Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੰਗਰੂਰ ਜ਼ਿਮਨੀ ਚੋਣ : ਕੇਂਦਰੀ ਮੰਤਰੀ ਨੇ ਸੰਗਰੂਰ ਵਿੱਚ ਐਗਰੋ ਪ੍ਰੋਸੈਸਿੰਗ ਇੰਡਸਟਰੀ ਅਤੇ ਅੰਤਰਰਾਸਟਰੀ ਏਅਰਪੋਰਟ ਲਿਆਉਣ ਦਾ ਕੀਤਾ ਵਾਅਦਾ

Nirmal Pandori by Nirmal Pandori
06/18/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸੰਗਰੂਰ ਜ਼ਿਮਨੀ ਚੋਣ :  ਕੇਂਦਰੀ ਮੰਤਰੀ ਨੇ ਸੰਗਰੂਰ ਵਿੱਚ ਐਗਰੋ ਪ੍ਰੋਸੈਸਿੰਗ ਇੰਡਸਟਰੀ ਅਤੇ  ਅੰਤਰਰਾਸਟਰੀ ਏਅਰਪੋਰਟ ਲਿਆਉਣ ਦਾ ਕੀਤਾ ਵਾਅਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਅਫ਼ਸਰਸਾਹੀ ਸੀ ਨੂੰ ਇਹ ਨਹੀਂ ਪਤਾ ਕਿ ਪੰਜਾਬ ਦਾ ਮੁੱਖ ਮੰਤਰੀ ਕੌਣ ਹੈ- ਗਜੇਂਦਰ ਸੇਖਾਵਤ

ਕਿਹਾ – ਸਿੱਧੂ ਮੂਸੇ ਵਾਲਾ ਦਾ ਕਤਲ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ

ਬਰਨਾਲਾ, 18 ਜੂਨ (ਨਿਰਮਲ ਸਿੰਘ ਪੰਡੋਰੀ) :-

Gee98 Ads

ਸੰਗਰੂਰ ਲੋਕ ਸਭਾ ਹਲਕਾ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਬੀਜੇਪੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ ‘ਤੇ ਕੇਂਦਰੀ ਮੰਤਰੀ ਅਤੇ ਪੰਜਾਬ ਪ੍ਰਭਾਰੀ ਸ੍ਰੀ ਗਜੇਂਦਰ ਸਿੰਘ ਸੇਖਾਵਤ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨਾਂ ਜਿੱਥੇ ਪੰਜਾਬ ਦੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਲੈ ਪੰਜਾਬ ਸਰਕਾਰ ਨੂੰ ਘੇਰਿਆ, ਉਥੇ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਬੀਜੇਪੀ ਦਾ ਏਜੰਡਾ ਮੀਡੀਆ ਸਾਹਮਣੇ ਰੱਖਿਆ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਇੱਕ ਯੋਗ ਨੇਤਾ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਨਾਂ ਵਲੋਂ ਪੰਜਾਬ ਵਿੱਚ ਬਹੁਤ ਸਮਾਂ ਪਹਿਲਾਂ ਪੈਪਸੀਕੋ ਇੰਡਸਟਰੀ ਖੜੀ ਕਰਕੇ ਇੱਥੇ ਰੁਜਗਾਰ ਪੈਦਾ ਕੀਤਾ ਸੀ। ਉਨਾਂ ਕਿਹਾ ਕਿ ਸੰਗਰੂਰ ਨਿਰੋਲ ਖੇਤੀ ਅਧਾਰਤ ਖਿੱਤਾ ਹੈ, ਜਿੱਥੇ ਬੀਜੇਪੀ ਵਲੋਂ ਕਾਰਗੋ ਟਰਮੀਨਲ ਸਮੇਤ ਅੰਤਰਰਾਸਟਰੀ ਏਅਰਪੋਰਟ ਬਣਾਇਆ ਜਾਵੇਗਾ, ਉਥੇ ਐਗਰੀਕਲਚਰ ਪ੍ਰੋਸੈਸਿੰਗ ਇੰਡਸਟਰੀ ਖੜੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਖੇਤੀ ਸਬੰਧੀ ਪੰਜਾਬ ਪੂਰੇ ਭਾਰਤ ਦਾ ਦਿਲ ਹੈ। ਉਨਾਂ ਕਿਹਾ ਕਿ ਇਸ ਕਰਕੇ ਇਸ ਖਿੱਤੇ ਵਿੱਚ ਖੇਤੀ ਅਧਾਰਿਤ ਉਦਯੋਗ ਨੂੰ ਪ੍ਰਫੁੱਲਿਤ ਕਰਕੇ ਰੁਜ਼ਗਾਰ ਦੇ ਵੱਡੇ ਮੌਕੇ ਮੁਹੱਈਆ ਕਰਵਾਏ ਜਾਣਗੇ। ਸੁਨਾਮ ਅਤੇ ਲਹਿਰਾਗਾਗਾ ਵਿੱਚ ਵੱਡੇ ਕੋਲਡ ਸਟੋਰ ਬਣਾਏ ਜਾਣਗੇ। ਕਾਰਗੋ ਟਰਮੀਨਲ ਵਾਲਾ ਅੰਤਰਰਾਸ਼ਟਰੀ ਏਅਰਪੋਰਟ ਬਨਣ ਨਾਲ ਇੱਥੋਂ ਦੀਆਂ ਸਬਜੀਆਂ ਅਤੇ ਫਸਲਾਂ ਹੋਰਨਾਂ ਦੇਸ਼ਾਂ ਨੂੰ ਭੇਜੀਆਂ ਜਾ ਸਕਣਗੀਆਂ। ਜਿਸਦਾ ਫਾਇਦਾ ਸਿੱਧੇ ਤੌਰ ‘ਤੇ ਸਾਡੇ ਕਿਸਾਨਾਂ ਨੂੰ ਹੋਵੇਗਾ। ਉਨਾਂ ਵਾਅਦਾ ਕੀਤਾ ਕਿ ਖੇਡਾਂ ਵਿੱਚ ਪੰਜਾਬ ਨੂੰ ਮੁੜ ਇੱਕ ਨੰਬਰ ਬਨਾਉਣ ਲਈ ਸੰਗਰੂਰ ਨੂੰ ਖੇਡ ਹੱਬ ਵਜੋਂ ਵਿਕਸ਼ਤ ਕੀਤਾ ਜਾਵੇਗਾ। ਕੇਂਦਰੀ ਮੰਤਰੀ ਸੇਖਾਵਤ ਨੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ’ਤੇ ਹਮਲੇ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਤਿੰਨ ਮਹੀਨੇ ਦੀ ਕਾਰਗੁਜਾਰੀ ਤੋਂ ਦੁਖੀ ਹੋ ਚੁੱਕੇ ਹਨ। ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਦਿਨ ਦਿਹਾੜੇ ਕਤਲ ਹੋ ਰਹੇ ਹਨ। ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਪੰਜਾਬ ਸਰਕਾਰ ਦੇ ਮੱਥੇ ’ਤੇ ਵੱਡਾ ਕਲੰਕ ਬਣ ਗਿਆ ਹੈ। ਪੰਜਾਬ ਦੀ ਬਿਊਰੋਕ੍ਰੇਸੀ ਨੂੰ ਸਮਝ ਨਹੀਂ ਆ ਰਹੀ ਕਿ ਪੰਜਾਬ ਦਾ ਮੁੱਖ ਮੰਤਰੀ ਕੌਣ ਹੈ। ਪੰਜਾਬ ਨੂੰ ਦਿੱਲੀ ਤੋਂ ਕੰਟਰੋਲ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵਲੋਂ ਚੋਣਾਂ ਮੌਕੇ ਕੀਤੇ ਵਾਅਦੇ ਨੂੰ ਪੰਜਾਬ ਦੇ ਆਰਥਿਕ ਹਾਲਾਤਾਂ ਨੂੰ ਦੇਖਦੇ ਹੋਏ ਕਿਸੇ ਵੀ ਹਾਲਤ ਪੂਰਾ ਨਹੀਂ ਕੀਤਾ ਜਾ ਸਕਦਾ। ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ਼ ਕਰਦੇ ਹਨ। ਇਸ ਮੌਕੇ ਅਸ਼ਵਨੀ ਸ਼ਰਮਾ ਪੰਜਾਬ ਪ੍ਰਧਾਨ ਬੀਜੇਪੀ, ਸੀਨੀਅਰ ਨੇਤਾ ਕੇਡੀ ਭੰਡਾਰੀ, ਅਨਿਲ ਸਰੀਨ , ਸਰੂਪ ਚੰਦ ਸਿੰਗਲਾ, ਸੁਖਵੰਤ ਸਿੰਘ ਧਨੌਲਾ, ਹਰਜੀਤ ਸਿੰਘ ਗਰੇਵਾਲ, ਧੀਰਜ ਕੁਮਾਰ ਦੱਧਾਹੂਰ, ਕਰਨਇੰਦਰ ਸਿੰਘ ਢਿੱਲੋਂ, ਗੁਰਮੀਤ ਬਾਵਾ , ਗੁਰਜਿੰਦਰ ਸਿੰਘ ਸਿੱਧੂ, ਨਰਿੰਦਰ ਕੁਮਾਰ ਨੀਟਾ ਐਮਸੀ, ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
Load More
Previous Post

ਸਾਡਾ ਸ਼ੌਂਕ ਨਹੀਂ ਮਜ਼ਬੂਰੀ ਹੈ, ਐਤਵਾਰ ਨੂੰ ਸੰਗਰੂਰ ਰੋਸ ਰੈਲੀ ਕਰਨੀ ਜ਼ਰੂਰੀ ਹੈ: ਕੱਚੇ ਮੁਲਾਜ਼ਮ

Next Post

ਵਿਰੋਧ ਦੇ ਦੌਰਾਨ ਹੀ ਹਵਾਈ ਫੌਜ ਨੇ ਕੀਤੀ ਅਗਨੀਪਥ ਯੋਜਨਾ ਦੀ ਡਿਟੇਲ ਜਾਰੀ

Nirmal Pandori

Nirmal Pandori

Related Posts

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
ਬਰਨਾਲਾ ਆਸ-ਪਾਸ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
Load More
Next Post
ਵਿਰੋਧ ਦੇ ਦੌਰਾਨ ਹੀ ਹਵਾਈ ਫੌਜ ਨੇ ਕੀਤੀ ਅਗਨੀਪਥ ਯੋਜਨਾ ਦੀ ਡਿਟੇਲ ਜਾਰੀ

ਵਿਰੋਧ ਦੇ ਦੌਰਾਨ ਹੀ ਹਵਾਈ ਫੌਜ ਨੇ ਕੀਤੀ ਅਗਨੀਪਥ ਯੋਜਨਾ ਦੀ ਡਿਟੇਲ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend