੋਂ ਕਰੋੜਾਂ ਰੁਪਏ ਦੀ ਨਕਦੀ ਲੁੱਟ ਲਈ। ਇਸ ਮੌਕੇ ਲੁਟੇਰਿਆਂ ਨੇ ਫਾਇਰਿੰਗ ਵੀ ਕੀਤੀ ਜਿਸ ਨਾਲ ਇਕ ਰਾਹਗੀਰ ਵੀ ਜ਼ਖ਼ਮੀ ਹੋਇਆ ਦੱਸਿਆ ਜਾ ਰਿਹਾ ਹੈ ਜਿਸ ਦੀ ਹਾਲਤ ਗੰਭੀਰ ਹੈ। ਚਸ਼ਮਦੀਦਾਂ ਅਨੁਸਾਰ ਲੁਟੇਰਿਆਂ ਦੀ ਗਿਣਤੀ 6 ਸੀ ਜੋ 2 ਮੋਟਰਸਾਇਕਲਾਂ ‘ਤੇ ਆਏ ਸਨ। ਡੇਰਾਬਸੀ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ਦੇ ਬਾਹਰ ਇਹ ਲੁਟੇਰੇ ਫਾਇਰਿੰਗ ਕਰਕੇ ਇਕ ਵਿਅਕਤੀ ਤੋਂ ਕਰੋੜਾਂ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ।

error: Content is protected !!